08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬਲਾਚੌਰ ਵਿਖੇ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਿਤਰਾਜ ਜੰਡੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ

ਬਲਾਚੌਰ, 7 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਵਿਖੇ ਯੂਥ ਕਾਂਗਰਸ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਹਿਤਰਾਜ ਜੰਡੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਪੰਜਾਬ ਯੂਥ ਕਾਂਗਰਸ ਦੇ ਕੋ. ਇੰਚਾਰਜ ਭਰਤ ਸ਼ੰਕਰ ਜੋਸ਼ੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
repet_subhas-goyals [Copy P29]
ਬਲਾਚੌਰ ਵਿਖੇ ਯੂਥ ਕਾਂਗਰਸ ਵਲੋਂ ਜ਼ਿਲ੍ਹਾ ਕਾਰਜਕਾਰਨੀ ਦੀ ਕੀਤੀ ਮੀਟਿੰਗ ਦੌਰਾਨ ਇੰਚਾਰਜ ਭਾਰਤ ਸ਼ੰਕਰ ਜੋਸ਼ੀ, ਜ਼ਿਲ੍ਹਾ ਯੂਥ ਪ੍ਰਧਾਨ ਐਡਵੋਕੇਟ ਹਿੱਤ ਰਾਜ ਜੰਡੀ ਤੇ ਹਾਜ਼ਰ ਹੋਰ ਵੱਖ-ਵੱਖ ਸ਼ਖ਼ਸੀਅਤਾਂ। 08-09-2026
ਬਲਾਚੌਰ, 7 ਸਤੰਬਰ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਬਲਾਚੌਰ ਵਿਖੇ ਯੂਥ ਕਾਂਗਰਸ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਯੂਥ ਕਾਂਗਰਸ ਦੇ ਪ੍ਰਧਾਨ ਐਡਵੋਕੇਟ ਹਿਤਰਾਜ ਜੰਡੀ ਦੀ ਅਗਵਾਈ ਹੇਠ ਕੀਤੀ ਗਈ, ਜਿਸ ਵਿਚ ਪੰਜਾਬ ਯੂਥ ਕਾਂਗਰਸ ਦੇ ਕੋ. ਇੰਚਾਰਜ ਭਰਤ ਸ਼ੰਕਰ ਜੋਸ਼ੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਵਿਚ ਯੂਥ ਕਾਂਗਰਸ ਨੂੰ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਹਰ ਘਰ ਤਿਰੰਗਾ ਦੀ ਮੁਹਿੰਮ ਨੂੰ ਪੂਰਾ ਸਮਰਥਨ ਦੇ ਕੇ ਇਸ ਮੁਹਿੰਮ ਨੂੰ ਤੇਜ਼ ਕਰਨ ਲਈ ਜ਼ੋਰ ਦਿੱਤਾ ਗਿਆ। ਇਸ ਤੋਂ ਇਲਾਵਾ ਸਾਰਿਆਂ ਨੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਹੋਰ ਸਾਥੀਆਂ ਅਹੁਦੇਦਾਰਾਂ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਲਈ ਗਈ। ਕੋ. ਇੰਚਾਰਜ ਭਾਰਤ ਸ਼ੰਕਰ ਜੋਸ਼ੀ ਨੇ ਕਿਹਾ ਕਿ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਦੀ ਆਵਾਜ਼ ਬੁਲੰਦ ਕਰਨ ਲਈ ਆਉਣ ਵਾਲੇ ਸਮੇਂ ਦੌਰਾਨ ਵੀ ਇਕਜੁੱਟ ਹੋ ਕੇ ਕਾਰਜ ਕਰਨ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਸਮੁੱਚਾ ਯੂਥ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ‘ਆਪ’ ਸਰਕਾਰ ਤੋਂ ਸਮੁੱਚੇ ਪੰਜਾਬ ਵਾਸੀਆਂ ਦਾ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ। ਪੰਜਾਬ ਦਾ ਹਰ ਵੋਟਰ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਤਾਂ ਜੋ ਕਾਂਗਰਸ ਪਾਰਟੀ ਦੀ ਸਰਕਾਰ ਲਿਆਂਦੀ ਜਾ ਸਕੇ। ਯੂਥ ਕਾਂਗਰਸ ਪ੍ਰਧਾਨ ਐਡਵੋਕੇਟ ਹਿਤਰਾਜ ਜੰਡੀ ਨੇ ਕੋ. ਇੰਚਾਰਜ ਭਰਤ ਸ਼ੰਕਰ ਜੋਸ਼ੀ ਨੂੰ ਪੂਰਾ ਵਿਸ਼ਵਾਸ ਦਵਾਇਆ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਸਮੁੱਚੇ ਯੂਥ ਨੂੰ ਨਾਲ ਲੈ ਕੇ ਦਿਨ ਰਾਤ ਇਕ ਕੀਤਾ ਜਾਵੇਗਾ। ਇਸ ਮੌਕੇ ਚੇਅਰਮੈਨ ਦੇਸ ਰਾਜ ਹੱਕਲਾ, ਜਰਨਲ ਸਕੱਤਰ ਫਰੀਨ ਚੇਚੀ, ਹਲਕਾ ਬਲਾਚੌਰ ਯੂਥ ਕਾਂਗਰਸ ਪ੍ਰਧਾਨ ਨਿਰਮਲ ਪਵਾਰ, ਨਵਾਂਸ਼ਹਿਰ ਯੂਥ ਕਾਂਗਰਸ ਪ੍ਰਧਾਨ ਸੰਜੇ ਰਾਣਾ, ਵਿਵੇਕ ਰਾਣਾ, ਰੰਮੀ, ਰਾਹੁਲ, ਅਰੁਨ ਚੌਧਰੀ ਤੇ ਯੂਥ ਕਾਂਗਰਸ ਦੇ ਹੋਰ ਅਹੁਦੇਦਾਰ ਅਤੇ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਸ਼ ਸਮਾਗਮ ਦੀ ਤਿਆਰੀ ਕਰਦੇ ਆਗੂਆਂ ’ਤੇ ਹਮਲਾ, ਸਮੂਹ ਜਮਹੂਰੀ ਤਾਕਤਾਂ ਨੂੰ ਵਿਰੋਧ ਕਰਨ ਦੀ ਲੋੜ ਅਗਲੀ ਖ਼ਬਰ ਬਲਾਚੌਰ ਸਿਟੀ ਪੁਲਿਸ ਵਲੋਂ ਸਾਢੇ ਤਿੰਨ ਕਿੱਲੋਗ੍ਰਾਮ ਅਫੀਮ ਤਹਿਤ ਦੋ ਗ੍ਰਿਫ਼ਤਾਰ
Ad Position 24