ਸਹਿਯੋਗ ਸੇਵਾ ਸੁਸਾਇਟੀ ਵਲੋਂ ਆਪਣਾ 14ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਮੌਕੇ ਰਾਸ਼ਨ ਵੰਡਦੇ ਹੋਏ ਮੁੱਖ ਮਹਿਮਾਨ ਪ੍ਰੋਫੈਸਰ ਮਨੀਸ਼ ਮਾਨਿਕ ਤੇ ਡਾ. ਪੂਨਮ ਮਾਨਿਕ ਅਤੇ ਹੋਰ।
ਸਹਿਯੋਗ ਸੇਵਾ ਸੁਸਾਇਟੀ ਨੇ 20 ਲੋੜਵੰਦਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ
ਨਵਾਂਸ਼ਹਿਰ, 6 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ’ਚ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜ ਕਰ ਰਹੀ ਸਹਿਯੋਗ ਸੇਵਾ ਸੁਸਾਇਟੀ ਵਲੋਂ ਆਪਣਾ 14ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ। ਸਮਾਗਮ ਵਿਚ ਪ੍ਰੋਫੈਸਰ ਮਨੀਸ਼ ਮਾਨਿਕ ਤੇ ਡਾ.
ਨਵਾਂਸ਼ਹਿਰ, 6 ਸਤੰਬਰ (ਹਰਮਿੰਦਰ ਸਿੰਘ ਪਿੰਟੂ)-ਨਵਾਂਸ਼ਹਿਰ ’ਚ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜ ਕਰ ਰਹੀ ਸਹਿਯੋਗ ਸੇਵਾ ਸੁਸਾਇਟੀ ਵਲੋਂ ਆਪਣਾ 14ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਕਰਵਾਇਆ। ਸਮਾਗਮ ਵਿਚ ਪ੍ਰੋਫੈਸਰ ਮਨੀਸ਼ ਮਾਨਿਕ ਤੇ ਡਾ. ਪੂਨਮ ਮਾਨਿਕ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਾਮਿਲ ਹੋਏ। ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਢੀਂਗਰਾ ਵਲੋਂ ਮੁੱਖ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਚੇਅਰਮੈਨ ਪ੍ਰਦੀਪ ਜੋਸ਼ੀ ਨੇ ਦੱਸਿਆ ਕਿ ਸੁਸਾਇਟੀ ਹਰ ਮਹੀਨੇ 20 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡਣ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਬੂਟ, ਵਰਦੀਆਂ ਤੇ ਸਟੇਸ਼ਨਰੀ ਵੀ ਮੁਹੱਈਆ ਕਰਵਾਉਂਦੀ ਹੈ। ਉਪ ਪ੍ਰਧਾਨ ਚੇਤਨ ਸ਼ਰਮਾ ਤੇ ਤਰਸੇਮ ਲਾਲ ਵਲੋਂ ਸਮਾਗਮ ਵਿਚ ਹਾਜ਼ਰ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਵੀਨ ਵਰਮਾ, ਸੁਰੇਸ਼ ਸ਼ਰਮਾ, ਕਰਨ ਕਾਲਰਾ, ਰਵੀਸ਼ੰਕਰ, ਚੰਦਰ ਮੋਹਨ ਹਾਂਡਾ, ਰਿਦਮ ਅਰੋੜਾ, ਨੈਨਾ ਚੁੱਘ ਤੇ ਪੰਡਿਤ ਸੀਤਾ ਰਾਮ ਆਦਿ ਵੀ ਮੌਜੂਦ ਸਨ।