ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮੈਰਾਥਨ ਦੌੜ ਅੱਜ
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤੰਬਰ ਨੂੰ ਸਵੇਰੇ 7 ਵਜੇ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਇਕ ਵਿਸ਼ੇਸ਼ ਮੈਰਾਥਨ ਈਵੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਜ) ਸੁਮੀਤ ਮੁਧ ਵੱਲੋਂ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।
ਹੁਸ਼ਿਆਰਪੁਰ, 2 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਤੰਬਰ ਨੂੰ ਸਵੇਰੇ 7 ਵਜੇ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਇਕ ਵਿਸ਼ੇਸ਼ ਮੈਰਾਥਨ ਈਵੈਂਟ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਲਾਜਵੰਤੀ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਸਹਾਇਕ ਕਮਿਸ਼ਨਰ (ਜ) ਸੁਮੀਤ ਮੁਧ ਵੱਲੋਂ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਸਹਾਇਕ ਕਮਿਸ਼ਨਰ (ਜ) ਨੇ ਦੱਸਿਆ ਕਿ ਮੈਰਾਥਨ ਦਾ ਮੁੱਖ ਮਕਸਦ ਗੁਰੂ ਸਾਹਿਬ ਦੇ ਸਮਾਨਤਾ, ਆਪਸੀ ਭਾਈਚਾਰਕ ਸਾਂਝ, ਪ੍ਰੇਮ ਅਤੇ ਮਾਨਵਤਾ ਦੇ ਸੰਦੇਸ਼ ਨੂੰ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣਾ ਹੈ। ਮੈਰਾਥਨ ਦੇ ਰੂਟ ਅਤੇ ਸਮੇਂ ਬਾਰੇ ਜਾਣਕਾਰੀ ਦਿੰਦਿਆਂ ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਇਹ ਦੌੜ ਸਵੇਰੇ 7:00 ਵਜੇ ਲਾਜਵੰਤੀ ਆਊਟਡੋਰ ਸਟੇਡੀਅਮ ਤੋਂ ਸ਼ੁਰੂ ਹੋ ਕੇ ਭੰਗੀ ਚੋਅ ਕਰਾਸ,ਭੂੰਮੀ ਰੱਖਿਆ ਦਫ਼ਤਰ (ਭਗਤ ਨਗਰ ਊਨਾ ਰੋਡ), ਮਾਤਾ ਚਿੰਤਪੁਰਨੀ ਗੇਟ, ਭਗਵਾਨ ਵਾਲਮੀਕੀ ਚੌਕ, ਨਲੋਈਆਂ ਚੌਕ ਰੋਡ ਅਤੇ ਟਾਂਡਾ ਬਾਈਪਾਸ ਤੋਂ ਹੁੰਦੀ ਹੋਈ ਵਾਪਸ ਲਾਜਵੰਤੀ ਆਊਟਡੋਰ ਸਟੇਡੀਅਮ ਵਿਖੇ ਸਮਾਪਤ ਹੋਵੇਗੀ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ, ਸਕੂਲ ਪ੍ਰਬੰਧਕਾਂ, ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਪਰਿਵਾਰਾਂ ਸਮੇਤ ਵੀਰਵਾਰ 3 ਸਤੰਬਰ ਨੂੰ ਸਵੇਰੇ 7:00 ਵਜੇ ਸਟੇਡੀਅਮ ਪਹੁੰਚ ਕੇ ਇਸ ਮੈਰਾਥਨ ਈਵੈਂਟ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ। ਇਸ ਮੌਕੇ ’ਤੇ ਆਰਟੀਓ ਅਮਨਦੀਪ ਕੌਰ ਘੁੰਮਣ, ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਅਤੇ ਹੋਰ ਵਿਭਾਗਾਂ ਦੇ ਅਫ਼ਸਰ ਵੀ ਮੌਜੂਦ ਸਨ।