05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਜਾਨ ਗਵਾਉਣ ਵਾਲੇ ਏ. ਐਸ. ਆਈ. ਦਾ ਸਸਕਾਰ

ਬੰਗਾ, 5 ਸਤੰਬਰ (ਧਰਮਵੀਰ ਪਾਲ)-ਬੰਗਾ ਨਾਲ ਲੱਗਦੇ ਪਿੰਡ ਖਟਕੜ ਖੁਰਦ ਦੇ ਵਸਨੀਕ ਏ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬੰਗਾ, 5 ਸਤੰਬਰ (ਧਰਮਵੀਰ ਪਾਲ)-ਬੰਗਾ ਨਾਲ ਲੱਗਦੇ ਪਿੰਡ ਖਟਕੜ ਖੁਰਦ ਦੇ ਵਸਨੀਕ ਏ. ਐਸ. ਆਈ. ਉਂਕਾਰ ਸਿੰਘ ਜੋ ਮੁਹਾਲੀ ਵਿਖੇ ਸੇਵਾ ਮੁਕਤ ਡੀ. ਜੀ. ਪੀ ਅਰਪਿਤ ਸ਼ੁਕਲਾ ਦੀ ਸੁਰੱਖਿਆ ਵਿਚ ਤਾਇਨਾਤ ਸਨ, ਦੀ ਪਿਛਲੇ ਦਿਨੀਂ ਡਿਊਟੀ ਦੌਰਾਨ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦਾ ਸਸਕਾਰ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਖੁਰਦ ਵਿਖੇ ਨਮ ਅੱਖਾਂ ਨਾਲ ਉਨ੍ਹਾਂ ਦੀ ਬੇਟੀ ਦੇ ਵਿਦੇਸ਼ ਆਉਣ ਤੋਂ ਉਪਰੰਤ ਕੀਤਾ। ਇਸ ਮੌਕੇ ਐਸ. ਪੀ ਸਰਬਜੀਤ ਸਿੰਘ ਬਾਹੀਆ ਤੇ ਡੀ. ਐਸ. ਪੀ. ਹਰਜੀਤ ਸਿੰਘ ਰੰਧਾਵਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਐਸ. ਪੀ. ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੇ ਸਕੀਮਾਂ ਤਹਿਤ ਸਵ. ਏ. ਐਸ. ਆਈ. ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇਗੀ, ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਸਰਕਾਰ ਦੇ ਨਿਯਮਾਂ ਅਨੁਸਾਰ ਹੋਰ ਬਣਦੀਆਂ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਪਰਿਵਾਰ ਦੇ ਇਕ ਯੋਗ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ। ਇਸ ਮੌਕੇ ਸਾਬਕਾ ਸਰਪੰਚ ਰਾਮ ਲੁਭਾਇਆ ਨੇ ਦੱਸਿਆ ਕਿ ਉਂਕਾਰ ਸਿੰਘ ਬਹੁਤ ਹੀ ਵਧੀਆ ਇਨਸਾਨ ਸਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਦੋਨਾਂ ਬੱਚਿਆਂ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਉਂਕਾਰ ਸਿੰਘ ਦਾ ਜਾਣਾ ਪਰਿਵਾਰ ਲਈ ਹੀ ਨਹੀਂ ਇਲਾਕੇ ਲਈ ਵੀ ਵੱਡਾ ਘਾਟਾ ਹੈ। ਇਸ ਮੌਕੇ ਰਿਸ਼ਤੇਦਾਰਾਂ, ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਪਿੰਡ ਵਾਸੀਆਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਉਂਕਾਰ ਸਿੰਘ ਆਪਣੇ ਪਿੱਛੇ ਆਪਣੀ ਧਰਮ ਪਤਨੀ, ਦੋ ਲੜਕੀਆਂ ਤੇ ਇਕ ਲੜਕੇ ਨੂੰ ਛੱਡ ਕਿ ਗੁਰੂ ਚਰਨਾਂ ਵਿਚ ਜਾ ਬਿਰਾਜੇ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਛੌੜੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਵੱਡੀ ਤਰਜੀਹ-ਅਸ਼ੋਕ ਕਟਾਰੀਆ ਅਗਲੀ ਖ਼ਬਰ ਰਾਹੋਂ ਵਿਖੇ ‘ਮਈਆ ਜੀ ਅਸੀਂ ਬੱਚੇ ਤੇਰੇ’ ਕਲੱਬ ਵਲੋਂ ਮਾਂ ਭਗਵਤੀ ਦਾ 25ਵਾਂ ਵਿਸ਼ਾਲ ਜਾਗਰਣ
Ad Position 24