ਕ੍ਰਿਸ਼ਨ ਜਨਮ ਅਸ਼ਟਮੀ ਦਿਹਾੜਾ ਧੂਮਧਾਮ ਨਾਲ ਮਨਾਇਆ
ਨਵਾਂਸ਼ਹਿਰ, 5 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਪਾਠਸ਼ਾਲਾ ਪਲੇਅ ਵੇਅ ਐਂਡ ਡੇਅ ਕੇਅਰ ਸਕੂਲ ਨਵਾਂਸ਼ਹਿਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਐਮ. ਡੀ.
ਨਵਾਂਸ਼ਹਿਰ, 5 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਪਾਠਸ਼ਾਲਾ ਪਲੇਅ ਵੇਅ ਐਂਡ ਡੇਅ ਕੇਅਰ ਸਕੂਲ ਨਵਾਂਸ਼ਹਿਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ ਐਮ. ਡੀ. ਕੰਵਲਜੀਤ ਕੌਰ ਤੇ ਸਮੂਹ ਸਕੂਲ ਸਟਾਫ ਦੀ ਅਗਵਾਈ ਹੇਠ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਸ੍ਰੀ ਕ੍ਰਿਸ਼ਨ ਤੇ ਰਾਧਾ ਦੇ ਪਹਿਰਾਵੇ ਵਿਚ ਸੁੰਦਰ ਦ੍ਰਿਸ਼ ਪੇਸ਼ ਕੀਤੇ ਗਏ। ਇਸ ਮੌਕੇ ਐਮ. ਡੀ ਕੰਵਲਜੀਤ ਕੌਰ ਵਲੋਂ ਬੱਚਿਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਧਾਰਮਿਕ ਅਤੇ ਅਧਿਆਤਮਕ ਮਹੱਤਵ ਸੰਬੰਧੀ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੱਚਿਆਂ ਨੇ ਧਾਰਮਿਕ ਗੀਤਾਂ ਤੇ ਸ੍ਰੀ ਕ੍ਰਿਸ਼ਨ ਤੇ ਰਾਧਾ, ਸੁਦਾਮਾ ਆਦਿ ਦੀ ਜੀਵਨੀ ਸੰਬੰਧੀ ਸੁੰਦਰ ਦ੍ਰਿਸ਼ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਬੱਚਿਆਂ ਨੂੰ ਪ੍ਰਸ਼ਾਦ ਵੀ ਵੰਡਿਆ। ਇਸ ਮੌਕੇ ਹਰਤੇਸ਼ਵਰ, ਜੱਸੀ, ਸਰਬਜੀਤ, ਵਿੱਦਿਆ, ਖੁਸ਼ੀ ਸਮੇਤ ਸਮੂਹ ਸਕੂਲ ਸਟਾਫ਼ ਹਾਜ਼ਰ ਸਨ।