09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਿਸ਼ਨ ਕਲੀਨ ਪੰਜਾਬ ਤਹਿਤ ਨਵਾਂਸ਼ਹਿਰ ਅੰਦਰ ਸਾਫ਼-ਸਫਾਈ ਦਾ ਦਿਖਣ ਲੱਗਾ ਅਸਰ-ਰੌਬੀ ਕੰਗ

ਨਵਾਂਸ਼ਹਿਰ, 8 ਸਤੰਬਰ (ਜਸਬੀਰ ਸਿੰਘ ਨੂਰਪੁਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਕਲੀਨ ਪੰਜਾਬ ਤਹਿਤ ਨਵਾਂਸ਼ਹਿਰ ਸ਼ਹਿਰ ਅੰਦਰ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਦਾ ਅਸਰ ਹੁਣ ਜ਼ਮੀਨੀ ਪੱਧਰ ’ਤੇ ਦਿਖਣ ਲੱਗਾ ਹੈ। ਇਸ ਸੰਬੰਧੀ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਮੁਹੱਲਿਆਂ ਤੇ ਬਾਜ਼ਾਰਾਂ ਵਿਚ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਵਾਂਸ਼ਹਿਰ, 8 ਸਤੰਬਰ (ਜਸਬੀਰ ਸਿੰਘ ਨੂਰਪੁਰ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਕਲੀਨ ਪੰਜਾਬ ਤਹਿਤ ਨਵਾਂਸ਼ਹਿਰ ਸ਼ਹਿਰ ਅੰਦਰ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਦਾ ਅਸਰ ਹੁਣ ਜ਼ਮੀਨੀ ਪੱਧਰ ’ਤੇ ਦਿਖਣ ਲੱਗਾ ਹੈ। ਇਸ ਸੰਬੰਧੀ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਨਗਰ ਕੌਂਸਲ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ, ਮੁਹੱਲਿਆਂ ਤੇ ਬਾਜ਼ਾਰਾਂ ਵਿਚ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਗਲੀਆਂ-ਨਾਲੀਆਂ ਦੀ ਸਫਾਈ, ਕੂੜਾ-ਕਰਕਟ ਚੁੱਕਣ ਤੇ ਸੀਵਰੇਜ ਦੀ ਸਫਾਈ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ, ਜਿਸ ਨਾਲ ਸ਼ਹਿਰ ਦੀ ਨੁਹਾਰ ਬਦਲਣ ਲੱਗੀ ਹੈ। ਉਨ੍ਹਾਂ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰ ਦਾ ਹੀ ਨਹੀਂ ਸਗੋਂ ਹਰ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਸਹਿਯੋਗ ਦੇਣ। ਇਸ ਸੰਬੰਧੀ ਕਾਰਜ ਸਾਧਕ ਅਫ਼ਸਰ (ਈ. ਓ.) ਨਵਾਂਸ਼ਹਿਰ ਮਨੀਸ਼ ਕੁਮਾਰ ਨੇ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣਾ ਸਾਡੀ ਨਿੱਜੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵਲੋਂ ਡੋਰ-ਟੂ-ਡੋਰ ਕੂੜਾ ਕਲੈਕਸ਼ਨ ਨੂੰ ਹੋਰ ਸੁਚਾਰੂ ਬਣਾਇਆ ਗਿਆ ਹੈ ਅਤੇ ਲੋਕਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸੜਕਾਂ ’ਤੇ ਕੂੜਾ ਸੁੱਟਦੇ ਹਨ , ਉਨ੍ਹਾਂ ਨੂੰ ਪਹਿਲਾਂ ਸਮਝਾਇਆ ਜਾ ਰਿਹਾ ਹੈ ਤੇ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕੂੜਾ ਸਿਰਫ਼ ਨਗਰ ਕੌਂਸਲ ਦੀਆਂ ਗੱਡੀਆਂ ਵਿੱਚ ਹੀ ਪਾਉਣ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਥਾਵਾਂ ’ਤੇ ਪਹਿਲਾਂ ਕੂੜੇ ਦੇ ਢੇਰ ਸਨ ਅੱਜ ਮਿਸ਼ਨ ਕਲੀਨ ਪੰਜਾਬ ਤਹਿਤ ਉਨ੍ਹਾਂ ਥਾਵਾਂ ਨੂੰ ਸਾਫ-ਸੁਥਰਾ ਬਣਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਨਵਾਂਸ਼ਹਿਰ ਨੂੰ ਇਕ ਸਾਫ਼-ਸੁਥਰਾ ਅਤੇ ਮਾਡਲ ਸ਼ਹਿਰ ਬਣਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਆਪਣੀ ਕਿਸਾਨ ਆਈ. ਡੀ. ਜ਼ਰੂਰ ਬਣਵਾਉਣ-ਰਾਕੇਸ਼ ਕੁਲਥਮ ਅਗਲੀ ਖ਼ਬਰ ਅੱਜ ਸਜਾਇਆ ਜਾਵੇਗਾ ਰਾਜਾ ਸਾਹਿਬ ਦੀ ਬਰਸੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ-ਸ਼ੇਰਗਿੱਲ
Ad Position 24