06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸ੍ਰੀ ਉਂਕਾਰ ਧਾਮ ਥੋਪੀਆ ਵਿਖੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸਲਾਨਾ ਸੰਤ ਸਮਾਗਮ ਕੱਲ੍ਹ

ਬਲਾਚੌਰ, 5 ਸਤੰਬਰ (ਨਰੇਸ਼ ਧੌਲ)-ਭੂਰੀ ਵਾਲੇ ਭੇਖ ਗਰੀਬਦਾਸੀ ਸੰਪਰਦਾਇ ਦੇ ਸਿਰਮੌਰ ਮਹਾਂਪੁਰਸ਼ ਸਤਿਗੁਰ ਗੰਗਾ ਨੰਦ ਮਹਾਰਾਜ ਦੇ ਦੂਜੇ ਸਵਰੂਪ ਸਤਿਗੁਰ ਓਂਕਾਰਾ ਨੰਦ ਮਹਾਰਾਜ ਦਾ ਸਾਲਾਨਾ ਮੂਰਤੀ ਸਥਾਪਨਾ ਦਿਵਸ ਸਮਾਗਮ ਸਤਿਗੁਰ ਅਨੁਭਵਾ ਨੰਦ ਮਹਾਰਾਜ ਤੇ ਸਤਿਗੁਰ ਦਾਸਾ ਨੰਦ ਮਹਾਰਾਜ ਦੇ ਅਸ਼ੀਰਵਾਦ ਸਦਕਾ ਮੌਜੂਦਾ ਗੱਦੀਨਸ਼ੀਨ ਅਚਾਰਿਆ ਨਮਰਤਾ ਨੰਦ ਮਹਾਰਾਜ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਸਤਿਗੁਰਾਂ ਦੇ ਹੈੱਡ ਆਫਿਸ ਨਾਲ ਜਾਣੀ ਜਾਂਦੀ ਕੁਟੀਆ ਸਾਹਿਬ ਉਂਕਾਰ ਧਾਮ ਥੋਪੀਆ ਵਿਖੇ 7 ਤੋਂ 9 ਸਤੰਬਰ ਤੱਕ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਸਰਪ੍ਰਸਤ ਤੇ ਮੌਜੂਦਾ ਗੱਦੀਨਸ਼ੀਨ ਅਚਾਰਿਆ ਨਮਰਤਾ ਨੰਦ ਮਹਾਰਾਜ ਨੇ ਦੱਸਿਆ ਕਿ ਸਤਿਗੁਰਾਂ ਦੇ ਮੂਰਤੀ ਸਥਾਪਨਾ ਦਿਵਸ ਤੇ ਕੁਟੀਆ ਸਾਹਿਬ ਸ੍ਰੀ ਉਂਕਾਰ ਧਾਮ ਥੋਪੀਆ ਵਿਖੇ ਹਰ ਸਾਲ ਵਿਸ਼ਾਲ ਸੰਤ ਸਮਾਗਮ ਕਰਵਾਇਆ ਜਾਂਦਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਲਾਚੌਰ, 5 ਸਤੰਬਰ (ਨਰੇਸ਼ ਧੌਲ)-ਭੂਰੀ ਵਾਲੇ ਭੇਖ ਗਰੀਬਦਾਸੀ ਸੰਪਰਦਾਇ ਦੇ ਸਿਰਮੌਰ ਮਹਾਂਪੁਰਸ਼ ਸਤਿਗੁਰ ਗੰਗਾ ਨੰਦ ਮਹਾਰਾਜ ਦੇ ਦੂਜੇ ਸਵਰੂਪ ਸਤਿਗੁਰ ਓਂਕਾਰਾ ਨੰਦ ਮਹਾਰਾਜ ਦਾ ਸਾਲਾਨਾ ਮੂਰਤੀ ਸਥਾਪਨਾ ਦਿਵਸ ਸਮਾਗਮ ਸਤਿਗੁਰ ਅਨੁਭਵਾ ਨੰਦ ਮਹਾਰਾਜ ਤੇ ਸਤਿਗੁਰ ਦਾਸਾ ਨੰਦ ਮਹਾਰਾਜ ਦੇ ਅਸ਼ੀਰਵਾਦ ਸਦਕਾ ਮੌਜੂਦਾ ਗੱਦੀਨਸ਼ੀਨ ਅਚਾਰਿਆ ਨਮਰਤਾ ਨੰਦ ਮਹਾਰਾਜ ਦੀ ਸਰਪ੍ਰਸਤੀ ਹੇਠ ਸਮੂਹ ਨਗਰ ਨਿਵਾਸੀ ਸੰਗਤਾਂ ਵਲੋਂ ਸਤਿਗੁਰਾਂ ਦੇ ਹੈੱਡ ਆਫਿਸ ਨਾਲ ਜਾਣੀ ਜਾਂਦੀ ਕੁਟੀਆ ਸਾਹਿਬ ਉਂਕਾਰ ਧਾਮ ਥੋਪੀਆ ਵਿਖੇ 7 ਤੋਂ 9 ਸਤੰਬਰ ਤੱਕ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਸਰਪ੍ਰਸਤ ਤੇ ਮੌਜੂਦਾ ਗੱਦੀਨਸ਼ੀਨ ਅਚਾਰਿਆ ਨਮਰਤਾ ਨੰਦ ਮਹਾਰਾਜ ਨੇ ਦੱਸਿਆ ਕਿ ਸਤਿਗੁਰਾਂ ਦੇ ਮੂਰਤੀ ਸਥਾਪਨਾ ਦਿਵਸ ਤੇ ਕੁਟੀਆ ਸਾਹਿਬ ਸ੍ਰੀ ਉਂਕਾਰ ਧਾਮ ਥੋਪੀਆ ਵਿਖੇ ਹਰ ਸਾਲ ਵਿਸ਼ਾਲ ਸੰਤ ਸਮਾਗਮ ਕਰਵਾਇਆ ਜਾਂਦਾ ਹੈ। ਇਸ ਵਾਰ ਵੀ ਮਿਤੀ 7 ਤੋਂ 9 ਸਤੰਬਰ ਤੱਕ ਮਹਾਨ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਸਤਿਗੁਰਾਂ ਦੇ ਪਿਆਰੇ ਤੇ ਲਾਡਲੇ ਸੇਵਾਦਾਰ ਦਿਨ ਰਾਤ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ 7 ਸਤੰਬਰ ਨੂੰ ਸਵੇਰੇ 10:30 ਵਜੇ ਜਗਤ ਗੁਰੂ ਅਚਾਰੀਆ ਗਰੀਬ ਦਾਸ ਰਚਿਤ ਅੰਮ੍ਰਿਤਮਈ ਬਾਣੀ ਦੇ 11 ਸ੍ਰੀ ਅਖੰਡ ਪਾਠ ਪ੍ਰਕਾਸ਼ ਕੀਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ 9 ਸਤੰਬਰ ਨੂੰ ਸਵੇਰੇ 11 ਵਜੇ ਪਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮਹਾਂਯੱਗ ਵਿੱਚ ਭੇਖ ਦੇ ਪੂਜਨੀਕ ਮਹਾਂਪੁਰਸ਼ਾਂ ਤੋਂ ਇਲਾਵਾ ਵੱਖ-ਵੱਖ ਸੰਪਰਦਾਵਾਂ ਦੇ ਆਦਰਯੋਗ ਮਹਾਂਪੁਰਸ਼ ਸੰਗਤਾਂ ਨੂੰ ਦਰਸ਼ਨ ਦੇ ਕੇ ਨਾਮ ਬਾਣੀ ਨਾਲ ਜੋੜਨਗੇ। ਉਨ੍ਹਾਂ ਦੱਸਿਆ ਕਿ 7 ਸਤੰਬਰ ਨੂੰ ਸੰਧਿਆ ਆਰਤੀ ਉਪਰੰਤ ਕੀਰਤਨ ਸਮਰਾਟ ਬਾਬਾ ਜੀਵਨ ਸਿੰਘ ਬਗੀਚੀ ਵਾਲੇ ਵੀ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰਨਗੇ। ਸਮਾਗਮ ਦੌਰਾਨ ਸੰਧਿਆ ਆਰਤੀਅਤੇ ਸਤਿਸੰਗ 7 ਤੋਂ 10 ਵਜੇ ਤੱਕ ਹੋਇਆ ਕਰੇਗਾ। ਇਸ ਮੌਕੇ ਪ੍ਰਧਾਨ ਰਾਮ ਸਰੂਪ ਥੋਪੀਆ, ਵਿੱਤ ਸਕੱਤਰ ਠੇਕੇਦਾਰ ਚਰਨਜੀਤ ਕਟਾਰੀਆ ਤੇ ਟਰੱਸਟੀ ਚੰਨੀ ਧਕਤਾਣਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਿੰਨ ਪਿੰਡਾਂ ਨੂੰ 13 ਲੱਖ ਦੀਆਂ ਦਿੱਤੀਆਂ ਗ੍ਰਾਂਟਾਂ ਅਗਲੀ ਖ਼ਬਰ ਕੈਨੇਡਾ ਦਾ ਸਟੱਡੀ ਵੀਜ਼ਾ ਖ਼ਤਮ ਹੋਣ ਜਾਂ ਪੀ. ਆਰ. ਨਾ ਮਿਲਣ ਦੇ ਮਾਮਲੇ ’ਚ ਘਬਰਾਉਣ ਦੀ ਲੋੜ ਨਹੀਂ-ਅਵਤਾਰ ਸਿੰਘ ਅਰੋੜਾ
Ad Position 24