01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ. ਸ. ਸ. ਸਕੂਲ ਸਾਹਲੋਂ ਦੇ ਖਿਡਾਰੀ ਰਾਜ ਪੱਧਰੀ ਖੇਡਾਂ ਲਈ ਚੁਣੇ

ਸਾਹਲੋਂ, 1 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵੱਖ-ਵੱਖ ਸਕੂਲਾਂ ਦੇ ਖੇਡ ਮੈਦਾਨਾਂ ਵਿਚ ਕਰਵਾਈਆਂ ਗਈਆਂ, ਜਿਸ ਵਿਚ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣਾ ਸਥਾਨ ਪੱਕਾ ਕੀਤਾ। ਸਕੂਲ ਅਧਿਆਪਕ ਅਮਰਜੀਤ ਕੌਰ ਜਿੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਡਮਿੰਟਨ ਅੰਡਰ-17 ਲੜਕੀਆਂ ਵਿਚ ਹਰਲੀਨ ਕੌਰ ਪਹਿਲਾ ਸਥਾਨ ਪ੍ਰਾਪਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਸਾਹਲੋਂ, 1 ਸਤੰਬਰ (ਜਰਨੈਲ ਸਿੰਘ ਨਿੱਘ੍ਹਾ)-70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਵੱਖ-ਵੱਖ ਸਕੂਲਾਂ ਦੇ ਖੇਡ ਮੈਦਾਨਾਂ ਵਿਚ ਕਰਵਾਈਆਂ ਗਈਆਂ, ਜਿਸ ਵਿਚ ਸੀਨੀਅਰ ਸੈਕੰਡਰੀ ਸਕੂਲ ਸਾਹਲੋਂ ਦੇ ਖਿਡਾਰੀਆਂ ਵਲੋਂ ਵੱਖ-ਵੱਖ ਖੇਡਾਂ ਵਿਚ ਆਪਣੀ ਕਲਾ ਦਾ ਵਧੀਆ ਪ੍ਰਦਰਸ਼ਨ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣਾ ਸਥਾਨ ਪੱਕਾ ਕੀਤਾ। ਸਕੂਲ ਅਧਿਆਪਕ ਅਮਰਜੀਤ ਕੌਰ ਜਿੰਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਡਮਿੰਟਨ ਅੰਡਰ-17 ਲੜਕੀਆਂ ਵਿਚ ਹਰਲੀਨ ਕੌਰ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਸ਼ਤੀਆਂ ਅੰਡਰ-17 (ਭਾਰ 51 ਕਿਲੋ) ਲੜਕੇ ਫਰੀ ਸਟਾਇਲ ਤੇ ਗਰੀਕੋ ਰੋਮਨ ਵਿਚ ਅਰਮਾਨ ਸਿੰਘ ਨੇ ਪਹਿਲਾ ਤੇ ਦੂਜਾ ਸਥਾਨ ਪ੍ਰਾਪਤ ਕਰਕੇ ਰਾਜ ਪੱਧਰੀ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕੀਤੀ। ਸਕੂਲ ਵਿਚ ਇਕ ਵਿਸ਼ੇਸ ਸਮਾਗਮ ਵਿਚ ਪ੍ਰਿੰਸੀਪਲ ਅਲਕਾ ਰਾਣੀ ਤੇ ਸਮੂਹ ਅਧਿਆਪਕਾਂ ਨੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਅਤੇ ਭਵਿੱਖ ਲਈ ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਕੂਲ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਲੀਪੁਰ ਵਾਸੀਆਂ ਵਲੋਂ ਲਖਵਿੰਦਰ ਕੌਰ ਦੇ ਇਲਾਜ ਲਈ 51 ਹਜ਼ਾਰ ਦੀ ਰਾਸ਼ੀ ਭੇਟ ਅਗਲੀ ਖ਼ਬਰ ਪੰਜਾਬ ਬਚਾਓ ਰੈਲੀ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਲੋਂ ਪਿੰਡ ਬੱਗੂਵਾਲ ਵਿਖੇ ਬੈਠਕ
Ad Position 24