ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਮਜ਼ਾਰਾ (ਮੌਜੋਵਾਲ) ਪਿੰਡ ਦੇ ਵਿਕਾਸ ਲਈ 4 ਲੱਖ ਰੁਪਏ ਦਾ ਚੈੱਕ ਭੇਟ
ਬਲਾਚੌਰ, 6 ਸਤੰਬਰ (ਨਰੇਸ਼ ਧੌਲ)-ਹਲਕਾ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਪਿੰਡ ਮਜਾਰਾ ਮੌਜੋਵਾਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਨ ਲਈ 4 ਲੱਖ ਰੁਪਏ ਦਾ ਚੈੱਕ ਸਰਪੰਚ ਦਿਲਵਰ ਸਿੰਘ ਖਟਕੜ ਨੂੰ ਪਿੰਡ ਵਾਸੀਆਂ ਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਭੇਟ ਕੀਤਾ। ਵਿਧਾਇਕਾ ਕਟਾਰੀਆ ਨੇ ਕਿਹਾ ਕਿ ਇਸ ਰਕਮ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਇਤਾ ਮਿਲੇਗੀ।
ਬਲਾਚੌਰ, 6 ਸਤੰਬਰ (ਨਰੇਸ਼ ਧੌਲ)-ਹਲਕਾ ਵਿਧਾਇਕਾ ਬਲਾਚੌਰ ਸੰਤੋਸ਼ ਕਟਾਰੀਆ ਵਲੋਂ ਪਿੰਡ ਮਜਾਰਾ ਮੌਜੋਵਾਲ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਗਤੀ ਤੇਜ਼ ਕਰਨ ਲਈ 4 ਲੱਖ ਰੁਪਏ ਦਾ ਚੈੱਕ ਸਰਪੰਚ ਦਿਲਵਰ ਸਿੰਘ ਖਟਕੜ ਨੂੰ ਪਿੰਡ ਵਾਸੀਆਂ ਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਭੇਟ ਕੀਤਾ। ਵਿਧਾਇਕਾ ਕਟਾਰੀਆ ਨੇ ਕਿਹਾ ਕਿ ਇਸ ਰਕਮ ਨਾਲ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਸਹਾਇਤਾ ਮਿਲੇਗੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਤੇ ਲੋਕ ਭਲਾਈ ਦੇ ਕਾਰਜ ਕਰਵਾਉਣਾ ਸਾਡੀ ਪਹਿਲੀ ਤਰਜੀਹ ਹੈ। ਸਰਪੰਚ ਦਿਲਵਰ ਸਿੰਘ ਖਟਕੜ, ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ‘ਆਪ’ ਆਗੂ ਚੌਧਰੀ ਅਸ਼ੋਕ ਕਟਾਰੀਆ, ਸਰਪੰਚ ਦਿਲਵਰ ਸਿੰਘ, ਤੇਜਵੀਰ ਸਿੰਘ ਪੰਚ, ਨਰਿੰਦਰ ਸਿੰਘ ਰਾਜਾ, ਜੋਗਿੰਦਰ ਪਾਲ ਚਾਂਦਲਾ, ਸਾਬਕਾ ਸਰਪੰਚ ਸੰਤੋਖ ਸਿੰਘ, ਬਲਵੀਰ ਸਿੰਘ ਖਟਕੜ, ਜੋਗਾ ਸਿੰਘ ਹੀਰ, ਸੀਤਲ ਸਿੰਘ ਨੰਬਰਦਾਰ, ਲਾਲ ਸਿੰਘ ਗਿੱਲ, ਮਨਜੀਤ ਸਿੰਘ ਪੌੜ, ਅਜਮੇਰ ਸਿੰਘ, ਦਿਲਾਵਰ ਸਿੰਘ, ਕਮਲਜੀਤ ਪੰਚ, ਭੁਪਿੰਦਰ ਪੰਚ ਤੇ ਹੋਰ ਬਹੁ ਗਿਣਤੀ ਪਿੰਡ ਵਾਸੀ ਹਾਜ਼ਰ ਸਨ।