04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਸਹੂੰਗੜਾ ਵਿਖੇ ਛਿੰਝ ਮੇਲਾ ਕੱਲ੍ਹ

ਸੜੋਆ, 3 ਸਤੰਬਰ (ਹਰਮੇਲ ਸਹੂੰਗੜਾ)-ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਸਹੂੰਗੜਾ, ਸਮੂਹ ਗ੍ਰਾਮ ਪੰਚਾਇਤ ਤੇ ਐਨ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੜੋਆ, 3 ਸਤੰਬਰ (ਹਰਮੇਲ ਸਹੂੰਗੜਾ)-ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ ਸਹੂੰਗੜਾ, ਸਮੂਹ ਗ੍ਰਾਮ ਪੰਚਾਇਤ ਤੇ ਐਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਭਾਰੀ ਛਿੰਝ ਮੇਲਾ 5 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਨੰਬਰਦਾਰ ਬਿੰਦਰ ਸਿੰਘ ਤੇ ਸਰਪੰਚ ਹਰਭਜਨ ਸਿੰਘ ਦੱਸਿਆ ਕਿ ਛਿੰਝ ਮੇਲੇ ਦੌਰਾਨ ਬਹੁਤ ਹੀ ਆਕਰਸ਼ਕ ਇਨਾਮ ਦਿੱਤੇ ਜਾਣਗੇ। ਇਸ ਛਿੰਝ ਮੇਲੇ ’ਚ ਪੰਜਾਬ ਦੇ ਕੋਨੇ ਕੋਨੇ ਤੋਂ ਪਹਿਲਵਾਨ ਪਹੁੰਚ ਰਹੇ ਹਨ। ਛਿੰਝ ਮੇਲੇ ਦੌਰਾਨ ਪਿੰਡ ਦੀਆਂ ਨਾਮਵਰ ਸ਼ਖ਼ਸੀਅਤਾਂ ਵਲੋਂ ਜਿੱਤਣ ਵਾਲੇ ਪਹਿਲਵਾਨਾਂ ਨੂੰ ਬੁਲਟ ਮੋਟਰਸਾਈਕਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਜਿਸ ਦੇ ਨਾਲ ਸੈਕਿੰਡ ਪ੍ਰਾਈਜ਼ ਸਪਲੈਂਡਰ ਮੋਟਰਸਾਈਕਲ ਵੀ ਦਿੱਤਾ ਜਾਵੇਗਾ ਅਤੇ ਹੋਰ ਵੀਰਾਂ ਵਲੋਂ ਵੀ ਕੁਸ਼ਤੀਆਂ ਕਰਵਾਈਆਂ ਜਾਣਗੀਆਂ। ਛਿੰਝ ਮੇਲੇ ਪਿੰਡ ਦੇ ਪਤਵੰਤੇ ਸੱਜਣਾਂ ਦਾ ਅਤੇ ਸਮੂਹ ਐਨ. ਆਰ. ਆਈ. ਵੀਰਾਂ ਦਾ ਬਹੁਤ ਵੱਡਾ ਸਹਿਯੋਗ ਹੋਣ ਕਰਕੇ ਹਰ ਸਾਲ ਇਸ ਛਿੰਝ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਪਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਮੱਲਾਂ ਮਾਰੀਆਂ ਅਗਲੀ ਖ਼ਬਰ ਸਤਲੋਕ ਧਾਮ ਨੂੰ ਜਾਣ ਵਾਲੀ ਪੁੱਟੀ ਹੋਈ ਸੜਕ ਨਾ ਬਣਨ ਕਾਰਨ ਲੋਕ ਪ੍ਰੇਸ਼ਾਨ
Ad Position 24