ਪ੍ਰਿੰਸੀਪਲ ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਦਾ ਵਿੱਦਿਆ ਜੋਤ ਸਨਮਾਨ ਅੱਜ
ਬੰਗਾ, 5 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੂਰੇ ਦੇਸ਼ ਭਾਰਤ ਵਿਚ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਖੁਸ਼ੀ ਵਿਚ ਅਧਿਆਪਕ ਦਿਵਸ ਮਨਾਇਆ, ਜਿਸ ਤਹਿਤ ਇਸ ਵਾਰ ਆਲ ਇੰਡੀਆ ਸਕੂਲਜ਼ ਐਸੋਸੀਏਸ਼ਨ ਵਲੋਂ ਖ਼ਾਲਸਾ ਅਕੈਡਮੀ ਅੰਮ੍ਰਿਤਸਰ ਵਿਖੇ ਪ੍ਰਿੰ: ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਨੂੰ 6 ਸਤੰਬਰ ਨੂੰ ਵਿੱਦਿਆ ਜੋਤ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ।
ਪ
ਪ੍ਰਿੰਸੀਪਲ ਹਰਭਜਨ ਸਿੰਘ ਕਰਨਾਣਾ
06-09-2026
ਬੰਗਾ, 5 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੂਰੇ ਦੇਸ਼ ਭਾਰਤ ਵਿਚ ਦੂਜੇ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਦੇ ਜਨਮ ਦਿਨ ਦੀ ਖੁਸ਼ੀ ਵਿਚ ਅਧਿਆਪਕ ਦਿਵਸ ਮਨਾਇਆ, ਜਿਸ ਤਹਿਤ ਇਸ ਵਾਰ ਆਲ ਇੰਡੀਆ ਸਕੂਲਜ਼ ਐਸੋਸੀਏਸ਼ਨ ਵਲੋਂ ਖ਼ਾਲਸਾ ਅਕੈਡਮੀ ਅੰਮ੍ਰਿਤਸਰ ਵਿਖੇ ਪ੍ਰਿੰ: ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਨੂੰ 6 ਸਤੰਬਰ ਨੂੰ ਵਿੱਦਿਆ ਜੋਤ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਵਰਨਣਯੋਗ ਹੈ ਕੇ ਪ੍ਰਿੰਸੀਪਲ ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਅਵਾਰਡੀ ਪਿਛਲੇ 31 ਸਾਲਾਂ ਤੋਂ ਸਿੱਖਿਆ ਦੇ ਖੇਤਰ ਵਿਚ ਦੇਸ਼-ਵਿਦੇਸ਼ ਵਿਚ ਸੇਵਾ ਨਿਭਾ ਰਹੇ ਹਨ। 2017 ਤੋਂ ਉਨ੍ਹਾਂ ਦੀ ਸੰਸਥਾ ਯੂ. ਐਨ. ਓ. ਦੇ ਨਾਲ ਸਪੈਸ਼ਲ ਕਨਸਲਟੇਟਵ ਸਟੇਟਸ ਵਜੋਂ ਕੰਮ ਕਰ ਰਹੀ ਹੈ। ਪ੍ਰਿੰਸੀਪਲ ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਐਵਾਰਡੀ ਦਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਨਾਂਅ ਰੌਸ਼ਨ ਕਰਨ ਲਈ ਮੋਹਰੀ ਯੋਗਦਾਨ ਹੈ।