09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਅੱਜ ਸਜਾਇਆ ਜਾਵੇਗਾ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ-ਸ਼ੇਰਗਿੱਲ

ਔੜ/ਝਿੰਗੜਾਂ, 8 ਸਤੰਬਰ (ਕੁਲਦੀਪ ਸਿੰਘ ਝਿੰਗੜ)-ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਰਸੋਖਾਨਾ ਮਜਾਰਾ ਨੌ ਅਬਾਦ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਧਾਰਮਿਕ ਸਮਾਗਮ 9 ਤੋਂ 11 ਸਤੰਬਰ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਕਸਬਾ ਔੜ ਵਿਖੇ ਰਸੋਖਾਨਾ ਮਜਾਰਾ ਨੌ ਅਬਾਦ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਸ਼ੇਰਗਿੱਲ ਮਜਾਰਾ ਨੇ ਦੱਸਿਆ ਕਿ 9 ਸਤੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਔੜ/ਝਿੰਗੜਾਂ, 8 ਸਤੰਬਰ (ਕੁਲਦੀਪ ਸਿੰਘ ਝਿੰਗੜ)-ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਸਾਲਾਨਾ ਬਰਸੀ ਨੂੰ ਸਮਰਪਿਤ ਰਸੋਖਾਨਾ ਮਜਾਰਾ ਨੌ ਅਬਾਦ ਦੀ ਪ੍ਰਬੰਧਕ ਕਮੇਟੀ ਵਲੋਂ ਦੇਸ਼-ਵਿਦੇਸ਼ ਵਿਚ ਵੱਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਤਿੰਨ ਦਿਨਾਂ ਧਾਰਮਿਕ ਸਮਾਗਮ 9 ਤੋਂ 11 ਸਤੰਬਰ ਨੂੰ ਭਾਰੀ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ। ਕਸਬਾ ਔੜ ਵਿਖੇ ਰਸੋਖਾਨਾ ਮਜਾਰਾ ਨੌ ਅਬਾਦ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਤਨਾਮ ਸਿੰਘ ਸ਼ੇਰਗਿੱਲ ਮਜਾਰਾ ਨੇ ਦੱਸਿਆ ਕਿ 9 ਸਤੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਵੱਖ-ਵੱਖ ਪੜਾਵਾਂ ਵਿਚ ਪੰਥ ਪ੍ਰਸਿੱਧ ਢਾਡੀ ਗਿਆਨੀ ਗੁਰਦੀਪ ਸਿੰਘ ਉੜਾਪੜ, ਢਾਡੀ ਦਲਜੀਤ ਸਿੰਘ ਮੋਰਾਂਵਾਲੀ, ਢਾਡੀ ਸੋਮ ਨਾਥ ਰੋਡਿਆਂ ਵਾਲੇ ਤੇ ਬੀਬੀ ਪ੍ਰਦੀਪ ਕੌਰ ਖਾਲਸਾ ਆਪਣਾ ਪ੍ਰੋਗਰਾਮ ਪੇਸ਼ ਕਰਨਗੇ। ਇਸੇ ਦਿਨ ਰਾਤ ਨੂੰ ਪੰਡਾਲ ਸਜਾਏ ਜਾਣਗੇ, ਜਿਸ ਵਿਚ ਨਾਮਵਰ ਢਾਡੀ ਜਸਵਿੰਦਰ ਸਿੰਘ ਦੁਸਾਂਝ, ਢਾਡੀ ਉਂਕਾਰ ਸਿੰਘ ਮਾਨ, ਢਾਡੀ ਪਰਮਜੀਤ ਸਿੰਘ ਕੱਥੂ ਨੰਗਲ, ਢਾਡੀ ਜਸਵੀਰ ਕੌਰ ਜੱਸ ਢਾਡੀ ਵਾਰਾਂ ਰਾਹੀਂ ਆਪਣੀ ਹਾਜ਼ਰੀ ਲਗਵਾਉਣਗੇ। 10 ਸਤੰਬਰ ਨੂੰ ਦਿਨ ਦੇ ਦੀਵਾਨ ਸਜਾਏ ਗਏ, ਜਿਸ ਵਿਚ ਢਾਡੀ ਭਾਈ ਸੁਖਵਿੰਦਰ ਸਿੰਘ ਮੰਢਾਲੀ, ਢਾਡੀ ਸ਼ੋਭਾ ਸਿੰਘ ਸਤਾਰਾ, ਢਾਡੀ ਕੇਵਲ ਸਿੰਘ ਮਹਿਤਾ, ਢਾਡੀ ਗੁਰਪ੍ਰੀਤ ਸਿੰਘ ਲਾਂਡਰਾਂ ਅਤੇ ਢਾਡੀ ਚਰਨਜੀਤ ਸਿੰਘ ਆਲਮਗੀਰ ਰਾਜਾ ਸਾਹਿਬ ਦੇ ਜੀਵਨ ਸੰਬੰਧੀ ਢਾਡੀ ਵਾਰਾਂ ਪੇਸ਼ ਕਰਨਗੇ। ਇਸੇ ਦਿਨ ਰਾਤ ਦੇ ਦੀਵਾਨ ’ਚ ਹਜ਼ੂਰੀ ਰਾਗੀ ਗੁਰਪ੍ਰੀਤ ਸਿੰਘ ਰਸੋਖਾਨਾ ਸਾਹਿਬ, ਮੀਰੀ ਪੀਰੀ ਖਾਲਸਾ ਜਗਾਧਰੀ ਵਾਲੇ, ਕਥਾ ਵਾਚਕ ਮਨਪ੍ਰੀਤ ਕੌਰ ਪਟਿਆਲਾ, ਕਥਾ ਵਾਚਕ ਸੁਖਦੇਵ ਸਿੰਘ ਡੱਲਾ ਤੋਂ ਇਲਾਵਾ ਬਾਬਾ ਗੁਲਾਬ ਸਿੰਘ ਕੀਰਤਨ ਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਾਭ ਕੰਵਲ ਰਾਜਾ ਸਾਹਿਬ ਦੇ ਚਰਨਾਂ ਨਾਲ ਜੋੜਨਗੇ। 11 ਸਤੰਬਰ ਨੂੰ ਸ੍ਰੀ ਆਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਢਾਡੀ ਜਤਿੰਦਰ ਸਿੰਘ ਬੈਂਸ ਭਰਤਗੜ੍ਹ ਵਾਲੇ, ਗਿਆਨੀ ਸੁਰਜੀਤ ਸਿੰਘ ਵਾਰਿਸ, ਕਵੀਸ਼ਰੀ ਮਨਜੀਤ ਸਿੰਘ ਸੋਹੀ, ਢਾਡੀ ਗਰਜਾ ਸਿੰਘ ਮਾਣਕਪੁਰ ਸ਼ਰੀਫ ਤੋਂ ਇਲਾਵਾ ਪੰਥ ਦੇ ਮਹਾਨ ਢਾਡੀ ਗਿਆਨੀ ਤਰਸੇਮ ਸਿੰਘ ਮੋਰਾਂਵਾਲੀ ਦਾ ਜਥਾ ਢਾਡੀ ਵਾਰਾਂ ਰਾਹੀਂ ਰਾਜਾ ਸਾਹਿਬ ਦੀ ਮਹਿਮਾ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਮਿਸ਼ਨ ਕਲੀਨ ਪੰਜਾਬ ਤਹਿਤ ਨਵਾਂਸ਼ਹਿਰ ਅੰਦਰ ਸਾਫ਼-ਸਫਾਈ ਦਾ ਦਿਖਣ ਲੱਗਾ ਅਸਰ-ਰੌਬੀ ਕੰਗ ਅਗਲੀ ਖ਼ਬਰ ਅਮਰੀਕਾ ’ ਚ ਪੰਜਾਬੀ ਟਰੱਕ ਡਰਾਈਵਰ ਤੋਂ 38 ਲੱਖ ਡਾਲਰ ਦੀ ਕੋਕੀਨ ਬਰਾਮਦ
Ad Position 24