04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਇੰਟਰ ਸਕੂਲ ਦਸਤਾਰ ਮੁਕਾਬਲੇ ’ਚੋਂ ਗੁਰੂ ਨਾਨਕ ਮਿਸ਼ਨ ਸਕੂਲ ਢਾਹਾਂ ਕਲੇਰਾਂ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਜਿੱਤਿਆ ਇਨਾਮ

ਬੰਗਾ, 3 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠ ਚੱਲ ਰਹੇ ਸੀ. ਬੀ.

Ad Position 21
repet_subhas-goyals [Copy P29]
ਭਾਜਪਾ ਐਸ. ਸੀ. ਮੋਰਚਾ ਪੰਜਾਬ ਪ੍ਰਧਾਨ ਸੀਤਲ ਅੰਗੂਰਾਲ ਦਾ ਤਾਜਪੋਸੀ ਸਮਾਗਮ ਅੱਜ 04-09-2026
ਬੰਗਾ, 3 ਸਤੰਬਰ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਬੰਧ ਹੇਠ ਚੱਲ ਰਹੇ ਸੀ. ਬੀ. ਐੱਸ. ਈ. ਬੋਰਡ ਤੋਂ ਐਫੀਲੀਏਟਿਡ ਗੁਰੂ ਨਾਨਕ ਮਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਢਾਹਾਂ ਕਲੇਰਾਂ ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਨੇ ਇੰਟਰ ਸਕੂਲ ਦਸਤਾਰ ਮੁਕਾਬਲੇ ਵਿਚ ਤੀਜਾ ਸਥਾਨ ਹਾਸਿਲ ਕਰਕੇ ਸਕੂਲ, ਮਾਪਿਆਂ ਤੇ ਸਮੁੱਚੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਮੌਕੇ ਸ. ਕੁਲਵਿੰਦਰ ਸਿੰਘ ਢਾਹਾਂ, ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਜਾਣਕਾਰੀ ਦਿੰਦਿਆਂ ਬੀਤੇ ਦਿਨੀਂ ਗੁਰਦੁਆਰਾ ਸ਼ਹੀਦ ਸਿੰਘਾਂ ਪਿੰਡ ਘੁੰਮਣਾਂ ਵਿਖੇ ਇੰਟਰ ਸਕੂਲ ਦਸਤਾਰ ਮੁਕਾਬਲਾ ਕਰਵਾਇਆ। ਇਸ ਦਸਤਾਰ ਮੁਕਾਬਲੇ ਵਿਚ ਅੱਠਵੀਂ ਜਮਾਤ ਦੇ ਵਿਦਿਆਰਥੀ ਗੁਰਫਤਿਹ ਸਿੰਘ ਪੁੱਤਰ ਸੁਖਵਿੰਦਰ ਸਿੰਘ-ਇੰਦਰਜੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੋਏ ਤੀਜਾ ਸਥਾਨ ਪ੍ਰਾਪਤ ਕੀਤਾ। ਸ. ਕੁਲਵਿੰਦਰ ਸਿੰਘ ਢਾਹਾਂ ਨੇ ਕਿਹਾ ਕਿ ਦਸਤਾਰ ਸਿੱਖ ਵਿਰਸੇ, ਸਤਿਕਾਰ ਤੇ ਸਿੱਖ ਪਹਿਚਾਣ ਦਾ ਮਹੱਤਵਪੂਰਨ ਪ੍ਰਤੀਕ ਹੈ। ਅਜਿਹੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਗੁਰਫਤਿਹ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ, ਉਸ ਦੇ ਮਾਪਿਆਂ, ਧਾਰਮਿਕ ਅਧਿਆਪਕਾਂ ਤੇ ਸਕੂਲ ਪ੍ਰਿੰਸੀਪਲ ਨੂੰ ਵੀ ਮੁਬਾਰਕਬਾਦ ਦਿੱਤੀ। ਸ. ਢਾਹਾਂ ਨੇ ਸਮੂਹ ਟਰੱਸਟ ਮੈਂਬਰਾਂ ਵਲੋਂ ਵਿਦਿਆਰਥੀ ਦਾ ਵਿਸ਼ੇਸ਼ ਸਨਮਾਨ ਕਰਦਿਆਂ ਉਸ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਗਈ। ਸਕੂਲ ਦੇ ਪ੍ਰਿੰਸੀਪਲ ਵਨੀਤਾ ਚੋਟ ਨੇ ਵਿਦਿਆਰਥੀ ਗੁਰਫਤਿਹ ਸਿੰਘ ਨੂੰ ਵਧਾਈ ਦਿੱਤੀ। ਇਸ ਮੌਕੇ ਸ. ਦਵਿੰਦਰ ਸਿੰਘ ਢਿੱਲੋਂ ਟਰੱਸਟ ਮੈਂਬਰ, ਸ. ਮਹਿੰਦਰਪਾਲ ਸਿੰਘ ਦਫ਼ਤਰ ਸੁਪਰਡੈਂਟ, ਰਮਨ ਕੁਮਾਰ ਵਾਈਸ ਪ੍ਰਿੰਸੀਪਲ, ਭਾਈ ਜੋਗਾ ਸਿੰਘ ਧਾਰਮਿਕ ਅਧਿਆਪਕ, ਸ. ਸੁਖਵਿੰਦਰ ਸਿੰਘ ਮੱਲੂਪੋਤਾ , ਮੈਡਮ ਜਸਵੀਰ ਕੌਰ, ਮੈਡਮ ਕੋਮਲ ਤੇ ਕੁਲਜੀਤ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਲੀਪੁਰ ਛਿੰਝ ਮੇਲੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਕੱਲ੍ਹ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਸੂਬਾ ਪੱਧਰੀ ‘ਕਾਲਾ ਦਿਵਸ’ ਮਨਾਉਣਗੇ ਏਡਿਡ ਅਧਿਆਪਕ
Ad Position 24