03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਮਰਦੀਪ ਕਾਲਜ ਮੁਕੰਦਪੁਰ ਦੀਆਂ ਦੋ ਵਿਦਿਆਰਥਣਾਂ ਨੇ ਜੇ. ਆਰ. ਐੱਫ. ਕੀਤਾ ਕਲੀਅਰ

ਮੁਕੰਦਪੁਰ, 3 ਸਤੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਲਈ ਇਹ ਬਹੁਤ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਕਿਰਨਦੀਪ ਪੁੱਤਰੀ ਬਾਵਾ ਸਿੰਘ ਵਾਸੀ ਮੂਸਾਪੁਰ ਤੇ ਰਾਜਪ੍ਰੀਤ ਕੌਰ ਸਪੁੱਤਰੀ ਗੁਰਦੀਪ ਸਿੰਘ ਪਿੰਡ ਬਾਂਸੀਆਂ ਢੱਕ ਨੇ ਦਸੰਬਰ 2025 ਤੇ ਜੂਨ 2026 ਵਿਚ ਹੋਈ ਯੂ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 04-09-2026
ਮੁਕੰਦਪੁਰ, 3 ਸਤੰਬਰ (ਅਮਰੀਕ ਸਿੰਘ ਢੀਂਡਸਾ)-ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਲਈ ਇਹ ਬਹੁਤ ਮਾਣ ਤੇ ਖੁਸ਼ੀ ਦੀ ਗੱਲ ਹੈ ਕਿ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੀਆਂ ਦੋ ਹੋਣਹਾਰ ਵਿਦਿਆਰਥਣਾਂ ਕਿਰਨਦੀਪ ਪੁੱਤਰੀ ਬਾਵਾ ਸਿੰਘ ਵਾਸੀ ਮੂਸਾਪੁਰ ਤੇ ਰਾਜਪ੍ਰੀਤ ਕੌਰ ਸਪੁੱਤਰੀ ਗੁਰਦੀਪ ਸਿੰਘ ਪਿੰਡ ਬਾਂਸੀਆਂ ਢੱਕ ਨੇ ਦਸੰਬਰ 2025 ਤੇ ਜੂਨ 2026 ਵਿਚ ਹੋਈ ਯੂ. ਜੀ. ਸੀ. ਨੈੱਟ ਜੂਨੀਅਰ ਰਿਸਰਚ ਫੈਲੋਸ਼ਿਪ (ਜੇ. ਆਰ. ਐਫ਼.) ਦੀ ਪ੍ਰੀਖਿਆ ਪਾਸ ਕਰਕੇ ਸ਼ਾਨਦਾਰ ਉਪਲਬਧੀ ਹਾਸਲ ਕੀਤੀ ਹੈ। ਕਿਰਨ ਤੇ ਰਾਜਪ੍ਰੀਤ ਨੇ ਆਪਣੀ ਮਿਹਨਤ, ਲਗਨ ਤੇ ਦ੍ਰਿੜ ਇਰਾਦੇ ਸਦਕਾ ਇਹ ਮੁਕਾਮ ਹਾਸਿਲ ਕੀਤਾ। ਉਨ੍ਹਾਂ ਦੀ ਇਸ ਕਾਮਯਾਬੀ ਨਾਲ ਨਾ ਸਿਰਫ ਉਨ੍ਹਾਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਿਆ ਹੈ, ਸਗੋਂ ਪੂਰੇ ਕਾਲਜ ਦਾ ਨਾਂਅ ਵੀ ਰੌਸ਼ਨ ਹੋਇਆ ਹੈ। ਇਸ ਮੌਕੇ ਕਾਲਜ ਟਰੱਸਟ ਦੇ ਬਾਨੀ ਗੁਰਚਰਨ ਸਿੰਘ ਸ਼ੇਰਗਿੱਲ, ਪੀ. ਟੀ. ਏ. ਦੇ ਵਾਈਸ ਚੇਅਰਮੈਨ ਸੁਰਿੰਦਰ ਸਿੰਘ ਢੀਂਡਸਾ ਵਲੋਂ ਦੋਵਾਂ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ। ਕਾਲਜ ਪ੍ਰਿੰਸੀਪਲ ਸ. ਮਨਜੀਤ ਸਿੰਘ ਨੇ ਦੋਵਾਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਉਪਲਬਧੀ ਲਈ ਪ੍ਰੋ. ਜਗਵਿੰਦਰ ਸਿੰਘ, (ਮੁਖੀ ਪੰਜਾਬੀ ਵਿਭਾਗ), ਡਾ. ਮਨਦੀਪ ਕੌਰ ਤੇ ਪ੍ਰੋ. ਦੀਪਕ ਚੌਟਾਲਾ ਨੂੰ ਮੁਬਾਰਕਬਾਦ ਦਿੱਤੀ ਅਤੇ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਅਤੇ ਖੋਜ ਦੇ ਖੇਤਰ ਵਿਚ ਹੋਰ ਵੱਡੀਆਂ ਸਫ਼ਲਤਾਵਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਾਗੋਵਾਲ ਵਿਖੇ ਹੋਵੇਗਾ ਛਿੰਝ ਮੇਲਾ 6 ਨੂੰ ਅਗਲੀ ਖ਼ਬਰ ਸੇਵਾ ਮੁਕਤ ਪਟਵਾਰੀ/ਕਾਨੂੰਗੋ ਯੂਨੀਅਨ ਤਹਿਸੀਲ ਬਲਾਚੌਰ ਦੀ ਮੀਟਿੰਗ 8 ਨੂੰ
Ad Position 24