ਸ਼ਹੀਦ ਭਗਤ ਸਿੰਘ ਨਗਰ ਦੇ ਪੋਲਿੰਗ ਬੂਥਾਂ ’ਤੇ ਹਾਜ਼ਰ ਹੋ ਕੇ ਬੀ. ਐਲ. ਓ. ਵੋਟਰਾਂ ਨੂੰ ਦਾਅਵੇ-ਇਤਰਾਜ਼ ਸੰਬੰਧੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕਰਦੇ ਹੋਏ।
ਐਸ. ਆਈ. ਆਰ. ਤਹਿਤ ਜ਼ਿਲ੍ਹੇ ਦੇ 618 ਪੋਲਿੰਗ ਸਟੇਸ਼ਨਾਂ ’ਤੇ ਲੱਗੇ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ.
ਨਵਾਂਸ਼ਹਿਰ, 6 ਸਤੰਬਰ (ਜਸਬੀਰ ਸਿੰਘ ਨੂਰਪੁਰ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ 618 ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗੁਲਪ੍ਰੀਤ ਸਿੰਘ ਔਲਖ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਾਰੇ ਬੀ. ਐਲ. ਓ. ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪੋ-ਆਪਣੇ ਪੋਲਿੰਗ ਬੂਥਾਂ ‘ਤੇ ਹਾਜ਼ਰ ਰਹੇ ਅਤੇ ਵੋਟਰਾਂ ਨੂੰ ਦਾਅਵੇ-ਇਤਰਾਜ਼ ਸੰਬੰਧੀ ਜਾਣਕਾਰੀ ਤੇ ਸਹਾਇਤਾ ਪ੍ਰਦਾਨ ਕੀਤੀ। ਕੈਂਪਾਂ ਵਿਚ ਵੱਡੀ ਗਿਣਤੀ ਵਿਚ ਵੋਟਰਾਂ ਨੇ ਪਹੁੰਚ ਕੇ ਆਪਣੇ ਨਾਂਅ ਦੀ ਪੜਤਾਲ ਕੀਤੀ ਤੇ ਨਵੇਂ ਵੋਟਰਾਂ ਨੇ ਫਾਰਮ ਭਰੇ। ਉਨ੍ਹਾਂ ਦੱਸਿਆ ਕਿ 13 ਅਗਸਤ 2026 ਨੂੰ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾ ਚੁੱਕੀ ਹੈ ਅਤੇ ਇਸ ਸੰਬੰਧੀ ਦਾਅਵੇ ਅਤੇ ਇਤਰਾਜ਼ 12 ਸਤੰਬਰ 2026 ਤੱਕ ਦਾਇਰ ਕੀਤੇ ਜਾ ਸਕਦੇ ਹਨ। ਵੋਟਰ ਆਪਣੇ ਦਾਅਵੇ-ਇਤਰਾਜ਼ ਸੰਬੰਧੀ ਫਾਰਮ ਨੰਬਰ 6, 6-ਏ ਅਤੇ 8 ਆਨਲਾਈਨ ਜਾਂ ਆਫਲਾਈਨ ਸੰਬੰਧਤ ਈ. ਆਰ. ਓ. ਤੇ ਬੀ. ਐਲ. ਓ. ਕੋਲ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਯੋਗਤਾ 1 ਅਕਤੂਬਰ 2026 ਦੇ ਆਧਾਰ ‘ਤੇ ਜਿਸ ਨਾਗਰਿਕ ਦੀ ਉਮਰ 18 ਸਾਲ ਜਾਂ ਵੱਧ ਹੈ, ਉਹ ਫਾਰਮ ਨੰਬਰ 6 ਭਰ ਕੇ ਆਪਣਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਵਾਏ ਅਤੇ ਕਿਸੇ ਵੀ ਤਰ੍ਹਾਂ ਦੀ ਦਰੁਸਤੀ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵੋਟਰ ਹੈਲਪਲਾਈਨ ਨੰਬਰ 1950 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।