08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਪਿੰਡ ਸ਼ੇਖੂਪੁਰ ਬਾਗ ਵਿਖੇ ਛਿੰਝ ਮੇਲਾ ਧੂਮਧਾਮ ਨਾਲ ਕਰਵਾਇਆ

ਉਸਮਾਨਪੁਰ, 8 ਸਤੰਬਰ (ਸੰਦੀਪ ਮਝੂਰ)-ਪਿੰਡ ਸ਼ੇਖੂਪੁਰ ਬਾਗ ਵਿਖੇ ਸਾਲਾਨਾ ਛਿੰਝ ਮੇਲਾ ਸਰਪੰਚ ਗੁਰਪ੍ਰੀਤ ਕੌਰ, ਗੁੱਗਾ ਜਾਹਰ ਪੀਰ ਛਿੰਝ ਮੇਲਾ ਪ੍ਰਬੰਧਕ ਕਮੇਟੀ ਰਜਿ: 1747, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਛਿੰਝ ਮੇਲਾ ਹੋਇਆ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਉਸਮਾਨਪੁਰ, 8 ਸਤੰਬਰ (ਸੰਦੀਪ ਮਝੂਰ)-ਪਿੰਡ ਸ਼ੇਖੂਪੁਰ ਬਾਗ ਵਿਖੇ ਸਾਲਾਨਾ ਛਿੰਝ ਮੇਲਾ ਸਰਪੰਚ ਗੁਰਪ੍ਰੀਤ ਕੌਰ, ਗੁੱਗਾ ਜਾਹਰ ਪੀਰ ਛਿੰਝ ਮੇਲਾ ਪ੍ਰਬੰਧਕ ਕਮੇਟੀ ਰਜਿ: 1747, ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਛਿੰਝ ਮੇਲਾ ਹੋਇਆ। ਇਸ ਮੌਕੇ 100 ਤੋਂ ਵੱਧ ਪਹਿਲਵਾਨਾਂ ਨੇ ਭਾਗ ਲਿਆ। ਇਸ ਮੌਕੇ ‘ਆਪ’ ਦੇ ਨਵਾਂਸ਼ਹਿਰ ਤੋਂ ਹਲਕਾ ਇੰਚਾਰਜ ਜਸਪ੍ਰੀਤ ਸਿੰਘ ਰੌਬੀ ਕੰਗ, ਸਾਬਕਾ ਹਲਕਾ ਵਿਧਾਇਕ ਅੰਗਦ ਸਿੰਘ, ਸਤਨਾਮ ਸਿੰਘ ਜਲਵਾਹਾ ਚੇਅਰਮੈਨ ਨਗਰ ਸੁਧਾਰ ਟਰੱਸਟ, ਗਗਨ ਅਗਨੀਹੋਤਰੀ ਚੇਅਰਮੈਨ ਮਾਰਕੀਟ ਕਮੇਟੀ ਨਵਾਂਸ਼ਹਿਰ, ਹੰਸ ਰਾਜ ਚੇਅਰਮੈਨ ਬਲਾਕ ਸੰਮਤੀ ਨਵਾਂਸ਼ਹਿਰ, ਵਨੀਤ ਰਾਣਾ ਸਰਪੰਚ ਜਾਡਲਾ, ਕੁਲਵੰਤ ਸਿੰਘ ਰਕਾਸਨ ਆਦਿ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪ੍ਰਬੰਧਕਾਂ ਨੂੰ ਛਿੰਝ ਮੇਲਾ ਕਰਵਾਉਣ ਲਈ ਵਧਾਈ ਦਿੱਤੀ। ਇਸ ਮੌਕੇ ਛਿੰਝ ਮੇਲੇ ਦੀ ਪਹਿਲੀ ਝੰਡੀ ਦੀ ਕੁਸ਼ਤੀ ਪਹਿਲਵਾਨ ਛਿੰਦਾ ਤੇ ਪਹਿਲਵਾਨ ਲਾਲੂ ਵਿਚ ਫਸਵੇਂ ਮੁਕਾਬਲੇ ਵਿਚ ਬਰਾਬਰ ਰਹੀ । ਦੋਵਾਂ ਜੇਤੂਆਂ ਨੂੰ ਮੋਟਰਸਾਈਕਲ ਇਨਾਮ ਵਜੋਂ ਦਿੱਤਾ। ਪਟਕੇ ਦੀ ਦੂਸਰੀ ਕੁਸ਼ਤੀ ਪਹਿਲਵਾਨ ਰਵੀ ਨੇ ਗੁਰਨਾਮ ਨੂੰ ਹਰਾ ਕੇ ਜਿੱਤੀ। ਜੇਤੂ ਨੂੰ ਸੋਨੇ ਦੀ ਮੁੰਦਰੀ ਇਨਾਮ ਵਜੋਂ ਦਿੱਤੀ ਗਈ। ਇਸ ਮੌਕੇ ਛਿੰਝ ਮੇਲੇ ਦੇ ਬਾਕੀ ਪਹਿਲਵਾਨਾਂ ਨੂੰ ਪ੍ਰਬੰਧਕ ਕਮੇਟੀ ਵਲੋਂ ਨਕਦ ਇਨਾਮ ਦਿੱਤੇ ਗਏ। ਇਸ ਮੌਕੇ ਪ੍ਰਬੰਧਕਾਂ ਵਲੋਂ ਪ੍ਰਮੱਖ ਸ਼਼ਖ਼ਸੀਅਤਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ। ਇਸ ਮੌਕੇ ਸਰਪੰਚ ਗੁਰਪ੍ਰੀਤ ਕੌਰ, ਬਿੱਕਰ ਸਿੰਘ, ਜਸਵਿੰਦਰ ਸਿੰਘ ਪ੍ਰਧਾਨ, ਨਰਿੰਦਰ ਸਿੰਘ ਰਤਨ ਜਨਰਲ ਸਕੱਤਰ, ਜਸਪਾਲ ਸਿੰਘ ਗਿੱਲ ਸਕੱਤਰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਹਰਦੇਵ ਸਿੰਘ ਸਾਬਕਾ ਪੰਚ, ਬਲਦੇਵ ਸਿੰਘ ਨੰਬਰਦਾਰ, ਮਾ: ਪ੍ਰੇਮ ਸਿੰਘ, ਅਵਤਾਰ ਸਿੰਘ ਏ. ਐਸ. ਆਈ., ਅਮਰਜੀਤ ਸਿੰਘ, ਮੀਤ ਪ੍ਰਧਾਨ ਘੁੰਮਣ ਲਾਲ, ਉਜਾਗਰ ਸਿੰਘ, ਗੁਰਮੁਖ ਸਿੰਘ, ਜਸਵੰਤ ਸਿੰਘ, ਜਸਬੀਰ ਸਿੰਘ, ਸਰਵਣ ਸਿੰਘ, ਮਨਜੋਤ ਰਾਜਾ ਯੂ. ਕੇ., ਪਰਮਿੰਦਰ ਸਿੰਘ, ਕਰਮਜੀਤ ਸਿੰਘ, ਠੇਕੇਦਾਰ ਜੋਗਾ ਸਿੰਘ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਹੋਂ ’ਚ ਰਾਹ ਦਿਖਾਉਣ ਵਾਲੇ ਬੋਰਡ ਖੁਦ ਹੋਏ ਬੇਦਿਸ਼ਾ, ਰੌਸ਼ਨੀ ਦੇਣ ਵਾਲੀਆਂ ਲਾਈਟਾਂ ਖੁਦ ਹਨੇਰੇ ’ਚ ਅਗਲੀ ਖ਼ਬਰ ਗੁਰੂ ਨਾਨਕ ਸਕਿੱਲ ਡਿਵੈਲਪਮੈਂਟ ਇੰਸਟੀਚਿਊਟ ਕੁੱਕੜ ਮਜਾਰਾ ਵਿਖੇ ਪੈਰਾਮੈਡੀਕਲ ਕੋਰਸਾਂ ਲਈ ਦਾਖਲੇ ਸ਼ੁਰੂ
Ad Position 24