ਕ੍ਰਿਸ਼ੀ ਵਿਗਿਆਨ ਕੇਂਦਰ ਨੇ ਖੁੰਬਾਂ ਦੀ ਕਾਸ਼ਤ ਸੰਬੰਧੀ ਸਿਖਲਾਈ ਕੋਰਸ ਕਰਵਾਇਆ
ਮਾਹਿਲਪੁਰ, 2 ਸਤੰਬਰ (ਰਜਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਮੌਕੇ ਡਾ.
ਮਾਹਿਲਪੁਰ, 2 ਸਤੰਬਰ (ਰਜਿੰਦਰ ਸਿੰਘ)-ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਲੋਂ ਖੁੰਬਾਂ ਦੀ ਕਾਸ਼ਤ ਸਬੰਧੀ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਮੌਕੇ ਡਾ.ਮਨਿੰਦਰ ਸਿੰਘ ਬੌਂਸ ਨੇ ਸਿਖਲਾਈ ਪ੍ਰੋਗਰਾਮ ਦਾ ਉਦਘਾਟਨ ਕਰਦਿਆਂ ਸਿੱਖਿਆਰਥੀਆਂ ਨੂੰ ਕੇ.ਵੀ.ਕੇ. ਦੁਆਰਾ ਕਿਸਾਨ ਭਾਈਚਾਰੇ ਦੀ ਬਿਹਤਰੀ ਲਈ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਉਨ੍ਹਾਂ ਨੂੰ ਆਪਣੀ ਆਮਦਨ ਵਧਾਉਣ ਲਈ ਸਹਾਇਕ ਕਿੱਤਿਆਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਡਾ. ਬੌਂਸ ਨੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕਰਨ ਲਈ ਖੁੰਬਾਂ ਦੀ ਖੇਤੀ ਸਹਾਇਕ ਕਿੱਤੇ ਵਜੋਂ ਸ਼ੁਰੂ ਕੀਤੀ ਜਾ ਸਕਦੀ ਹੈ। ਡਾ.ਕਰਮਵੀਰ ਸਿੰਘ ਗਰਚਾ, ਸਹਾਇਕ ਪ੍ਰੋਫੈਸਰ ਨੇ ਬਟਨ,ਢੀਂਗਰੀ, ਮਿਲਕੀ, ਸ਼ਿਟਾਕੀ ਅਤੇ ਪਰਾਲੀ ਵਾਲੀ ਖੁੰਬ ਦੀ ਕਾਸ਼ਤ, ਸਪਾਨ ਉਤਪਾਦਨ, ਖਾਦ ਦੀ ਤਿਆਰੀ ਅਤੇ ਫ਼ਸਲ ਪ੍ਰਬੰਧਨ ਬਾਰੇ ਡੂੰਘਾਈ ਨਾਲ ਚਰਚਾ ਕੀਤੀ। ਸਿੱਖਿਆਰਥੀਆਂ ਨੇ ਖੁੰਬਾਂ ਦੀ ਕਾਸ਼ਤ ਦੇ ਵੱਖ-ਵੱਖ ਪੜਾਵਾਂ ਦਾ ਆਪਣੇ ਹੱਥੀ ਅਭਿਆਸ ਕੀਤਾ। ਸਿੱਖਿਆਰਥੀਆਂ ਨੇ ਸਫਲ ਮਸ਼ਰੂਮ ਉਤਪਾਦਕ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਿੱਖਿਆਰਥੀ ਰੋਪਿਦਾਨ ਦੇ ਪਿੰਡ ਬਹਿਰਾਮ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਸਥਿਤ ਪੰਜਾਬ ਮਸ਼ਰੂਮ ਫਾਰਮ ਦਾ ਦੌਰਾ ਵੀ ਕੀਤਾ, ਜਿਸ ਦੌਰਾਨ ਉਨ੍ਹਾਂ ਖੁੰਬਾਂ ਦੀ ਵਪਾਰਕ ਖੇਤੀ ਬਾਬਤ ਆਪਣਾ ਸਫ਼ਰ ਅਤੇ ਤਜਰਬਾ ਸਾਂਝਾ ਕੀਤਾ।