10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਆਨਲਾਈਨ 3 ਲੱਖ ਦੀ ਠੱਗੀ ਦੇ ਦੋਸ਼ ’ਚ ਮਾਮਲਾ ਦਰਜ

ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਸਾਈਬਰ ਪੁਲਿਸ ਨੇ 3 ਲੱਖ ਰੁਪਏ ਦੀ ਆਨਲਾਈਨ ਠੱਗੀ ਦਾ ਮਾਮਲਾ ਦਰਜ਼ ਕੀਤਾ ਹੈ ਹਾਲਾਂਕਿ ਪੁਲਿਸ ਨੇ ਕਿਸੇ ਦੋਸ਼ੀ ਨੂੰ ਨਾਮਜ਼ਦ ਨਹੀਂ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਪਿੱਪਲਾਂਵਾਲਾ ਦੀ ਵਾਸੀ ਦਲਜੀਤ ਕੌਰ ਪਤਨੀ ਮਹਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 7 ਸਤੰਬਰ ਨੂੰ ਉਨ੍ਹਾਂ ਦੇ ਵਟਸਅਪ ਨੰਬਰ ’ਤੇ ਕਾਲ ਆਈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਸਾਈਬਰ ਪੁਲਿਸ ਨੇ 3 ਲੱਖ ਰੁਪਏ ਦੀ ਆਨਲਾਈਨ ਠੱਗੀ ਦਾ ਮਾਮਲਾ ਦਰਜ਼ ਕੀਤਾ ਹੈ ਹਾਲਾਂਕਿ ਪੁਲਿਸ ਨੇ ਕਿਸੇ ਦੋਸ਼ੀ ਨੂੰ ਨਾਮਜ਼ਦ ਨਹੀਂ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਪਿੱਪਲਾਂਵਾਲਾ ਦੀ ਵਾਸੀ ਦਲਜੀਤ ਕੌਰ ਪਤਨੀ ਮਹਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 7 ਸਤੰਬਰ ਨੂੰ ਉਨ੍ਹਾਂ ਦੇ ਵਟਸਅਪ ਨੰਬਰ ’ਤੇ ਕਾਲ ਆਈ। ਕਾਲ ਕਰਨ ਵਾਲੇ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਸਦੇ ਇਲਾਜ ਲਈ ਤੁਰੰਤ 3 ਲੱਖ ਰੁਪਏ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਘਬਰਾਹਟ ’ਚ ਉਨ੍ਹਾਂ ਨੇ ਬਿਨਾਂ ਸੱਚਾਈ ਜਾਣੇ ਦੱਸੇ ਗਏ ਨੰਬਰ ’ਤੇ ਆਪਣੇ ਖਾਤਿਆਂ ਚੋਂ 3 ਲੱਖ ਰੁਪਏ ਟਰਾਂਸਫ਼ਰ ਕਰ ਦਿੱਤੇ। ਕੁੱਝ ਦੇਰ ਬਾਅਦ ਜਦੋਂ ਉਨ੍ਹਾਂ ਨੇ ਆਪਣੇ ਬੇਟੇ ਨਾਲ ਫ਼ੋਨ ’ਤੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਉਹ ਬਿਲਕੁਲ ਠੀਕ ਹੈ ਅਤੇ ਕੋਈ ਐਕਸੀਡੈਂਟ ਨਹੀਂ ਹੋਇਆ ਹੈ। ਉਨ੍ਹਾਂ ਨੂੰ ਫਿਰ ਅਹਿਸਾਸ ਹੋਇਆ ਕਿ ਉਨ੍ਹਾਂ ਨਾਲ ਠੱਗੀ ਹੋ ਗਈ ਹੈ। ਸ਼ਿਕਾਇਤ ਮਿਲਣ ’ਤੇ ਸਾਈਬਰ ਪੁਲਿਸ ਨੇ ਅਣਪਛਾਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਕੈਂਟਰ ਦੀ ਟੱਕਰ ’ਚ ਜ਼ਖ਼ਮੀ ਲੜਕੇ ਦੀ ਇਲਾਜ ਦੌਰਾਨ ਮੌਤ, ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 35 ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
Ad Position 24