06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਨਿਊ ਆਦਰਸ਼ ਸਕੂਲ ਸੜੋਆ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਮਨਾਇਆ

ਸੜੋਆ, 5 ਸਤੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਉਦਘਾਟਨ ਸਕੂਲ ਦੇ ਐਮ.

Ad Position 21
repet_subhas-goyals [Copy P29]
ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਕ੍ਰਿਸ਼ਨ ਜਨਮ ਅਸ਼ਟਮੀ ਮਨਾਉਂਦੇ ਹੋਏ ਸਕੂਲੀ ਬੱਚੇ। ਤਸਵੀਰ : ਸਹੂੰਗੜਾ 06-09-2026
ਸੜੋਆ, 5 ਸਤੰਬਰ (ਹਰਮੇਲ ਸਹੂੰਗੜਾ)-ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦਾ ਉਦਘਾਟਨ ਸਕੂਲ ਦੇ ਐਮ. ਡੀ. ਸੰਜੇ ਮਲਹੋਤਰਾ, ਪ੍ਰਿੰਸੀਪਲ ਸ੍ਰੀਮਤੀ ਗੀਤਿਕਾ ਚੰਦੇਲ ਤੇ ਹਿਮਾਂਸ਼ੂ ਮਲਹੋਤਰਾ ਵਲੋਂ ਕੀਤਾ ਗਿਆ। ਜਨਮ ਅਸ਼ਟਮੀ ਦੇ ਮੌਕੇ ਵਿਦਿਆਰਥੀਆਂ ਵਲੋਂ ਭਗਵਾਨ ਕ੍ਰਿਸ਼ਨ ਦੇ ਜੀਵਨ ਅਤੇ ਉਨ੍ਹਾਂ ਦੀਆਂ ਲੀਲਾਵਾਂ ਨਾਲ ਸੰਬੰਧਤ ਮਨਮੋਹਕ ਝਾਕੀਆਂ ਪੇਸ਼ ਕੀਤੀਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਵਲੋਂ ਸ੍ਰੀ ਕ੍ਰਿਸ਼ਨ ਨਾਲ ਸਬੰਧਤ ਮਨਮੋਹਕ ਨਾਚ ਵੀ ਪੇਸ਼ ਕੀਤੇ ਗਏ। ਉਪਰੰਤ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਅਧਿਆਪਕ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਖੇਡਾਂ ਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿਚ ਮਿਊਜ਼ੀਕਲ ਚੇਅਰ, ਚਿੱਟ-ਚੈਟ ਅਤੇ ਹਾਊਸ ਹੋਲਡ ਗੇਮਜ਼ ਆਦਿ ਸ਼ਾਮਿਲ ਸਨ। ਅਧਿਆਪਕਾਂ ਨੇ ਇਨ੍ਹਾਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਐਮ. ਡੀ. ਸੰਜੇ ਮਲਹੋਤਰਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀ ਵਧਾਈ ਦਿੱਤੀ। ਉਨ੍ਹਾਂ ਨੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਰਹੇ ਸ਼ਾਨਦਾਰ ਕਾਰਜਾਂ ਲਈ ਮੁਬਾਰਕਬਾਦ ਦਿੱਤੀ। ਪ੍ਰਿੰਸੀਪਲ ਸ੍ਰੀਮਤੀ ਗੀਤਿਕਾ ਚੰਦੇਲ ਨੇ ਆਪਣੇ ਸੰਬੋਧਨ ਵਿਚ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਸੱਚਾਈ, ਹਿੰਮਤ ਤੇ ਨੇਕ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ ਬੋਲਦਿਆਂ ਕਿਹਾ ਕਿ ਅਧਿਆਪਕ ਇਕ ਰਾਸ਼ਟਰ ਦੇ ਨਿਰਮਾਣ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ। ਸਮਾਗਮ ਦੌਰਾਨ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਬੰਗਾ ਵਿਖੇ 5ਵੀਂ ਸ੍ਰੀ ਲੱਡੂ ਗੋਪਾਲ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਅਗਲੀ ਖ਼ਬਰ ਸੁਖਬੀਰ ਦੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਬਲਾਚੌਰ ’ਚ ਅਕਾਲੀ ਦਲ (ਬ) ਦੀਆਂ ਸਰਗਰਮੀਆਂ ਤੇਜ਼
Ad Position 24