10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਗੁਰਮਤਿ ਸਮਾਗਮ 12 ਨੂੰ ਡਾ. ਅੰਬੇਡਕਰ ਦੀ ਮੂਰਤੀ ਨਾਲ ਛੇੜਛਾੜ ਦੀ ਘਟਨਾ ਅਤਿ ਨਿੰਦਣਯੋਗ- ਜ਼ਿਲ੍ਹਾ ਪ੍ਰਧਾਨ ਸਰਬਜੀਤ ਮੋਮੀ

ਖੁੱਡਾ, 9 ਸਤੰਬਰ (ਸਰਬਜੀਤ ਸਿੰਘ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਐੱਸ.

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਖੁੱਡਾ, 9 ਸਤੰਬਰ (ਸਰਬਜੀਤ ਸਿੰਘ)- ਲੁਧਿਆਣਾ ਦੇ ਜਲੰਧਰ ਬਾਈਪਾਸ ਚੌਂਕ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਮਹਾਨ ਸਮਾਜ ਸੁਧਾਰਕ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਹੋਈ ਛੇੜਛਾੜ ਦੀ ਘਟਨਾ ਦੀ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਸਰਬਜੀਤ ਸਿੰਘ ਮੋਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਕਿਸੇ ਇੱਕ ਵਰਗ ਦੇ ਨਹੀਂ, ਸਗੋਂ ਪੂਰੇ ਭਾਰਤ ਦੀ ਮਹਾਨ ਸ਼ਖ਼ਸੀਅਤ ਹਨ। ਜ਼ਿਲ੍ਹਾ ਪ੍ਰਧਾਨ ਸਰਬਜੀਤ ਮੋਮੀ ਨੇ ਹੋਰ ਕਿਹਾ ਕਿ ਉਨ੍ਹਾਂ ਦਾ ਦੇਸ਼ ਦੇ ਸੰਵਿਧਾਨ ਦੀ ਰਚਨਾ ਅਤੇ ਸਮਾਜ ਵਿਚ ਬਰਾਬਰੀ, ਨਿਆਂ ਅਤੇ ਅਧਿਕਾਰਾਂ ਦੀ ਸਥਾਪਨਾ ਲਈ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ। ਅਜਿਹੀ ਮਹਾਨ ਸ਼ਖ਼ਸੀਅਤ ਦੀ ਮੂਰਤੀ ਨਾਲ ਛੇੜਛਾੜ ਕਰਨਾ ਬੇਹੱਦ ਮੰਦਭਾਗਾ ਹੈ ਅਤੇ ਇਸ ਨਾਲ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਲਾਪਰਵਾਹੀ ਦੇ ਨਾਲ ਅਜਿਹੀਆਂ ਘਟਨਾਵਾਂ ਵਾਰ ਵਾਰ ਵਾਪਰ ਰਹੀਆਂ ਹਨ ਅਤੇ ਇਹ ਸੱਤਵੀਂ ਘਟਨਾ ਹੈ ਜੋ ਕਿ ਸਮਾਜਿਕ ਭਾਈਚਾਰੇ ਅਤੇ ਸ਼ਾਂਤੀ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਘਟਨਾ ਦੀ ਨਿਰਪੱਖ ਅਤੇ ਤੁਰੰਤ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਸਰਬਜੀਤ ਸਿੰਘ ਮੋਮੀ ਨੇ ਕਿਹਾ ਕਿ ਬਾਬਾ ਸਾਹਿਬ ਦੀ ਵਿਚਾਰਧਾਰਾ ਸਾਨੂੰ ਸੰਵਿਧਾਨ, ਸਮਾਨਤਾ ਅਤੇ ਭਾਈਚਾਰੇ ਦਾ ਰਸਤਾ ਦਿਖਾਉਂਦੀ ਹੈ। ਇਸ ਲਈ ਕਿਸੇ ਵੀ ਵਿਅਕਤੀ ਨੂੰ ਅਜਿਹੀ ਕਾਰਵਾਈ ਕਰਕੇ ਸਮਾਜ ਵਿਚ ਤਣਾਅ ਪੈਦਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੰਦਭਾਗੀ ਘਟਨਾ ਦੇ ਬਾਵਜੂਦ ਸ਼ਾਂਤੀ ਅਤੇ ਆਪਸੀ ਭਾਈਚਾਰਾ ਬਣਾਈ ਰੱਖਿਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭੜਕਾਊ ਕਾਰਵਾਈ ਤੋਂ ਬਚਿਆ ਜਾਵੇ। ਨਾਲ ਹੀ ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਾਬਾ ਸਾਹਿਬ ਜੀ ਦੀ ਮੂਰਤੀ ਸਮੇਤ ਮਹੱਤਵਪੂਰਨ ਜਨਤਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀ ਘਟਨਾ ਮੁੜ ਨਾ ਵਾਪਰੇ।
Ad Position 22
No active advertisement
ਪਿਛਲੀ ਖ਼ਬਰ ਸਥਾਨਕ ਸਬਜ਼ੀ ਮੰਡੀ ਦੇ ਦੌਰੇ ਦੌਰਾਨ ਮਾਰਕੀਟ ਕਮੇਟੀ ਚੇਅਰਮੈਨ ਜਸਪਾਲ ਸਿੰਘ ਚੇਚੀ ਤੇ ਹੋਰ। ਮਾਰਕੀਟ ਕਮੇਟੀ ਦੇ ਚੇਅਰਮੈਨ... ਅਗਲੀ ਖ਼ਬਰ ਸਾਂਝਾ ਅਧਿਆਪਕ ਮੋਰਚਾ ਨੇ ਮਿਡ-ਡੇ-ਮੀਲ ਬੰਦ ਕਰਨ ਦੀ ਦਿੱਤੀ ਚਿਤਾਵਨੀ
Ad Position 24