10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਟਰੈਕਟਰ-ਟਰਾਲੀ ਦੀ ਟਿੱਪਰ ਨਾਲ ਟੱਕਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫ਼ੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਗਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਅਨੁਸਾਰ ਜ਼ਿਲ੍ਹੇ ਵਿਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਨਾਲ-ਨਾਲ ਹੋਰ ਨੌਕਰ ਰੱਖਣ ਵਾਲਿਆਂ ਦੇ ਨਾਮ ਅਤੇ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫ਼ੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਸਮੇਤ ਆਪਣੇ ਘਰਾਂ ਵਿਚ ਰਜਿਸਟਰ ਲਗਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਐਡਰੈੱਸ ਲਿਖ ਕੇ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿਚੋਂ ਹਰੇ ਅੰਬ, ਨਿੰਮ, ਪਿੱਪਲ ਤੇ ਬੋਹੜ ਦੇ ਦਰੱਖਤਾਂ ਨੂੰ ਕੱਟਣ ‘ਤੇ ਵੀ ਪਾਬੰਦੀ ਲਗਾਈ ਹੈ। ਹੁਕਮਾਂ ਅਨੁਸਾਰ ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ‘ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ‘ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖ਼ਰੀਦ ਕਰਨ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ੍ਹ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੁੱਸੀ ਬੰਨ੍ਹ ਵਿਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਕਿਸੇ ਵੀ ਵਿਅਕਤੀ ਵਲੋਂ ਪਸ਼ੂਆਂ ਨੂੰ ਸ਼ਰੇਆਮ ਸੜਕਾਂ ‘ਤੇ ਜਾਂ ਜਨਤਕ ਥਾਵਾਂ ‘ਤੇ ਚਰਾਉਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਇਸੇ ਤਰ੍ਹਾਂ ਉਨ੍ਹਾਂ 18-ਐਮੂਨੀਸ਼ਨ ਡਿਪੂ, ਉੱਚੀ ਬੱਸੀ, ਤਹਿਸੀਲ ਦਸੂਹਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਗਜ਼ (914 ਮੀਟਰ) ਦੇ ਘੇਰੇ ਅੰਦਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਪੂਰਨ ਰੋਕ ਲਗਾ ਦਿੱਤੀ ਹੈ। ਇਹ ਹੁਕਮ 7 ਨਵੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ 35 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ ਅਗਲੀ ਖ਼ਬਰ ਮਹਿਲਾ ਨੂੰ ਸੜਕ ਨੇੜੇ ਖੁੱਲ੍ਹੇ ’ ਚ ਕੂੜਾ ਸੁੱਟਣਾ ਪਿਆ ਮਹਿੰਗਾ ਕੌਂਸਲਰ ਨੇ ਮੁੜ ਮਹਿਲਾ ਦੇ ਘਰ ਸੁੱਟੇ ਕੂੜੇ ਨਾਲ ਭਰੇ ਲ...
Ad Position 24