06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਸਾਹਿਬਾ ਵਿਖੇ ਟੋਬੇ ਦੇ ਗੰਦੇ ਪਾਣੀ ਨਾਲ ਟੁੱਟੀ ਸੜਕ ਲੋਕਾਂ ਲਈ ਬਣੀ ਮੁਸੀਬਤ

ਮਜਾਰੀ/ਸਾਹਿਬਾ, 5 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਾਹਿਬਾ ਦੇ ਲਹਿੰਦੇ ਪਾਸੇ ਟੋਬੇ ਦੇ ਗੰਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਪਿੰਡ ਭਾਰਾਪੁਰ ਨੂੰ ਜਾਂਦੀ ਸੜਕ ਦੀ ਹਾਲਤ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਗੰਦਾ ਪਾਣੀ ਸੜਕ ’ਤੇ ਖੜ੍ਹਾ ਰਹਿਣ ਕਾਰਨ ਸੜਕ ਕਈ ਥਾਵਾਂ ਤੋਂ ਟੁੱਟ ਚੁੱਕੀ ਹੈ, ਜਿਸ ਕਾਰਨ ਰਾਹਗੀਰਾਂ, ਦੁਪਹੀਆ ਵਾਹਨ ਚਾਲਕਾਂ ਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
repet_subhas-goyals [Copy P29]
ਸਾਹਿਬਾ ਤੋਂ ਭਾਰਾਪੁਰ ਨੂੰ ਜਾਣ ਵਾਲੀ ਟੋਬੇ ਦੇ ਪਾਣੀ ਨਾਲ ਟੁੱਟੀ ਸੜਕ ਦਾ ਦ੍ਰਿਸ਼। ਤਸਵੀਰ : ਨਿਰਮਲਜੀਤ ਸਿੰਘ ਚਾਹਲ 06-09-2026
ਮਜਾਰੀ/ਸਾਹਿਬਾ, 5 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਾਹਿਬਾ ਦੇ ਲਹਿੰਦੇ ਪਾਸੇ ਟੋਬੇ ਦੇ ਗੰਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਪਿੰਡ ਭਾਰਾਪੁਰ ਨੂੰ ਜਾਂਦੀ ਸੜਕ ਦੀ ਹਾਲਤ ਦਿਨੋਂ-ਦਿਨ ਖ਼ਰਾਬ ਹੁੰਦੀ ਜਾ ਰਹੀ ਹੈ। ਗੰਦਾ ਪਾਣੀ ਸੜਕ ’ਤੇ ਖੜ੍ਹਾ ਰਹਿਣ ਕਾਰਨ ਸੜਕ ਕਈ ਥਾਵਾਂ ਤੋਂ ਟੁੱਟ ਚੁੱਕੀ ਹੈ, ਜਿਸ ਕਾਰਨ ਰਾਹਗੀਰਾਂ, ਦੁਪਹੀਆ ਵਾਹਨ ਚਾਲਕਾਂ ਤੇ ਸਕੂਲ ਜਾਣ ਵਾਲੇ ਬੱਚਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕ ’ਤੇ ਪਾਣੀ ਖੜ੍ਹਾ ਰਹਿਣ ਕਾਰਨ ਵੱਡੇ-ਵੱਡੇ ਟੋਏ ਬਣ ਗਏ ਹਨ। ਮੀਂਹ ਪੈਣ ਤੋਂ ਬਾਅਦ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ ਅਤੇ ਟੋਏ ਪਾਣੀ ਨਾਲ ਭਰ ਜਾਣ ਕਾਰਨ ਰਾਹਗੀਰਾਂ ਨੂੰ ਸੜਕ ਦੀ ਡੂੰਘਾਈ ਦਾ ਅੰਦਾਜ਼ਾ ਨਹੀਂ ਲੱਗਦਾ। ਇਸ ਕਾਰਨ ਹਾਦਸਿਆਂ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਟੋਬੇ ਦੇ ਆਲੇ ਦੁਆਲੇ ਦੇ ਘਰਾਂ ਵਾਲਿਆਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਦੀ ਸਮੱਸਿਆ ਕਾਰਨ ਬਦਬੂ ਫੈਲਣ ਦੇ ਨਾਲ-ਨਾਲ ਮੱਛਰ ਅਤੇ ਹੋਰ ਕੀੜੇ-ਮਕੌੜੇ ਵੀ ਵਧ ਰਹੇ ਹਨ। ਇਸ ਨਾਲ ਲੋਕਾਂ ਨੂੰ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਡਰ ਬਣਿਆ ਹੋਇਆ ਹੈ। ਪਿੰਡ ਦੀ ਪੰਚਾਇਤ ਤੇ ਲੋਕਾਂ ਨੇ ਮੰਗ ਕੀਤੀ ਹੈ ਕਿ ਪਹਿਲਾਂ ਗੰਦੇ ਪਾਣੀ ਦੀ ਨਿਕਾਸੀ ਦਾ ਪੱਕਾ ਪ੍ਰਬੰਧ ਕੀਤਾ ਜਾਵੇ ਅਤੇ ਇਸ ਤੋਂ ਬਾਅਦ ਸੜਕ ਦੀ ਮੁਰੰਮਤ ਕਰਵਾ ਕੇ ਇਸ ਨੂੰ ਆਵਾਜਾਈ ਯੋਗ ਬਣਾਇਆ ਜਾਵੇ। ਲੋਕਾਂ ਨੇ ਸਬੰਧਤ ਵਿਭਾਗ ਅਤੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ਦਾ ਜਾਇਜ਼ਾ ਲਿਆ ਜਾਵੇ ਅਤੇ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ਪਟਾਕਿਆਂ ਦੀ ਦੁਕਾਨ ਨੂੰ ਅਚਾਨਕ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਲੰਬੇ ਸਮੇਂ ਤੋਂ ਮੁਸੀਬਤ ਦਾ ਘਰ ਬਣੀ ਮੁਕੰਦਪੁਰ ਰੋਡ ਵਾਲੀ ਪੁਲੀ ਬਣ ਕੇ ਤਿਆਰ
Ad Position 24