05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਿੰਡ ਬਛੌੜੀ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾ ਰਹੀ ਹੈ ਵੱਡੀ ਤਰਜੀਹ-ਅਸ਼ੋਕ ਕਟਾਰੀਆ

ਬਲਾਚੌਰ, 5 ਸਤੰਬਰ (ਨਰੇਸ਼ ਧੌਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਮੁੱਚੇ ਪੰਜਾਬ ਦੇ ਵਿਕਾਸ ਨੂੰ ਵੱਡੀ ਤਰਜੀਹ ਦਿੱਤੀ ਜਾ ਰਹੀ ਹੈ ਉਥੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਬਛੌੜੀ ਦੇ ਵਿਕਾਸ ਕਾਰਜਾਂ ਸਮੇਤ ਸਮੁੱਚੇ ਹਲਕੇ ਅੰਦਰ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਲਾਚੌਰ, 5 ਸਤੰਬਰ (ਨਰੇਸ਼ ਧੌਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਸਮੁੱਚੇ ਪੰਜਾਬ ਦੇ ਵਿਕਾਸ ਨੂੰ ਵੱਡੀ ਤਰਜੀਹ ਦਿੱਤੀ ਜਾ ਰਹੀ ਹੈ ਉਥੇ ਪਿੰਡਾਂ ਦੀ ਕਾਇਆ ਕਲਪ ਕਰਨ ਲਈ ਵੀ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪਿੰਡ ਬਛੌੜੀ ਦੇ ਵਿਕਾਸ ਕਾਰਜਾਂ ਸਮੇਤ ਸਮੁੱਚੇ ਹਲਕੇ ਅੰਦਰ ਰਹਿੰਦੇ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਲਈ ਪੂਰੀ ਵਾਹ ਲਾਈ ਜਾ ਰਹੀ ਹੈ। ਇਹ ਪ੍ਰਗਟਾਵਾ ਸੀਨੀਅਰ ‘ਆਪ’ ਆਗੂ ਚੌਧਰੀ ਅਸ਼ੋਕ ਕਟਾਰੀਆ ਨੇ ਪਿੰਡ ਬਛੌੜੀ ਵਿਖੇ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕਰਦਿਆਂ ਹੋਇਆਂ ਕੀਤਾ । ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਹੋਏ ਵਿਕਾਸ ਸਦਕਾ ਤੇ ‘ਆਪ’ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਨੂੰ ਵੇਖਦਿਆਂ ਹੋਇਆਂ ਸਮੁੱਚੇ ਪੰਜਾਬ ਵਾਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਫਿਰ ਤੋਂ ਦੁਬਾਰਾ ‘ਆਪ’ ਦੀ ਸਰਕਾਰ ਬਣਾਉਣ ਲਈ ਪੂਰੀ ਤਰਾਂ ਤੱਤਪਰ ਹਨ। ਨੌਜਵਾਨ ਆਗੂ ਗਗਨਦੀਪ ਸਿੰਘ ਬੱਲ ਅਤੇ ਪਿੰਡ ਦੇ ਹੋਰ ਮੁਹਤਬਾਰਾਂ ਵਲੋਂ ਚੌਧਰੀ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਗਗਨਦੀਪ ਸਿੰਘ ਬੱਲ, ਕਮਲਜੀਤ ਸਿੰਘ ਬਾਬਾ, ਮਹਿੰਦਰ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਬੈਂਸ, ਪ੍ਰਦੀਪ ਕਲੇਰ, ਰਣਜੀਤ ਸਿੰਘ ਕਾਕਾ, ਬਲਵਿੰਦਰ ਸਿੰਘ ਫੌਜੀ, ਅਰਵਿੰਦਰ ਸਿੰਘ ਬੈਂਸ, ਗੁਰਪ੍ਰੀਤ ਸਿੰਘ ਗੋਪੀ, ਕਸ਼ਮੀਰ ਸਿੰਘ ਕਾਨੂੰਗੋ, ਡਾਕਟਰ ਬਖਸ਼ੀਸ਼ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਆਯੁਸ਼ ਸਿਹਤ ਕੈਂਪ ਲਗਾਏ ਜਾਣਗੇ-ਡਾ. ਸ਼ੁਭਕਾਮਨਾ ਅਗਲੀ ਖ਼ਬਰ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਜਾਨ ਗਵਾਉਣ ਵਾਲੇ ਏ. ਐਸ. ਆਈ. ਦਾ ਸਸਕਾਰ
Ad Position 24