ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਬੰਗਾ ਵਿਖੇ ਰੋਸ ਪ੍ਰਦਰਸ਼ਨ
ਬੰਗਾ, 8 ਸਤੰਬਰ (ਧਰਮਵੀਰ ਪਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਬੰਗਾ ਮੰਡਲ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਕਰਨੈਲ ਸਿੰਘ ਨੇ ਕੀਤੀ।
ਬੰਗਾ, 8 ਸਤੰਬਰ (ਧਰਮਵੀਰ ਪਾਲ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਬੰਗਾ ਮੰਡਲ ਵਿਖੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਰੈਲੀ ਕੀਤੀ ਗਈ। ਰੈਲੀ ਦੀ ਪ੍ਰਧਾਨਗੀ ਕਰਨੈਲ ਸਿੰਘ ਨੇ ਕੀਤੀ। ਇਸ ਮੌਕੇ ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਪਾਵਰਕਾਮ ਤੇ ਟਰਾਂਸਕੋ ਪੈਨਸ਼ਨਰ ਯੂਨੀਅਨ ਅਤੇ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪੰਜਾਬ ਨਾਲ ਸੰਬੰਧਤ ਵਰਕਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਸਟੇਜ ਦੀ ਕਾਰਵਾਈ ਇੰਜੀਨੀਅਰ ਅਸ਼ੋਕ ਕੁਮਾਰ ਜੇ. ਈ. ਵਲੋਂ ਚਲਾਈ ਗਈ। ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਨੀਆਂ ਹੋਈਆਂ ਹੱਕੀ ਤੇ ਜਾਇਜ਼ ਮੰਗਾਂ ਸੰਬੰਧੀ ਤੁਰੰਤ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਗਈ ਕਿ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੂੰ ਤੁਰੰਤ ਮੀਟਿੰਗ ਲਈ ਬੁਲਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਰੈਲੀ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਪਰਮਜੀਤ ਸਿੰਘ ਗੁਰਾਇਆ, ਕੁਲਵੰਤ ਸਿੰਘ, ਮਨੀ ਰਾਮ, ਹਰਦੀਪ ਸਿੰਘ, ਮਹਿੰਦਰ ਸਿੰਘ, ਦਿਲਦਾਰ ਸਿੰਘ, ਸੁਰਿੰਦਰ ਸਿੰਘ, ਜਸਵਿੰਦਰ ਪਾਲ ਸਿੰਘ, ਗੁਰਪ੍ਰੀਤ ਸਿੰਘ, ਸੰਤੋਖ ਜੇ. ਈ. ਮੰਡਲ ਪ੍ਰਧਾਨ, ਕੁਲਦੀਪ ਸਿੰਘ ਜੇ. ਈ., ਰਘਵੀਰ ਕੁਮਾਰ ਜੇ. ਈ. ਤੇ ਗੁਰਪ੍ਰੀਤ ਸਿੰਘ ਜੇ. ਈ. ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।