05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਗੱਲਬਾਤ ਸਮੇਂ ਅਧਿਆਪਕ ਆਗੂ। ਪੰਜਾਬ ਦੇ ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕ ਤੇ ਪੈਨਸ਼ਨਰਜ਼ ਅੱਜ ਮਨਾਉਣਗੇ ਕਾਲਾ ਦਿਵਸ

ਬੰਗਾ, 4 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜ ਸਤੰਬਰ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਏਡਿਡ ਸਕੂਲਾਂ ਦੇ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀ ਮਾਜਰਾ ਨੇ ਦੱਸਿਆ ਕਿ ਇਹ ਫੈਸਲਾ ਸੂਬਾ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 05-09-2026
ਬੰਗਾ, 4 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਦੇ ਏਡਿਡ ਸਕੂਲਾਂ ਵਿਚ ਕੰਮ ਕਰ ਰਹੇ ਅਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਪੰਜ ਸਤੰਬਰ ਅਧਿਆਪਕ ਦਿਵਸ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਸੰਬੰਧੀ ਏਡਿਡ ਸਕੂਲਾਂ ਦੇ ਅਧਿਆਪਕ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀ ਮਾਜਰਾ ਨੇ ਦੱਸਿਆ ਕਿ ਇਹ ਫੈਸਲਾ ਸੂਬਾ ਕਮੇਟੀ ਦੀ ਮੀਟਿੰਗ ਵਿਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਏਡਡ ਸਕੂਲਾਂ ਦੇ ਅਧਿਆਪਕ ਪਿਛਲੇ ਲਗਪਗ 20 ਮਹੀਨਿਆਂ ਤੋਂ ਤਨਖਾਹਾਂ ਦੀ ਉਡੀਕ ਕਰ ਰਹੇ ਰਹੇ ਹਨ, ਜਿਸ ਕਾਰਨ ਅਧਿਆਪਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਗੰਭੀਰ ਆਰਥਿਕ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਸੇਵਾ ਮੁਕਤ ਹੋ ਚੁੱਕੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਪੈਨਸ਼ਨ ਸੰਬੰਧੀ ਪੀ. ਪੀ. ਓ. ਜਾਰੀ ਨਾ ਹੋਣ ਕਾਰਨ ਵੀ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਪੈਨਸ਼ਨਰ ਦੀਆਂ ਜਾਇਜ਼ ਮੰਗਾਂ ਦੀ ਅਣਦੇਖੀ ਕਾਰਨ ਇਸ ਵਾਰ 5 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਫੈਸਲਾ ਕੀਤਾ। ਸੂਬਾ ਆਗੂਆਂ ਨੇ ਪੰਜਾਬ ਸਰਕਾਰ ਤੇ ਸੰਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਦੀਆਂ ਬਕਾਇਆ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਤੇ ਸੇਵਾ ਮੁਕਤ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਦੇ ਪੈਨਸ਼ਨ ਸੰਬੰਧੀ ਪੀ. ਪੀ. ਓ. ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮਸਲਿਆਂ ਦਾ ਤੁਰੰਤ ਹੱਲ ਨਾ ਕੀਤਾ ਤਾਂ 5 ਸਤੰਬਰ ਨੂੰ ਸੂਬਾ ਪੱਧਰੀ ਧਰਨਾ ਪ੍ਰਦਰਸ਼ਨ ਵੀ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਸੰਭਾਲ ਸੁਸਾਇਟੀ ਦੇ ਆਗੂ ਸ੍ਰੀ ਕ੍ਰਿਸ਼ਨ ਜਨਮ ਉਤਸਵ ਸਮੇਂ ਮੂਸਾਪੁਰ ਰੇਲਵੇ ਫਾਟਕ ਤੋਂ ਗੰਨਾਂ ਮਿੱਲ ਵਾਲੀ ਸੜਕ ਕ... ਅਗਲੀ ਖ਼ਬਰ ਮੋਟਰਾਂ ਦੀ ਬਿਜਲੀ ਦੀ ਸਪਲਾਈ ਪੂਰੀ ਨਾ ਹੋਣ ਕਰਕੇ ਕਿਸਾਨਾਂ ਦਾ ਝੋਨਾ ਸੁੱਕਣ ਲੱਗਾ-ਘੁੰਮਣ
Ad Position 24