ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ’ਚ ਮਨਾਈ ਜਨਮ ਅਸ਼ਟਮੀ
ਬੰਗਾ, 4 ਸਤੰਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਜਨਮ ਅਸ਼ਟਮੀ ਨੂੰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਭਗਤੀ, ਸੰਗੀਤ ਤੇ ਸੱਭਿਆਚਾਰਕ ਰੰਗਾਂ ਨਾਲ ਰੰਗਿਆ ਨਜ਼ਰ ਆਇਆ।
ਬੰਗਾ, 4 ਸਤੰਬਰ (ਧਰਮਵੀਰ ਪਾਲ)-ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਉਤਸਵ ਜਨਮ ਅਸ਼ਟਮੀ ਨੂੰ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਭਗਤੀ, ਸੰਗੀਤ ਤੇ ਸੱਭਿਆਚਾਰਕ ਰੰਗਾਂ ਨਾਲ ਰੰਗਿਆ ਨਜ਼ਰ ਆਇਆ। ਸਮਾਗਮ ਰਾਹੀਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਪ੍ਰੇਮ, ਸੱਚ, ਦਇਆ ਅਤੇ ਧਰਮ ਦੇ ਸਦੀਵੀ ਸੰਦੇਸ਼ ਨੂੰ ਸੁੰਦਰ ਢੰਗ ਨਾਲ ਪੇਸ਼ ਕੀਤਾ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਦੇ ਨਿੱਘੇ ਸਵਾਗਤ ਨਾਲ ਹੋਈ। ਉਪਰੰਤ ਮਨਮੋਹਕ ਜਨਮ ਅਸ਼ਟਮੀ ਗੀਤ ਤੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਭਾਵਪੂਰਨ ਕਵਿਤਾ ਪੇਸ਼ ਕੀਤੀ ਗਈ। ਜਮਾਤ ਪਹਿਲੀ ਅਤੇ ਦੂਜੀ ਦੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਸ੍ਰੀ ਕ੍ਰਿਸ਼ਨ ਨੂੰ ਸਮਰਪਿਤ ਮਨਮੋਹਕ ਨ੍ਰਿਤ ਪੇਸ਼ਕਾਰੀਆਂ ਰਾਹੀਂ ਸਭ ਦਾ ਮਨ ਮੋਹ ਲਿਆ। ਉਨ੍ਹਾਂ ਦੀਆਂ ਮਾਸੂਮ ਮੁਸਕਾਨਾਂ, ਸੁੰਦਰ ਹਾਵ-ਭਾਵ ਤੇ ਨ੍ਰਿਤ ਦੀਆਂ ਮਨਮੋਹਕ ਅਦਾਵਾਂ ਨੇ ਪੂਰੇ ਮਾਹੌਲ ਨੂੰ ਖੁਸ਼ੀ ਅਤੇ ਭਗਤੀ ਨਾਲ ਭਰ ਦਿੱਤਾ। ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਵਿਦਿਆਰਥੀਆਂ ਦਾ ਰਾਧਾ-ਕ੍ਰਿਸ਼ਨ ਦੇ ਰੰਗ-ਬਿਰੰਗੇ ਰਵਾਇਤੀ ਪਹਿਰਾਵਿਆਂ ਵਿਚ ਸਜਣਾ ਰਿਹਾ। ਪ੍ਰਿੰਸੀਪਲ ਸ੍ਰੀਮਤੀ ਨੀਨਾ ਭਾਰਦਵਾਜ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਜਨਮ ਅਸ਼ਟਮੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਭਗਵਾਨ ਸ੍ਰੀ ਕ੍ਰਿਸ਼ਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ੍ਰੀ ਕ੍ਰਿਸ਼ਨ ਦਾ ਜੀਵਨ ਸਾਨੂੰ ਸੱਚ, ਪ੍ਰੇਮ, ਦਇਆ, ਹਿੰਮਤ ਤੇ ਧਰਮ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਝਾਇਆ ਕਿ ਜਨਮ ਅਸ਼ਟਮੀ ਦਾ ਅਸਲ ਅਰਥ ਕੇਵਲ ਤਿਉਹਾਰ ਮਨਾਉਣਾ ਹੀ ਨਹੀਂ, ਸਗੋਂ ਆਪਣੇ ਵਿਚਾਰਾਂ ਤੇ ਕਰਮਾਂ ਵਿਚ ਚੰਗੇ ਮੁੱਲਾਂ ਨੂੰ ਅਪਣਾਉਣਾ ਵੀ ਹੈ।