08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮੌਕੇ ਸੈਮੀਨਾਰ

ਨਵਾਂਸ਼ਹਿਰ, 7 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਨਵਾਂਸ਼ਹਿਰ, 7 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੀ. ਐਲ. ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਯੂਥ ਵੈਲਫੇਅਰ ਸਰਵਿਸਿਜ਼, ਐਸ. ਬੀ. ਐੱਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਯੁਵਾ ਦਿਵਸ ਦੇ ਮੌਕੇ ’ਤੇ ਰੈੱਡ ਰਿਬਨ ਕਲੱਬ ਅਤੇ ਐੱਨ. ਐੱਸ. ਐੱਸ. ਯੂਨਿਟ ਵਲੋਂ ਐੱਚ. ਆਈ. ਵੀ./ਏਡਜ਼ ਤੇ ਨਸ਼ਾ ਵਿਰੋਧੀ ਜਾਗਰੂਕਤਾ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਰਵਾਇਆ। ਸੈਮੀਨਾਰ ਦਾ ਪ੍ਰਬੰਧ ਰੈੱਡ ਰਿਬਨ ਕਲੱਬ ਇੰਚਾਰਜ ਡਾ. ਗੌਰੀ, ਸਹਾਇਕ ਓਂਕਾਰ ਸਿੰਘ ਤੇ ਐੱਨ. ਐੱਸ. ਐੱਸ. ਇੰਚਾਰਜ ਡਾ. ਹਰਦੀਪ ਕੌਰ ਦੀ ਅਗਵਾਈ ਹੇਠ ਕੀਤਾ। ਸੈਮੀਨਾਰ ਦੇ ਮੁੱਖ ਬੁਲਾਰੇ ਵਜੋਂ ਡਾ. ਅਜੈ ਬੱਗਾ, ਬਲੱਡ ਟ੍ਰਾਂਸਫਿਊਜ਼ਨ ਅਫਸਰ, ਬਲੱਡ ਡੋਨਰ ਕੌਂਸਲ, ਨਵਾਂਸ਼ਹਿਰ ਨੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਐੱਚ. ਆਈ. ਵੀ./ਏਡਜ਼ ਤੇ ਨਸ਼ਿਆਂ ਨਾਲ ਸੰਬੰਧਤ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਐੱਚ. ਆਈ. ਵੀ. ਦੀ ਰੋਕਥਾਮ, ਏਡਜ਼ ਸੰਬੰਧੀ ਸਹੀ ਜਾਣਕਾਰੀ, ਇਸ ਦੇ ਫੈਲਾਅ ਦੇ ਕਾਰਨਾਂ ਤੇ ਸਮਾਜ ਵਿਚ ਫੈਲੀਆਂ ਗਲਤ ਧਾਰਨਾਵਾਂ ਬਾਰੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ। ਡਾ. ਅਜੈ ਬੱਗਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਦਿਆਂ ਕਿਹਾ ਕਿ ਨਸ਼ਾ ਵਿਅਕਤੀ ਦੀ ਸਿਹਤ, ਪਰਿਵਾਰ ਤੇ ਸਮਾਜ ਨੂੰ ਗੰਭੀਰ ਤੌਰ ’ਤੇ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਾ ਮੁਕਤ ਜੀਵਨ ਲਈ ਪ੍ਰੇਰਿਤ ਕਰਨ ਦਾ ਸੰਦੇਸ਼ ਦਿੱਤਾ। ਸੈਮੀਨਾਰ ਦੇ ਅੰਤ ਵਿਚ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਡਾ. ਅਜੈ ਬੱਗਾ ਦਾ ਵਿਦਿਆਰਥਣਾਂ ਨੂੰ ਕੀਮਤੀ ਤੇ ਜਾਣਕਾਰੀ ਭਰਪੂਰ ਲੈਕਚਰ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡਾ. ਅਜੈ ਬੱਗਾ ਵਲੋਂ ਦਿੱਤੀ ਗਈ ਮਹੱਤਵਪੂਰਨ ਜਾਣਕਾਰੀ ਅਤੇ ਸੰਦੇਸ਼ ਨੂੰ ਆਪਣੀ ਜ਼ਿੰਦਗੀ ਵਿਚ ਅਮਲ ਵਿਚ ਲਿਆਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੈਲਮਾਜਰਾ ਵਿਖੇ ਐੱਸ. ਆਈ. ਆਰ. ਦਾ ਕੰਮ ਜ਼ੋਰਾਂ ’ਤੇ ਅਗਲੀ ਖ਼ਬਰ ਇਤਿਹਾਸਕ ਪਿੰਡ ਝਿੰਗੜਾਂ ਵਿਖੇ ਛਿੰਝ ਮੇਲਾ ਕਰਵਾਉਣ ਸੰਬੰਧੀ ਮੀਟਿੰਗ
Ad Position 24