10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਨੇਪਾਲ ’ਚ ਵਾਪਰੀ ਮੰਦਭਾਗੀ ਘਟਨਾ ‘ਤੇ ਮਨੁੱਖੀ ਹਮਦਰਦੀ ਤੇ ਏਕਤਾ ਦਾ ਪ੍ਰਗਟਾਵਾ ਕਰਦੇ ਹੋਏ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀ।

ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਨੇਪਾਲ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਦੁਖਾਂਤ ਘਟਨਾ ਨੇ ਸਾਰਿਆਂ ਨੂੰ ਡੂੰਘੇ ਦੁੱਖ ਅਤੇ ਚਿੰਤਾ ਨਾਲ ਭਰ ਦਿੱਤਾ ਹੈ। ਇਸ ਮੁਸ਼ਕਿਲ ਦੀ ਘਟੀ ਦੌਰਾਨ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਆਪਣੀ ਮਨੁੱਖੀ ਹਮਦਰਦੀ ਅਤੇ ਏਕਤਾ ਦਾ ਪ੍ਰਗਟਾਵਾ ਕਰਨ ਲਈ ‘ਹਮਦਰਦੀ ਅਤੇ ਏਕਤਾ ਦੀ ਕੰਧ’ ਬਣਾਈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਨੇਪਾਲ ‘ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਦੁਖਾਂਤ ਘਟਨਾ ਨੇ ਸਾਰਿਆਂ ਨੂੰ ਡੂੰਘੇ ਦੁੱਖ ਅਤੇ ਚਿੰਤਾ ਨਾਲ ਭਰ ਦਿੱਤਾ ਹੈ। ਇਸ ਮੁਸ਼ਕਿਲ ਦੀ ਘਟੀ ਦੌਰਾਨ ਵੁੱਡਲੈਂਡ ਓਵਰਸੀਜ਼ ਸਕੂਲ ਹੁਸ਼ਿਆਰਪੁਰ ਦੇ ਵਿਦਿਆਰਥੀਆਂ ਨੇ ਆਪਣੀ ਮਨੁੱਖੀ ਹਮਦਰਦੀ ਅਤੇ ਏਕਤਾ ਦਾ ਪ੍ਰਗਟਾਵਾ ਕਰਨ ਲਈ ‘ਹਮਦਰਦੀ ਅਤੇ ਏਕਤਾ ਦੀ ਕੰਧ’ ਬਣਾਈ। ਇਸ ਵਿਸ਼ੇਸ਼ ਪਹਿਲਕਦਮੀ ਰਾਹੀਂ ਵਿਦਿਆਰਥੀਆਂ ਨੇ ਨੇਪਾਲ ਦੇ ਪ੍ਰਭਾਵਿਤ ਲੋਕਾਂ ਅਤੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਅਤੇ ਏਕਤਾ ਪ੍ਰਗਟ ਕਰਨ ਲਈ ਆਪਣੇ ਸੰਦੇਸ਼, ਭਾਵਨਾਵਾਂ ਪ੍ਰਗਟ ਕਰਦਿਆਂ ਪ੍ਰਾਰਥਨਾਵਾਂ ਕੀਤੀਆਂ। ਵਿਦਿਆਰਥੀਆਂ ਨੇ ਇਹ ਸੁਨੇਹਾ ਦਿੱਤਾ ਕਿ ਸੰਕਟ ਦੇ ਸਮੇਂ ਮਨੁੱਖਤਾ ਕੋਈ ਸੀਮਾ ਨਹੀਂ ਜਾਣਦੀ ਅਤੇ ਸਾਂਝੇ ਦੁੱਖ ‘ਚ ਇਕੱਠੇ ਖੜ੍ਹੇ ਹੋ ਕੇ ਅਸੀਂ ਤਾਕਤ ਅਤੇ ਹਿੰਮਤ ਦੇ ਸਕਦੇ ਹਾਂ। ‘ਹਮਦਰਦੀ ਅਤੇ ਏਕਤਾ ਦੀ ਕੰਧ’ ਸਿਰਫ਼ ਇਕ ਰਚਨਾਤਮਿਕ ਗਤੀਵਿਧੀ ਨਹੀਂ ਹੈ, ਸਗੋਂ ਵਿਦਿਆਰਥੀਆਂ ਦੇ ਹਮਦਰਦ ਸੁਭਾਅ ਅਤੇ ਮਨੁੱਖੀ ਕਦਰਾਂ-ਕੀਮਤਾਂ ਦਾ ਪ੍ਰਤੀਬਿੰਬ ਹੈ। ਵੁੱਡਲੈਂਡ ਓਵਰਸੀਜ਼ ਸਕੂਲ ਦੀ ਪ੍ਰਿੰਸੀਪਲ ਪੂਜਾ ਧੀਮਾਨ ਨੇ ਕਿਹਾ ਕਿ ਕੁਦਰਤ ਅਤੇ ਜੀਵਨ ਨਾਲ ਜੁੜੀਆਂ ਦੁਖਾਂਤ ਘਟਨਾਵਾਂ ਸਾਨੂੰ ਯਾਦ ਦਿਵਾਉਂਦੀਆਂ ਹਨ ਕਿ ਮਨੁੱਖਤਾ ਸਭ ਤੋਂ ਵੱਡਾ ਧਰਮ ਹੈ। ਸਕੂਲ ਦੇ ਵਿਦਿਆਰਥੀਆਂ ਵਲੋਂ ਬਣਾਈ ਗਈ ‘ਹਮਦਰਦੀ ਅਤੇ ਏਕਤਾ ਦੀ ਕੰਧ’ ਨੇਪਾਲ ਦੇ ਪ੍ਰਭਾਵਿਤ ਲੋਕਾਂ ਲਈ ਸਾਡੀ ਸਮੂਹਿਕ ਹਮਦਰਦੀ ਦਾ ਪ੍ਰਤੀਕ ਹੈ ਅਤੇ ਅਸੀਂ ਇਸ ਚੁਣੌਤੀਪੂਰਨ ਸਮੇਂ ਦੌਰਾਨ ਨੇਪਾਲ ਦੇ ਲੋਕਾਂ ਦੇ ਨਾਲ ਖੜ੍ਹੇ ਹਾਂ ਤੇ ਉਨ੍ਹਾਂ ਦੀ ਸ਼ਾਂਤੀ, ਤਾਕਤ, ਹਿੰਮਤ ਲਈ ਪ੍ਰਾਰਥਨਾ ਕਰਦੇ ਹਾਂ। ਸਕੂਲ ਦੀ ਡੀਨ ਡਾ. ਸਿਮਰਜੀਤ ਕੌਰ ਗਿੱਲ ਨੇ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਗਟਾਵੇ ‘ਤੇ ਟਿੱਪਣੀ ਕੀਤੀ ਕਿ ਵਿਦਿਆਰਥੀਆਂ ਦੇ ਸੰਖੇਪ ਸੰਦੇਸ਼ਾਂ ‘ਚ ਪ੍ਰਗਟ ਕੀਤੀਆਂ ਗਈਆਂ ਭਾਵਨਾਵਾਂ ਡੂੰਘੀਆਂ ਹਨ। ਉਨ੍ਹਾਂ ਕਿਹਾ ਕਿ ‘ਹਮਦਰਦੀ ਅਤੇ ਏਕਤਾ ਦੀ ਕੰਧ’ ਉਨ੍ਹਾਂ ਦੇ ਹਮਦਰਦ ਅਤੇ ਸੰਵੇਦਨਸ਼ੀਲ ਦਿਲਾਂ ਦਾ ਇਕ ਸੁੰਦਰ ਪ੍ਰਗਟਾਵਾ ਹੈ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਿੱਖ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਗੁਰਮਤਿ ਸਮਾਗਮਾਂ ਦੀ ਲੜੀ ਨਿਰੰਤਰ ਜਾਰੀ ਅਗਲੀ ਖ਼ਬਰ ਕੈਂਟਰ ਦੀ ਟੱਕਰ ’ਚ ਜ਼ਖ਼ਮੀ ਲੜਕੇ ਦੀ ਇਲਾਜ ਦੌਰਾਨ ਮੌਤ, ਕੈਂਟਰ ਚਾਲਕ ਖ਼ਿਲਾਫ਼ ਮਾਮਲਾ ਦਰਜ
Ad Position 24