04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਕੱਲ੍ਹ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ‘ਕਾਲਾ ਦਿਵਸ’ ਮਨਾਉਣਗੇ ਏਡਿਡ ਅਧਿਆਪਕ

ਨਵਾਂਸ਼ਹਿਰ, 3 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵਲੋਂ ਐਲਾਨ ਕੀਤਾ ਗਿਆ ਹੈ ਕਿ 5 ਸਤੰਬਰ (ਅਧਿਆਪਕ ਦਿਵਸ) ਨੂੰ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਅਨੰਦਪੁਰ ਸਾਹਿਬ-ਨੰਗਲ ਰੋਡ) ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦੇ ਕੇ ਕਾਲਾ ਦਿਵਸ ਮਨਾਇਆ ਜਾਵੇਗਾ। ਇਸ ਸੰਬੰਧੀ ਏਡਿਡ ਸਕੂਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਕਾਲੀਆ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ।

Ad Position 21
repet_subhas-goyals [Copy P29]
ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦੇ ਕੇ ਕਾਲਾ ਦਿਵਸ ਮਨਾਉਣ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਤੇ ਹੋਰ ਸਾਥੀ। ਤਸਵੀਰ : ਹਰਮਿੰਦਰ ਸਿੰਘ ਪਿੰਟੂ 04-09-2026
ਨਵਾਂਸ਼ਹਿਰ, 3 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਅਧਿਆਪਕਾਂ ਤੇ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਏਡਿਡ ਸਕੂਲ ਅਧਿਆਪਕ ਤੇ ਹੋਰ ਕਰਮਚਾਰੀ ਯੂਨੀਅਨ ਪੰਜਾਬ-1967 ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਵਲੋਂ ਐਲਾਨ ਕੀਤਾ ਗਿਆ ਹੈ ਕਿ 5 ਸਤੰਬਰ (ਅਧਿਆਪਕ ਦਿਵਸ) ਨੂੰ ਸਵੇਰੇ 10 ਵਜੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ (ਅਨੰਦਪੁਰ ਸਾਹਿਬ-ਨੰਗਲ ਰੋਡ) ਵਿਖੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦੇ ਕੇ ਕਾਲਾ ਦਿਵਸ ਮਨਾਇਆ ਜਾਵੇਗਾ। ਇਸ ਸੰਬੰਧੀ ਏਡਿਡ ਸਕੂਲ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਤੇ ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਕਾਲੀਆ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕ ਤੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਵਲੋਂ ਇਨ੍ਹਾਂ ਸਮੱਸਿਆਵਾਂ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ। ਪ੍ਰਿੰਸੀਪਲ ਪਰਵਿੰਦਰ ਸਿੰਘ ਜੱਸੋਮਜਾਰਾ ਨੇ ਕਿਹਾ ਕਿ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਅਧਿਆਪਕਾਂ ਅਤੇ ਕਰਮਚਾਰੀਆਂ ਨੂੰ ਗੰਭੀਰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਲ੍ਹਾ ਜਨਰਲ ਸਕੱਤਰ ਸੰਦੀਪ ਕਾਲੀਆ ਨੇ ਦੱਸਿਆ ਕਿ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਜਨਰਲ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਦੇ ਸੱਦੇ ’ਤੇ 5 ਸਤੰਬਰ ਦੇ ਰੋਸ ਧਰਨੇ ਵਿਚ ਸੂਬੇ ਭਰ ਤੋਂ ਵੱਡੀ ਗਿਣਤੀ ਵਿਚ ਅਧਿਆਪਕ ਤੇ ਕਰਮਚਾਰੀ ਸ਼ਾਮਿਲ ਹੋਣਗੇ। ਹਰ ਜ਼ਿਲ੍ਹਾ ਆਪਣੇ ਪੱਧਰ ’ਤੇ ਪੂਰੀ ਤਿਆਰੀ ਕਰਕੇ ਧਰਨੇ ਵਿਚ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨ ਦੌਰਾਨ ਸਮੂਹ ਸਾਥੀ ਕਾਲੇ ਕੱਪੜੇ ਪਾ ਕੇ ਅਤੇ ਖਾਲੀ ਭਾਂਡੇ ਖੜਕਾ ਕੇ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣਾ ਰੋਸ ਪ੍ਰਗਟ ਕਰਨਗੇ। ਦੋਵਾਂ ਜ਼ਿਲ੍ਹਾ ਆਗੂਆਂ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕਾਂ, ਕਰਮਚਾਰੀਆਂ ਤੇ ਯੂਨੀਅਨ ਦੇ ਸਾਰੇ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਹੋਂਦ, ਹੱਕਾਂ ਤੇ ਭਵਿੱਖ ਦੀ ਰੱਖਿਆ ਲਈ 5 ਸਤੰਬਰ ਨੂੰ ਸਵੇਰੇ 10 ਵਜੇ ਗੰਭੀਰਪੁਰ ਵਿਖੇ ਵੱਡੀ ਗਿਣਤੀ ਵਿਚ ਤੇ ਸਮੇਂ ਸਿਰ ਪਹੁੰਚਣ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਸਿੰਘ ਗਿੱਲ, ਪ੍ਰਿੰਸੀਪਲ ਚੰਦਰੇਸ਼ ਸ਼ੋਰੀ, ਪ੍ਰਿੰਸੀਪਲ ਦਲਜੀਤ ਸਿੰਘ ਬੋਲਾ, ਹੈੱਡਮਾਸਟਰ ਰਜਿੰਦਰ ਸਿੰਘ ਵਾਲੀਆ, ਹੈੱਡਮਾਸਟਰ ਗੁਰਜੀਤ ਸਿੰਘ, ਹੈੱਡਮਾਸਟਰ ਰੂਪ ਲਾਲ, ਪ੍ਰਿੰਸੀਪਲ ਕਿਰਨ ਜੁਲਕਾ, ਪ੍ਰਿੰਸੀਪਲ ਆਰਤੀ ਕਾਲੀਆ, ਪ੍ਰਿੰਸੀਪਲ ਸੁਨੀਤਾ ਦੇਵੀ, ਜਸਕਰਨ ਸਿੰਘ ਚਾਹਲ ਤੇ ਦੀਪਕ ਚੌਪੜਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਇੰਟਰ ਸਕੂਲ ਦਸਤਾਰ ਮੁਕਾਬਲੇ ’ਚੋਂ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਜਿੱਤਿਆ ਇਨਾ... ਅਗਲੀ ਖ਼ਬਰ ਰੈਲ ਮਾਜਰਾ ਵਿਖੇ ਸਾਲਾਨਾ ਛਿੰਝ ਮੇਲਾ ਕੱਲ੍ਹ
Ad Position 24