08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰੇਹੜੀ ਵਰਕਰ ਯੂਨੀਅਨ 26 ਦੀ ਮੋਗਾ ਰੈਲੀ ’ਚ ਕਰੇਗੀ ਭਰਵੀਂ ਸ਼ਮੂਲੀਅਤ

ਨਵਾਂਸ਼ਹਿਰ, 7 ਸਤੰਬਰ (ਜਸਬੀਰ ਸਿੰਘ ਨੂਰਪੁਰ)-ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਦੇ ਆਗੂਆਂ ਨੇ ਰੇਹੜੀ ਵਰਕਰ ਯੂਨੀਅਨ ਦੇ ਵਰਕਰਾਂ ਨੂੰ ਭਾਜਪਾ-ਆਰ. ਐਸ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਨਵਾਂਸ਼ਹਿਰ, 7 ਸਤੰਬਰ (ਜਸਬੀਰ ਸਿੰਘ ਨੂਰਪੁਰ)-ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨਜ਼ ਦੇ ਆਗੂਆਂ ਨੇ ਰੇਹੜੀ ਵਰਕਰ ਯੂਨੀਅਨ ਦੇ ਵਰਕਰਾਂ ਨੂੰ ਭਾਜਪਾ-ਆਰ. ਐਸ. ਐਸ. ਸਰਕਾਰ ਦੇ ਫਾਸ਼ੀਵਾਦ ਵਿਰੁੱਧ ਡੱਟਣ ਦਾ ਸੱਦਾ ਦਿੱਤਾ ਹੈ। ਇਥੇ ਰੇਹੜੀ ਵਰਕਰ ਯੂਨੀਅਨ ਨਵਾਂਸ਼ਹਿਰ ਦੀ ਮੀਟਿੰਗ 26 ਸਤੰਬਰ ਨੂੰ ਸੀ. ਪੀ. ਆਈ. (ਐਮ. ਐਲ) ਨਿਊ ਡੈਮੋਕ੍ਰੇਸੀ ਵਲੋਂ ਮੋਗਾ ਵਿਖੇ ਮੋਦੀ ਸਰਕਾਰ ਦੇ ਫਾਸ਼ੀਵਾਦ ਵਿਰੁੱਧ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ ਦੀ ਤਿਆਰੀ ਸੰਬੰਧੀ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਇਫਟੂ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਜਸਬੀਰ ਦੀਪ ਅਤੇ ਇਫਟੂ ਦੇ ਜ਼ਿਲ੍ਹਾ ਸਕੱਤਰ ਪਰਵੀਨ ਕੁਮਾਰ ਨਿਰਾਲਾ ਨੇ ਕਿਹਾ ਕਿ ਮੋਦੀ ਸਰਕਾਰ ਲੋਕਾਂ ’ਤੇ ਫਾਸ਼ੀ ਹੱਲੇ ਬੋਲ ਰਹੀ ਹੈ ਜੋ ਬਹੁਪੱਖੀ ਤੇ ਬਹੁ ਪਰਤੀ ਹਨ। ਇਸ ਸਰਕਾਰ ਦਾ ਇਹ ਫਾਸ਼ੀਵਾਦ ਦੋ ਥੰਮਾਂ ’ਤੇ ਖੜ੍ਹਾ ਹੈ ਇਕ ਹੈ ਸੰਘ ਦਾ ਮਨੂੰਵਾਦ ਅਤੇ ਦੂਜਾ ਹੈ ਕਾਰਪੋਰੇਟ। ਇਸ ਸਰਕਾਰ ਵਲੋਂ ਵੋਟਾਂ ਦੀ ਵਿਸ਼ੇਸ਼ ਸੁਧਾਈ ਦੇ ਨਾਂਅ ’ਤੇ ਘੱਟ ਗਿਣਤੀਆਂ ਕੋਲੋਂ ਵੋਟ ਦਾ ਹੱਕ ਤੇ ਨਾਗਰਿਕਤਾ ਦਾ ਅਧਿਕਾਰ ਖੋਹਿਆ ਜਾ ਰਿਹਾ ਹੈ। ਮੋਦੀ ਸਰਕਾਰ ਸੰਵਿਧਾਨ ਤੇ ਜਮਹੂਰੀਅਤ ਦਾ ਗਲਾ ਘੁੱਟ ਰਹੀ ਹੈ। ਚਾਰ ਕਿਰਤ ਕੋਡ ਲਿਆ ਕੇ ਕਿਰਤੀ ਵਰਗ ਨੂੰ ਸਤਹੀਣ ਕਰਕੇ ਕਾਰਪੋਰੇਟ ਲਈ ਕਿਰਤੀਆਂ ਦੀ ਲੁੱਟ ਲਈ ਰਾਹ ਮੋਕਲਾ ਕਰ ਰਹੀ ਹੈ। ਇਸ ਸਰਕਾਰ ਵਲੋਂ ਲੋਕ ਘੋਲਾਂ ਨੂੰ ਜਬਰ ਨਾਲ ਦਬਾਉਣ ਦੇ ਯਤਨ ਕੀਤੇ ਜਾ ਰਹੇ ਹਨ, ਜਿਸ ਦੀ ਤਾਜ਼ਾ ਉਦਾਹਰਣ ਵਿਦਿਆਰਥੀਆਂ ਦਾ ਜੰਤਰ ਮੰਤਰ ਦਿੱਲੀ ਦਾ ਘੋਲ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮੋਦੀ ਸਰਕਾਰ ਦੇ ਫਾਸ਼ੀਵਾਦ ਦਾ ਤਿੱਖਾ ਵਿਰੋਧ ਕਰਨਾ ਚਾਹੀਦਾ ਹੈ। ਰੇਹੜੀ ਵਰਕਰਾਂ ਨੇ 26 ਸਤੰਬਰ ਨੂੰ ਹੜਤਾਲ ਕਰਕੇ ਵੱਡੀ ਗਿਣਤੀ ਵਿਚ ਮੋਗਾ ਰੈਲੀ ਲਈ ਵਹੀਰਾਂ ਘੱਤਣ ਦਾ ਫੈਸਲਾ ਕੀਤਾ। ਮੀਟਿੰਗ ਨੂੰ ਰੇਹੜੀ ਵਰਕਰ ਯੂਨੀਅਨ ਦੇ ਪ੍ਰਧਾਨ ਹਰੇ ਰਾਮ, ਚੇਅਰਮੈਨ ਹਰੀ ਲਾਲ, ਕਿਸ਼ੋਰ ਕੁਮਾਰ, ਮੁਕੇਸ਼ ਕੁਮਾਰ, ਰਾਜੂ, ਸਰਵੇਸ਼ ਗੁਪਤਾ, ਆਜ਼ਾਦ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਸਿਟੀ ਪੁਲਿਸ ਵਲੋਂ ਸਾਢੇ ਤਿੰਨ ਕਿੱਲੋਗ੍ਰਾਮ ਅਫੀਮ ਤਹਿਤ ਦੋ ਗ੍ਰਿਫ਼ਤਾਰ ਅਗਲੀ ਖ਼ਬਰ ਪਿੰਡ ਖੁਰਦ ਦੇ ਕਿਸਾਨ ਦੇ ਖੇਤਾਂ ਵਿਚ ਲੱਗੇ ਟਰਾਂਸਫਾਰਮਰ ’ਚੋਂ ਤੇਲ ਚੋਰੀ
Ad Position 24