04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜ਼ੋਨਲ ਖੇਡਾਂ ’ਚ ਮੱਲਾਂ ਮਾਰੀਆਂ

ਸੜੋਆ, 3 ਸਤੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜ਼ੋਨ ਸੜੋਆ ਦੇ ਬਲਾਕ/ਜੋਨਲ ਪੱਧਰ ’ਤੇ ਕਰਵਾਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਕਈ ਪੁਜ਼ੀਸ਼ਨਾਂ ਹਾਸਿਲ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਟੇਟ ਪੱਧਰ ਲਈ ਵੀ ਆਪਣੀ ਜਗ੍ਹਾ ਬਣਾਈ।

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਸੜੋਆ, 3 ਸਤੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦੇ ਵਿਦਿਆਰਥੀਆਂ ਨੇ ਜ਼ੋਨ ਸੜੋਆ ਦੇ ਬਲਾਕ/ਜੋਨਲ ਪੱਧਰ ’ਤੇ ਕਰਵਾਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿਚ ਕਈ ਪੁਜ਼ੀਸ਼ਨਾਂ ਹਾਸਿਲ ਕਰਨ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਟੇਟ ਪੱਧਰ ਲਈ ਵੀ ਆਪਣੀ ਜਗ੍ਹਾ ਬਣਾਈ। ਅਥਲੈਟਿਕਸ ਮੁਕਾਬਲਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਗਪਗ 32 ਤਗਮੇ ਆਪਣੇ ਨਾਂਅ ਕੀਤੇ। ਇਸ ਤੋਂ ਇਲਾਵਾ ਫੁੱਟਬਾਲ ਅੰਡਰ-19 ਵਿੱਚ ਸਕੂਲ ਦੀ ਟੀਮ ਨੇ ਜ਼ੋਨ ਪੱਧਰ ’ਤੇ ਦੂਜਾ ਸਥਾਨ ਪ੍ਰਾਪਤ ਕੀਤਾ। ਕ੍ਰਿਕਟ ਅੰਡਰ-17 ਵਿਚ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਲਈ ਮਾਣ ਵਾਲੀ ਪ੍ਰਾਪਤੀ ਕੀਤੀ। ਖੋ-ਖੋ ਅੰਡਰ-19 ਲੜਕੀਆਂ ਦੀ ਟੀਮ ਨੇ ਦੂਜਾ, ਜਦਕਿ ਚੈੱਸ ਅੰਡਰ-19 ਲੜਕਿਆਂ ਨੇ ਵੀ ਦੂਜਾ ਸਥਾਨ ਹਾਸਿਲ ਕੀਤਾ। ਟੱਗ ਆਫ਼ ਵਾਰ ਅੰਡਰ-19 ਵਿਚ ਸਕੂਲ ਦੀ ਟੀਮ ਨੇ ਜ਼ੋਨ ਪੱਧਰ ’ਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਬੈਡਮਿੰਟਨ ਅੰਡਰ-19 ਲੜਕੀਆਂ ਨੇ ਜ਼ੋਨ ਪੱਧਰ ’ਤੇ ਦੂਜਾ ਸਥਾਨ ਹਾਸਿਲ ਕੀਤਾ। ਟੱਗ ਆਫ਼ ਵਾਰ ਅੰਡਰ-19 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦੀ ਟੀਮ ਨੇ ਜ਼ਿਲ੍ਹਾ ਪੱਧਰ ’ਤੇ ਦੂਜਾ ਸਥਾਨ ਵੀ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਸਾਕਸ਼ਰ ਕੁਮਾਰ ਨੇ ਪਾਵਰ ਲਿਫਟਿੰਗ ਅੰਡਰ-19 ਵਿਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਸਟੇਟ ਪੱਧਰ ਦੀਆਂ ਖੇਡਾਂ ਲਈ ਕੁਆਲੀਫਾਈ ਕੀਤਾ। ਸਕੂਲ ਲਈ ਇਕ ਹੋਰ ਮਾਣ ਵਾਲੀ ਗੱਲ ਇਹ ਰਹੀ ਕਿ ਫੁੱਟਬਾਲ ਅੰਡਰ-19 ਲਈ ਦੋ ਵਿਦਿਆਰਥੀਆਂ ਦੀ ਸਟੇਟ ਪੱਧਰੀ ਚੋਣ ਹੋਈ ਹੈ। ਇਸੇ ਤਰ੍ਹਾਂ ਟੱਗ ਆਫ਼ ਵਾਰ ਅੰਡਰ-19 ਲਈ ਚਾਰ ਵਿਦਿਆਰਥੀਆਂ ਦੀ ਸਟੇਟ ਪੱਧਰੀ ਚੋਣ ਹੋਈ ਹੈ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ’ਤੇ ਸਕੂਲ ਦੇ ਐਮ. ਡੀ. ਸੰਜੇ ਮਲਹੋਤਰਾ, ਪ੍ਰਿੰਸੀਪਲ ਸ੍ਰੀਮਤੀ ਗੀਤਿਕਾ ਚੰਦੇਲ ਤੇ ਹਿਮਾਂਸ਼ੂ ਮਲਹੋਤਰਾ ਨੇ ਸਮੂਹ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ, ਕੋਚਾਂ ਤੇ ਸਰੀਰਕ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦ ੀ ਇਹ ਉਪਲਬਧੀ ਉਨ੍ਹਾਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ’ਤੇ ਕੋਚਾਂ ਦੀ ਯੋਗ ਅਗਵਾਈ ਦਾ ਨਤੀਜਾ ਹੈ। ਸਕੂਲ ਪ੍ਰਬੰਧਨ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਕੇ ਜ਼ਿਲ੍ਹਾ, ਸਟੇਟ ਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਂਅ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸੰਧਵਾਂ ਤੇ ਆਸ-ਪਾਸ ਦੇ ਪਿੰਡਾਂ ’ਚ ਚੋਰੀ ਦੀਆਂ ਵੱਧ ਰਹੀਆਂ ਘਟਨਾਵਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਅਗਲੀ ਖ਼ਬਰ ਸਹੂੰਗੜਾ ਵਿਖੇ ਛਿੰਝ ਮੇਲਾ ਕੱਲ੍ਹ
Ad Position 24