ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
ਬੰਗਾ, 3 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਖੇਡ ਕੋਚ ਰੁਪਿੰਦਰ ਕੌਰ ਦੀ ਦੇਖ ਰੇਖ ਅਧੀਨ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ.
ਬੰਗਾ, 3 ਸਤੰਬਰ (ਧਰਮਵੀਰ ਪਾਲ)-ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਹਾਕੀ ਦੇ ਮਹਾਨ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਖੇਡ ਕੋਚ ਰੁਪਿੰਦਰ ਕੌਰ ਦੀ ਦੇਖ ਰੇਖ ਅਧੀਨ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ। ਖੇਡਾਂ ਨਾਲ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਵੀ ਵਿਕਸਿਤ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਡ ਕੋਚ ਰੁਪਿੰਦਰ ਕੌਰ ਨੇ ਕਿਹਾ ਕਿ ਖੇਡ ਦਿਵਸ ਦਾ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਖੇਡ ਭਾਵਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ ਦੀ ਖੇਡ ਪ੍ਰਤੀ ਸਮਰਪਣ ਭਾਵਨਾ ਤੋਂ ਨੌਜਵਾਨਾਂ ਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ। ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਕਬੱਡੀ, ਖੋ-ਖੋ, ਬੈਡਮਿੰਟਨ ਆਦਿ ਵਿਚ ਹਿੱਸਾ ਲੈ ਕੇ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।