35 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
ਮਾਹਿਲਪੁਰ, 9 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ 35 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਦਲਜੀਤ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਨੌਜਵਾਨ ਸੰਦੀਪ ਸਿੰਘ ਉਰਫ਼ ਕਾਕਾ ਪੁੱਤਰ ਮੋਹਣ ਲਾਲ ਵਾਸੀ ਮੁਹੱਲਾ ਹਰਗੋਬਿੰਦ ਨਗਰ ਨੇੜੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਾਰਡ ਨੰਬਰ 13 ਮਾਹਿਲਪੁਰ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ।
ਮਾਹਿਲਪੁਰ, 9 ਸਤੰਬਰ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ 35 ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣੇਦਾਰ ਦਲਜੀਤ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਨੌਜਵਾਨ ਸੰਦੀਪ ਸਿੰਘ ਉਰਫ਼ ਕਾਕਾ ਪੁੱਤਰ ਮੋਹਣ ਲਾਲ ਵਾਸੀ ਮੁਹੱਲਾ ਹਰਗੋਬਿੰਦ ਨਗਰ ਨੇੜੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਾਰਡ ਨੰਬਰ 13 ਮਾਹਿਲਪੁਰ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ 35 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁੱਛਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਇਹ ਨਸ਼ੀਲੀਆਂ ਗੋਲੀਆਂ ਦੀਪਕ ਸ਼ਰਮਾ ਉਰਫ਼ ਦੀਪੂ ਪੁੱਤਰ ਲਖਵਿੰਦਰ ਵਾਸੀ ਵਾਰਡ ਨੰਬਰ 12 ਮਾਹਿਲਪੁਰ ਥਾਣਾ ਤੋ ਖ਼ਰੀਦੀਆਂ ਹਨ। ਜਿਸ ’ਤੇ ਦੋਨਾਂ ’ਤੇ ਮੁਕੱਦਮਾ ਦਰਜ ਕੀਤਾ ਗਿਆ।