ਪ੍ਰਧਾਨ ਗੁਰਪ੍ਰੀਤ ਸਿੰਘ
ਵਿਆਹੁਤਾ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ 3 ਨਾਮਜ਼ਦ
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਸਹੁਰੇ ਪਰਿਵਾਰ ਦੇ 3 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਗੀਗਨੋਵਾਲ ਦੇ ਵਾਸੀ ਗੁਰਦਿੱਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਲੜਕੀ ਨਵਜੋਤ ਕੌਰ ਨੇ ਕਥਿਤ ਤੌਰ ’ਤੇ ਆਪਣੇ ਸਹੁਰਿਆਂ ਵੱਲੋਂ ਪ੍ਰੇਸ਼ਾਨ ਕਰਨ ਤੋਂ ਤੰਗ ਆ ਕੇ ਘਰ ਦੀ ਦੂਸਰੀ ਮੰਜ਼ਿਲ ’ਦੇ ਕਮਰੇ ’ਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।
ਹੁਸ਼ਿਆਰਪੁਰ, 9 ਸਤੰਬਰ (ਬਲਜਿੰਦਰਪਾਲ ਸਿੰਘ)-ਥਾਣਾ ਚੱਬੇਵਾਲ ਪੁਲਿਸ ਨੇ ਵਿਆਹੁਤਾ ਨੂੰ ਕਥਿਤ ਤੌਰ ’ਤੇ ਆਤਮਹੱਤਿਆ ਲਈ ਮਜਬੂਰ ਕਰਨ ਦੇ ਦੋਸ਼ ’ਚ ਸਹੁਰੇ ਪਰਿਵਾਰ ਦੇ 3 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਪਿੰਡ ਗੀਗਨੋਵਾਲ ਦੇ ਵਾਸੀ ਗੁਰਦਿੱਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਦੀ ਲੜਕੀ ਨਵਜੋਤ ਕੌਰ ਨੇ ਕਥਿਤ ਤੌਰ ’ਤੇ ਆਪਣੇ ਸਹੁਰਿਆਂ ਵੱਲੋਂ ਪ੍ਰੇਸ਼ਾਨ ਕਰਨ ਤੋਂ ਤੰਗ ਆ ਕੇ ਘਰ ਦੀ ਦੂਸਰੀ ਮੰਜ਼ਿਲ ’ਦੇ ਕਮਰੇ ’ਚ ਲੱਗੇ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਸਹੁਰੇ ਪਰਿਵਾਰ ਦੇ ਤਿੰਨ ਕਥਿਤ ਦੋਸ਼ੀਆਂ ਸੁਰਜੀਤ ਸਿੰਘ, ਭੁਪਿੰਦਰ ਸਿੰਘ ਵਾਸੀ ਜੱਲੋਵਾਲ, ਪਰਮਿੰਦਰ ਕੌਰ ਉਰਫ਼ ਪਿੰਕੀ ਪਤਨੀ ਗੁਰਿੰਦਰ ਸਿੰਘ ਵਾਸੀ ਮੋਨਾ ਨੂੰ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤਾ।