ਅਜੀਤ, ਜਲੰਧਰ
ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲਾ, ਕਿਸਾਨ ਜਥੇਬੰਦੀ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਟਾਂਡਾ ਉੜਮੁੜ, 9 ਸਤੰਬਰ (ਭਗਵਾਨ ਸਿੰਘ ਸੈਣੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਸਰਕਾਰੀ ਹਸਪਤਾਲ ਚੌਕ ਟਾਂਡਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਨੇ ਦਿੜ੍ਹਬਾ ਹਲਕਾ, ਸੰਗਰੂਰ ਦੇ ਗੁਲਜ਼ਾਰ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ।
ਪ
ਪੰਜਾਬ ਸਰਕਾਰ ਦਾ ਪੁਤਲਾ ਫੂਕਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰ, ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਅਤੇ ਹੋਰ ਆਗੂ। ਤਸਵੀਰ : ਭਗਵਾਨ ਸਿੰਘ ਸੈਣੀ
10-09-2026
ਟਾਂਡਾ ਉੜਮੁੜ, 9 ਸਤੰਬਰ (ਭਗਵਾਨ ਸਿੰਘ ਸੈਣੀ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਅੱਜ ਸਰਕਾਰੀ ਹਸਪਤਾਲ ਚੌਕ ਟਾਂਡਾ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਨੇ ਦਿੜ੍ਹਬਾ ਹਲਕਾ, ਸੰਗਰੂਰ ਦੇ ਗੁਲਜ਼ਾਰ ਸਿੰਘ ਦੇ ਖ਼ੁਦਕੁਸ਼ੀ ਮਾਮਲੇ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਅਗਵਾਈ ਹੇਠ ਇਕੱਠੇ ਹੋਏ ਜਥੇਬੰਦੀ ਦੇ ਆਗੂਆਂ ਅਤੇ ਮੈਂਬਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਭੁੱਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਕੀਤੇ ਜਾ ਰਹੇ ਦਾਅਵਿਆਂ ਦੀ ਹਕੀਕਤ ਸਾਹਮਣੇ ਆ ਚੁੱਕੀ ਹੈ ਅਤੇ ਪਿੰਡ-ਪਿੰਡ ਨਸ਼ਾ ਵਿਕਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਗੁਲਜ਼ਾਰ ਸਿੰਘ ਵਰਗੇ ਲੋਕ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹਨ ਤਾਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਸਰਕਾਰੀ ਦਬਾਅ ਅਤੇ ਜ਼ਲਾਲਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਸਾਹਮਣੇ ਆਈ ਵੀਡੀਓ ਵਿਚ ਉਸ ਵੱਲੋਂ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਦੋਸ਼ ਲਗਾਏ ਗਏ ਸਨ, ਪਰ ਇਸ ਦੇ ਬਾਵਜੂਦ ਮੰਤਰੀ ਦਾ ਨਾਮ ਐੱਫ.ਆਈ.ਆਰ. ਵਿਚ ਦਰਜ ਨਹੀਂ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਭੁੱਲਾ ਨੇ ਕਿਹਾ ਕਿ ਮੰਤਰੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਜਥੇਬੰਦੀ ਵੱਲੋਂ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿਚ ਜਦੋਂ ਵੀ ਕੋਈ ਵਿਅਕਤੀ ਆਪਣੇ ਹੱਕਾਂ ਅਤੇ ਮਸਲਿਆਂ ਦੀ ਗੱਲ ਕਰਦਾ ਹੈ ਤਾਂ ਸਰਕਾਰ ਪੁਲਸ ਦੇ ਜ਼ਰੀਏ ਉਸ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕਰਦੀ ਹੈ। ਇਸ ਮੌਕੇ ਜ਼ੋਨ ਪ੍ਰਧਾਨ ਜਗਦੀਪ ਸਿੰਘ ਗਿੱਲ, ਦਵਿੰਦਰ ਸਿੰਘ ਕਾਹਲੋਂ, ਸੁਖਵੀਰ ਸਿੰਘ ਨਰਵਾਲ, ਨਿਸ਼ਾਨ ਸਿੰਘ, ਵਲੰਟੀਅਰ ਗੁਰਜੀਤ ਸਿੰਘ ਕੰਗ, ਗਣੇਸ਼ ਦੁਸਾਂਝ, ਜਸਵੰਤ ਸਿੰਘ, ਜਸਵਿੰਦਰ ਸਿੰਘ, ਵਰਿਆਮ ਸਿੰਘ, ਗੁਰਮੇਲ ਸਿੰਘ, ਸ਼ਫੀ ਮੁਹੰਮਦ, ਮੋਹਦੀਪ ਸਿੰਘ ਚੌਹਾਨ, ਭੁਪਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ।