ਉੱਘੇ ਕਿਸਾਨ ਮਹਿੰਦਰ ਸਿੰਘ ਦੋਸਾਂਝ ਦੇ ਦਿਹਾਂਤ ’ਤੇ ਦੁੱਖ ਪ੍ਰਗਟ
ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਵਿਲੱਖਣ ਸ਼ਖ਼ਸੀਅਤ ਦੇ ਮਾਲਕ, ਅੰਤਰਰਾਸ਼ਟਰੀ ਪੁਰਸਕਾਰ ਜੇਤੂ ਕਿਸਾਨ, ਸਾਹਿਤਕਾਰ ਤੇ ਵਾਤਾਵਰਨ ਪ੍ਰੇਮੀ ਮਹਿੰਦਰ ਸਿੰਘ ਦੁਸਾਂਝ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ। ਵਾਤਾਵਰਨ ਸੰਭਾਲ ਸੁਸਾਇਟੀ ਰਜਿ ਨਵਾਂਸ਼ਹਿਰ ਵਲੋਂ ਉਨ੍ਹਾਂ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਦੋਸਾਂਝ ਸਾਹਿਬ ਬਹੁਤ ਹੀ ਮਿਹਨਤੀ, ਮਿੱਠ ਬੋਲੜੇ ਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਇਨਸਾਨ ਸਨ।
ਮ
ਮਹਿੰਦਰ ਸਿੰਘ ਦੋਸਾਂਝ
06-09-2026
ਨਵਾਂਸ਼ਹਿਰ, 5 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਵਿਲੱਖਣ ਸ਼ਖ਼ਸੀਅਤ ਦੇ ਮਾਲਕ, ਅੰਤਰਰਾਸ਼ਟਰੀ ਪੁਰਸਕਾਰ ਜੇਤੂ ਕਿਸਾਨ, ਸਾਹਿਤਕਾਰ ਤੇ ਵਾਤਾਵਰਨ ਪ੍ਰੇਮੀ ਮਹਿੰਦਰ ਸਿੰਘ ਦੁਸਾਂਝ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਵੱਡਾ ਘਾਟਾ ਪਿਆ ਹੈ। ਵਾਤਾਵਰਨ ਸੰਭਾਲ ਸੁਸਾਇਟੀ ਰਜਿ ਨਵਾਂਸ਼ਹਿਰ ਵਲੋਂ ਉਨ੍ਹਾਂ ਦੀ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਨੇ ਦੱਸਿਆ ਕਿ ਦੋਸਾਂਝ ਸਾਹਿਬ ਬਹੁਤ ਹੀ ਮਿਹਨਤੀ, ਮਿੱਠ ਬੋਲੜੇ ਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਇਨਸਾਨ ਸਨ। ਉਨ੍ਹਾਂ ਦੀ ਸੰਸਥਾ ਵਾਹਿਗੁਰੂ ਅੱਗੇ ਅਰਦਾਸ ਕਰਦੀ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ। ਇਸ ਮੌਕੇ ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ, ਜਨਰਲ ਸਕੱਤਰ ਤਰਲੋਚਨ ਸਿੰਘ, ਕੈਸ਼ੀਅਰ ਕੁਲਦੀਪ ਕੁਮਾਰ, ਅਰੁਣ ਕੁਮਾਰ ਬਾਲੀ ਤੇ ਬਲਜੀਤ ਚੋਪੜਾ ਵੀ ਹਾਜ਼ਰ ਸਨ।