08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਦਫਤਰੀ ਕਾਮਿਆਂ ਨੇ ਕਲਮ ਛੋੜ ਹੜਤਾਲ ਕਰਕੇ ਸਰਕਾਰ ਵਿਰੁੱਧ ਲਾਇਆ ਧਰਨਾ

ਨਵਾਂਸ਼ਹਿਰ, 8 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੂਬਾਈ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਨੀਅਤ ਨਾਲ ਜਾਰੀ ਕੀਤੇ ਗਏ ਧਮਕੀ ਪੱਤਰ ਵਾਪਸ ਲੈਣ ਦੀ ਸਮਾਂ ਸੀਮਾ 7 ਸਤੰਬਰ ਨੂੰ ਖਤਮ ਹੋਣ ਉਪਰੰਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਸਤੰਬਰ ਨੂੰ ਕੰਮ ਠੱਪ ਰੱਖਣ ਦੇ ਐਕਸ਼ਨ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਸਾਂਝੀ ਤਾਲਮੇਲ ਕਮੇਟੀ ਵਲੋਂ ਸਮਰਥਨ ਦਿੰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਸੁਰਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਮਾਰਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸ਼ਿਵ ਕੁਮਾਰ ਤਿਵਾੜੀ, ਮਹਾਂ ਸਿੰਘ ਰੌੜੀ, ਕੁਲਦੀਪ ਸਿੰਘ ਦੌੜਕਾ, ਕਿਸਾਨ ਆਗੂ ਚਰਨਜੀਤ ਸਿੰਘ ਦੌਲਤਪੁਰ, ਨਰਿੰਦਰ ਕੁਮਾਰ ਮਹਿਤਾ, ਕੁਲਦੀਪ ਕੌਰ, ਸੋਮ ਲਾਲ ਥੋਪੀਆ, ਕੁਲਵਿੰਦਰ ਸਿੰਘ ਅਟਵਾਲ, ਜੀਤ ਲਾਲ ਗੋਹਲੜੋਂ, ਦਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਜੀਤ ਸਿੰਘ ਬਰਨਾਲਾ, ਮਦਨ ਲਾਲ, ਪ੍ਰਸ਼ੋਤਮ ਲਾਲ, ਸ਼ਰਨਜੀਤ ਸਿੰਘ, ਸੋਹਣ ਸਿੰਘ ਸੁੱਜੋਵਾਲ, ਸਰਦਾਰਾ ਸਿੰਘ, ਕਮਲਦੇਵ, ਜਗਦੀਸ਼ ਚੰਦਰ, ਬਲਵਿੰਦਰ ਪਾਲ, ਨਰੰਜਣ ਸਿੰਘ, ਸ਼ੰਭੂ ਨਰਾਇਣ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਜੋਗਾ ਸਿੰਘ, ਸਤਪਾਲ ਸਲੋਹ ਆਦਿ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਵਲੋਂ ਮੁਲਾਜ਼ਮਾਂਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਬਜਾਏ ਆਪਣੀਆਂ ਨਕਾਮੀਆਂ ਛੁਪਾਉਣ ਲਈ ਪੰਜਾਬ ਦੇ ਲੋਕਾਂ ਨੂੰ ਝੂਠੇ ਅਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ।

Ad Position 21
repet_subhas-goyals [Copy P29]
ਹੜਤਾਲ ’ਤੇ ਬੈਠੇ ਦਫ਼ਤਰੀ ਕਰਮਚਾਰੀ। 09-09-2026
ਨਵਾਂਸ਼ਹਿਰ, 8 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਸੂਬਾਈ ਸਾਂਝੀ ਤਾਲਮੇਲ ਕਮੇਟੀ ਨੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਡਰਾਉਣ ਧਮਕਾਉਣ ਦੀ ਨੀਅਤ ਨਾਲ ਜਾਰੀ ਕੀਤੇ ਗਏ ਧਮਕੀ ਪੱਤਰ ਵਾਪਸ ਲੈਣ ਦੀ ਸਮਾਂ ਸੀਮਾ 7 ਸਤੰਬਰ ਨੂੰ ਖਤਮ ਹੋਣ ਉਪਰੰਤ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਵਲੋਂ 8 ਸਤੰਬਰ ਨੂੰ ਕੰਮ ਠੱਪ ਰੱਖਣ ਦੇ ਐਕਸ਼ਨ ਦੇ ਦਿੱਤੇ ਸੱਦੇ ਨੂੰ ਜ਼ਿਲ੍ਹਾ ਸਾਂਝੀ ਤਾਲਮੇਲ ਕਮੇਟੀ ਵਲੋਂ ਸਮਰਥਨ ਦਿੰਦੇ ਹੋਏ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿਵਲ ਸਰਜਨ ਦਫ਼ਤਰ ਵਿਖੇ ਸੁਰਜੀਤ ਕੁਮਾਰ ਦੀ ਪ੍ਰਧਾਨਗੀ ਹੇਠ ਰੋਸ ਧਰਨਾ ਮਾਰਿਆ। ਧਰਨੇ ਨੂੰ ਸੰਬੋਧਨ ਕਰਦਿਆਂ ਸ਼ਿਵ ਕੁਮਾਰ ਤਿਵਾੜੀ, ਮਹਾਂ ਸਿੰਘ ਰੌੜੀ, ਕੁਲਦੀਪ ਸਿੰਘ ਦੌੜਕਾ, ਕਿਸਾਨ ਆਗੂ ਚਰਨਜੀਤ ਸਿੰਘ ਦੌਲਤਪੁਰ, ਨਰਿੰਦਰ ਕੁਮਾਰ ਮਹਿਤਾ, ਕੁਲਦੀਪ ਕੌਰ, ਸੋਮ ਲਾਲ ਥੋਪੀਆ, ਕੁਲਵਿੰਦਰ ਸਿੰਘ ਅਟਵਾਲ, ਜੀਤ ਲਾਲ ਗੋਹਲੜੋਂ, ਦਲਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਅਜੀਤ ਸਿੰਘ ਬਰਨਾਲਾ, ਮਦਨ ਲਾਲ, ਪ੍ਰਸ਼ੋਤਮ ਲਾਲ, ਸ਼ਰਨਜੀਤ ਸਿੰਘ, ਸੋਹਣ ਸਿੰਘ ਸੁੱਜੋਵਾਲ, ਸਰਦਾਰਾ ਸਿੰਘ, ਕਮਲਦੇਵ, ਜਗਦੀਸ਼ ਚੰਦਰ, ਬਲਵਿੰਦਰ ਪਾਲ, ਨਰੰਜਣ ਸਿੰਘ, ਸ਼ੰਭੂ ਨਰਾਇਣ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਜੋਗਾ ਸਿੰਘ, ਸਤਪਾਲ ਸਲੋਹ ਆਦਿ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਵਲੋਂ ਮੁਲਾਜ਼ਮਾਂਅਤੇ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਬਜਾਏ ਆਪਣੀਆਂ ਨਕਾਮੀਆਂ ਛੁਪਾਉਣ ਲਈ ਪੰਜਾਬ ਦੇ ਲੋਕਾਂ ਨੂੰ ਝੂਠੇ ਅਤੇ ਗੁਮਰਾਹਕੁਨ ਅੰਕੜੇ ਪੇਸ਼ ਕਰਨ ਦੀ ਪੁਰਜ਼ੋਰ ਸ਼ਬਦਾਂ ਵਿਚ ਨਿਖੇਧੀ ਕੀਤੀ। ਆਗੂਆਂ ਨੇ ਦੱਸਿਆ ਕਿ ਸਰਕਾਰ ਨੇ ਸਾਢੇ ਚਾਰ ਸਾਲ ਵਿਚ ਚੋਣਾਂ ਤੋਂ ਪਹਿਲਾਂ ਕੀਤਾ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਸਗੋਂ ਸਰਕਾਰ ਮੁਲਾਜ਼ਮਾਂ ਪੈਨਸ਼ਨਰਾਂ ਦੇ ਸੰਵਿਧਾਨਕ ਹੱਕਾਂ ਤੋਂ ਮੁਨਕਰ ਹੋ ਰਹੀ ਹੈ। ਇਥੇ ਹੀ ਬੱਸ ਨਹੀਂ ਸਗੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੱਕ ਵਿਚ ਫੈਸਲਾ ਦੇਣ ਵਾਲੇ ਜੱਜਾਂ ਦੀਆਂ ਨਿਯੁਕਤੀਆਂ ਦਾ ਵੀ ਵਿਰੋਧ ਕਰ ਰਹੀ ਹੈ। ਆਗੂਆਂ ਨੇ 12 ਸਤੰਬਰ ਨੂੰ ਜੈ ਕਿਸ਼ਨ ਰੌੜੀ ਦੇ ਘਰ ਦੇ ਘਿਰਾਓ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਵੋਟਰਾਂ ਦੀ ਰਜਿਸਟਰੇਸ਼ਨ ਲਈ ਲਾਇਲਪੁਰ ਖ਼ਾਲਸਾ ਕਾਲਜ ’ਚ ਲਗਾਇਆ ਵਿਸ਼ੇਸ਼ ਵੋਟਰ ਕੈਂਪ ਅਗਲੀ ਖ਼ਬਰ ਦੋ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ
Ad Position 24