08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਇਤਿਹਾਸਕ ਪਿੰਡ ਝਿੰਗੜਾਂ ਵਿਖੇ ਛਿੰਝ ਮੇਲਾ ਕਰਵਾਉਣ ਸੰਬੰਧੀ ਮੀਟਿੰਗ

ਔੜ/ਝਿੰਗੜਾਂ, 7 ਸਤੰਬਰ (ਕੁਲਦੀਪ ਸਿੰਘ ਝਿੰਗੜ)-ਝਿੰਗੜਾਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਵਲੋਂ ਚਲਾਈ ਹੋਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਕਰਵਾਉਣ ਸੰਬੰਧੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਪ੍ਰਬੰਧਕਾਂ ਤੋਂ ਇਲਾਵਾ ਪਿੰਡ ਵਾਸੀ ਸ਼ਾਮਿਲ ਹੋਏ। ਇਸ ਮੌਕੇ ਛਿੰਝ ਮੇਲੇ ਸੰਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ ਤੇ ਸਾਰਿਆਂ ਦੀ ਸਹਿਮਤੀ ਨਾਲ 17 ਤੇ 18 ਸਤੰਬਰ ਨੂੰ ਛਿੰਝ ਮੇਲਾ ਕਰਵਾਉਣ ਦਾ ਫੈਸਲਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਔੜ/ਝਿੰਗੜਾਂ, 7 ਸਤੰਬਰ (ਕੁਲਦੀਪ ਸਿੰਘ ਝਿੰਗੜ)-ਝਿੰਗੜਾਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਗੱਦੀ ਦੇ ਵਾਰਸ ਮਹਾਰਾਜ ਪ੍ਰੀਤਮ ਦਾਸ ਵਲੋਂ ਚਲਾਈ ਹੋਈ ਪ੍ਰੰਪਰਾ ਅਨੁਸਾਰ ਗੁਰਦੁਆਰਾ ਦੂਖ ਨਿਵਾਰਨ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਦੇਸ਼ ਵਿਦੇਸ਼ ਵਿਚ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਛਿੰਝ ਮੇਲਾ ਕਰਵਾਉਣ ਸੰਬੰਧੀ ਮੀਟਿੰਗ ਗੁਰਦੁਆਰਾ ਸਾਹਿਬ ਵਿਖੇ ਹੋਈ, ਜਿਸ ਵਿਚ ਪ੍ਰਬੰਧਕਾਂ ਤੋਂ ਇਲਾਵਾ ਪਿੰਡ ਵਾਸੀ ਸ਼ਾਮਿਲ ਹੋਏ। ਇਸ ਮੌਕੇ ਛਿੰਝ ਮੇਲੇ ਸੰਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ ਤੇ ਸਾਰਿਆਂ ਦੀ ਸਹਿਮਤੀ ਨਾਲ 17 ਤੇ 18 ਸਤੰਬਰ ਨੂੰ ਛਿੰਝ ਮੇਲਾ ਕਰਵਾਉਣ ਦਾ ਫੈਸਲਾ ਕੀਤਾ। ਮੀਟਿੰਗ ਉਪਰੰਤ ਛਿੰਝ ਮੇਲੇ ਸੰਬੰਧੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਜਥੇ. ਰਣਜੀਤ ਸਿੰਘ ਝਿੰਗੜ, ਅਜੀਤ ਸਿੰਘ ਗੋਸਲ, ਬਲਵਿੰਦਰ ਸਿੰਘ ਝਿੰਗੜ ਨੇ ਦੱਸਿਆ ਕਿ 17 ਸਤੰਬਰ ਨੂੰ ਸ਼ਾਮ 4 ਵਜੇ ਪਿੜ ਕੱਢਿਆ ਜਾਵੇਗਾ। 18 ਸਤੰਬਰ ਨੂੰ ਭਾਰੀ ਛਿੰਝ ਮੇਲਾ ਹੋਵੇਗਾ। ਪਟਕੇ ਦੀ ਕੁਸ਼ਤੀ ਦੇ ਜੇਤੂ ਤੇ ਉਪ ਜੇਤੂ ਪਹਿਲਵਾਨਾਂ ਅਤੇ ਹੋਰ ਜੇਤੂ ਪਹਿਲਵਾਨਾਂ ਨੂੰ ਪ੍ਰਬੰਧਕਾਂ ਵਲੋਂ ਦਿਲ ਖਿੱਚਵੇ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਅਧਿਕਾਰਤ ਪੰਚ ਤਰਸੇਮ ਲਾਲ ਮਹਿਮੀ, ਅਜੀਤ ਸਿੰਘ ਗੋਸਲ, ਸਰਬਜੀਤ ਸਿੰਘ ਸ਼ੇਰਗਿੱਲ ਕੈਨੇਡਾ, ਬਲਵਿੰਦਰ ਸਿੰਘ ਝਿੰਗੜ, ਸੰਦੀਪ ਸਿੰਘ ਸ਼ੇਰਗਿੱਲ, ਕਮਲਜੀਤ ਸਿੰਘ ਕੈਰੋਂ, ਗ੍ਰੰਥੀ ਬੁੱਧ ਸਿੰਘ, ਨੰਬਰਦਾਰ ਗੁਰਮੀਤ ਸਿੰਘ ਤੇ ਸਰਬਣ ਸਿੰਘ, ਮੁਖਤਿਆਰ ਸਿੰਘ, ਬਿਸ਼ਨ ਝਿੰਗੜ, ਜਤਿੰਦਰ ਸਿੰਘ, ਪਰਮਿੰਦਰ ਸਿੰਘ, ਬਹਾਦਰ ਮਹਿਮੀ ਪੰਚ, ਸੁਰਿੰਦਰ ਸਿੰਘ, ਲਖਵੀਰ ਸਿੰਘ, ਮਨਦੀਪ ਸਿੰਘ, ਦਵਿੰਦਰ ਪਾਲ, ਜੌਡੀਅਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੈਮੀਨਾਰ ਅਗਲੀ ਖ਼ਬਰ ਜ਼ਿਲ੍ਹੇ ਦੇ ਪਹਿਲੇ ਆਈ. ਪੀ. ਐਸ. ਅਫਸਰ ਹਰਭਜਨ ਸਿੰਘ ਭਜੀ ਦੀ ਪਹਿਲੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ
Ad Position 24