01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਕੇ. ਵੀ. ਕੇ. ਲੰਗੜੋਆ ਵਲੋਂ ਪਿੰਡ ਬੀਕਾ ਵਿਖੇ ਕੁਦਰਤੀ ਖੇਤੀ ਸੰਬੰਧੀ ਪਿੰਡ ਪੱਧਰੀ ਕੈਂਪ ਲਗਾਇਆ

ਮੁਕੰਦਪੁਰ, 1 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਤੇ ਆਈ. ਸੀ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮੁਕੰਦਪੁਰ, 1 ਸਤੰਬਰ (ਅਮਰੀਕ ਸਿੰਘ ਢੀਂਡਸਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਤੇ ਆਈ. ਸੀ. ਏ. ਆਰ.-ਅਟਾਰੀ ਜ਼ੋਨ-1 ਦੀ ਸਰਪ੍ਰਸਤੀ ਹੇਠ, ਡਾ. ਪ੍ਰਦੀਪ ਕੁਮਾਰ (ਐਸੋਸੀਏਟ ਡਾਇਰੈਕਟਰ) ਦੀ ਅਗਵਾਈ ਵਿਚ ਪੀ. ਏ. ਯੂ.-ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ. ਕੇ.) ਲੰਗੜੋਆ ਵਲੋਂ ਪਿੰਡ ਬੀਕਾ ਵਿਖੇ ਕਿਸਾਨਾਂ ਲਈ ਇਕ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ। ਕੈਂਪ ਦਾ ਮੁੱਖ ਉਦੇਸ਼ ਕੁਦਰਤੀ ਖੇਤੀ, ਫ਼ਸਲਾਂ ਦੀ ਸੁਰੱਖਿਆ ਤੇ ਪਸ਼ੂ ਪਾਲਣ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਾ ਸੀ। ਸਹਾਇਕ ਪ੍ਰੋਫੈਸਰ (ਕੀਟ ਵਿਗਿਆਨ) ਡਾ. ਬਲਜੀਤ ਸਿੰਘ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ ਵੱਲ ਧਿਆਨ ਦੇਣ ਲਈ ਪ੍ਰੇਰਿਆ ਅਤੇ ਬੀਜ ਅੰਮ੍ਰਿਤ ਅਤੇ ਜੀਵ ਅੰਮ੍ਰਿਤ ਬਣਾਉਣ ਤੇ ਇਨ੍ਹਾਂ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਫ਼ਸਲਾਂ ਨੂੰ ਕੀੜੇ-ਮਕੌੜਿਆਂ ਤੋਂ ਬਚਾਉਣ ਲਈ ਰੋਕਥਾਮ ਦੇ ਕੁਦਰਤੀ ਤਰੀਕਿਆਂ ਜਿਵੇਂ ਕਿ ਬ੍ਰਹਮ ਅਸਤਰ ਤੇ ਅਗਨੀ ਅਸਤਰ ਬਣਾਉਣ ਬਾਰੇ ਵੀ ਅਹਿਮ ਜਾਣਕਾਰੀ ਸਾਂਝੀ ਕੀਤੀ। ਡਾ. ਤੇਜਬੀਰ ਸਿੰਘ ਨੇ ਕੁਦਰਤੀ ਖੇਤੀ ਫਾਰਮ ਤੇ ਦੇਸੀ ਪਸ਼ੂਆਂ ਦੀ ਸਾਂਭ-ਸੰਭਾਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਜ਼ਿਲ੍ਹੇ ਵਿਚ ਲੰਪੀ ਸਕਿਨ ਬਿਮਾਰੀ ਦੇ ਸਾਹਮਣੇ ਆ ਰਹੇ ਮਾਮਲਿਆਂ ਦੇ ਮੱਦੇਨਜ਼ਰ, ਉਨ੍ਹਾਂ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਤੇ ਹਦਾਇਤ ਕੀਤੀ ਕਿ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਸਿਹਤਮੰਦ ਪਸ਼ੂਆਂ ਦਾ ਤੁਰੰਤ ਟੀਕਾਕਰਨ ਕਰਵਾਇਆ ਜਾਵੇ। ਪੂਰੇ ਸੈਸ਼ਨ ਦੌਰਾਨ ਮਾਹਿਰਾਂ ਨੇ ਕਿਸਾਨਾਂ ਦੁਆਰਾ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਸੱਲੀਬਖਸ਼ ਜਵਾਬ ਦਿੱਤੇ। ਉਨ੍ਹਾਂ ਨੇ ਕਿਸਾਨਾਂ ਨੂੰ ਕੁਦਰਤੀ ਖੇਤੀ, ਸੁਰੱਖਿਅਤ ਖੇਤੀ ਅਭਿਆਸਾਂ ਤੇ ਪਸ਼ੂ ਪਾਲਣ ਬਾਰੇ ਵਿਹਾਰਕ ਤੇ ਮਹੱਤਵਪੂਰਨ ਸੇਧ ਪ੍ਰਦਾਨ ਕਰਦਿਆਂ ਕੈਂਪ ਨੂੰ ਸਫਲਤਾਪੂਰਵਕ ਸੰਪੰਨ ਕੀਤਾ।
Ad Position 22
No active advertisement
ਪਿਛਲੀ ਖ਼ਬਰ 70ਵੀਆਂ ਸਕੂਲ ਖੇਡਾਂ ਜ਼ਿਲ੍ਹਾ ਪੱਧਰ ’ਚ ਡਾ. ਅੰਬੇਡਕਰ ਮੈਮੋਰੀਅਲ ਪਬਲਿਕ ਹਾਈ ਸਕੂਲ ਸੂੰਢ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 5 ਅਕਤੂਬਰ ਨੂੰ ਕਰਨ ਦਾ ਫ਼ੈਸਲਾ-ਪ੍ਰਧਾਨ ਤਾਜਪੁਰ
Ad Position 24