10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਦਿਵਿਆਂਗ ਵਿਦਿਆਰਥੀਆਂ ਦੇ ਗੁਰਸੇਵਾ ਕਾਲਜ ’ਚ 15 ਨੂੰ ਡਾਂਸ ਤੇ ਪੇਂਟਿੰਗ ਮੁਕਾਬਲੇ ਕਰਵਾਉਣ ਦੀ ਤਿਆਰੀ ਲਈ ਮੀਟਿੰਗ

ਗੜ੍ਹਸ਼ੰਕਰ, 9 ਸਤੰਬਰ (ਧਾਲੀਵਾਲ)-ਦਿਵਿਆਂਗ ਵਿਦਿਆਰਥੀਆਂ ਦੀ ਭਲਾਈ ਲਈ ਸਰਗਰਮ ਸੰਸਥਾ ਡਿਸੇਬਲਡ ਪਰਸਨ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਬਲਾਕ ਗੜ੍ਹਸ਼ੰਕਰ, ਮਾਹਿਲਪੁਰ ਅਤੇ ਕੋਟ ਫ਼ਤੂਹੀ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਦਿਵਿਆਂਗ ਵਿਦਿਆਰਥੀਆਂ ਲਈ ਡਾਂਸ ਅਤੇ ਪੇਂਟਿੰਗ ਮੁਕਾਬਲੇ 15 ਸਤੰਬਰ ਨੂੰ ਗੁਰਸੇਵਾ ਗਰੁੱਪ ਆਫ਼ ਕਾਲਜਿਜ ਪਨਾਮ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਸੰਦੀਪ ਸ਼ਰਮਾ ਤੇ ਹੋਰ ਅਹੁਦੇਦਾਰਾਂ ਵੱਲੋਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਕੌਰ ਰਾਏ ਅਤੇ ਪ੍ਰਧਾਨ ਡਾ.

Ad Position 21
repet_subhas-goyals [Copy P29]
ਗੁਰਸੇਵਾ ਕਾਲਜ ਪਨਾਮ ਵਿਖੇ ਮੀਟਿੰਗ ਦੌਰਾਨ ਪ੍ਰਧਾਨ ਸੰਦੀਪ ਸ਼ਰਮਾ, ਡਾ. ਜੰਗ ਬਹਾਦਰ ਸਿੰਘ ਰਾਏ, ਦਵਿੰਦਰ ਕੌਰ ਰਾਏ ਤੇ ਹੋਰ ਮੈਂਬਰ। ਤਸਵੀਰ : ਧਾਲੀਵਾਲ 10-09-2026
ਗੜ੍ਹਸ਼ੰਕਰ, 9 ਸਤੰਬਰ (ਧਾਲੀਵਾਲ)-ਦਿਵਿਆਂਗ ਵਿਦਿਆਰਥੀਆਂ ਦੀ ਭਲਾਈ ਲਈ ਸਰਗਰਮ ਸੰਸਥਾ ਡਿਸੇਬਲਡ ਪਰਸਨ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਬਲਾਕ ਗੜ੍ਹਸ਼ੰਕਰ, ਮਾਹਿਲਪੁਰ ਅਤੇ ਕੋਟ ਫ਼ਤੂਹੀ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਦਿਵਿਆਂਗ ਵਿਦਿਆਰਥੀਆਂ ਲਈ ਡਾਂਸ ਅਤੇ ਪੇਂਟਿੰਗ ਮੁਕਾਬਲੇ 15 ਸਤੰਬਰ ਨੂੰ ਗੁਰਸੇਵਾ ਗਰੁੱਪ ਆਫ਼ ਕਾਲਜਿਜ ਪਨਾਮ ਵਿਖੇ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸੁਸਾਇਟੀ ਦੇ ਪ੍ਰਧਾਨ ਸੰਦੀਪ ਸ਼ਰਮਾ ਤੇ ਹੋਰ ਅਹੁਦੇਦਾਰਾਂ ਵੱਲੋਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਦਵਿੰਦਰ ਕੌਰ ਰਾਏ ਅਤੇ ਪ੍ਰਧਾਨ ਡਾ. ਜੰਗ ਬਹਾਦਰ ਸਿੰਘ ਰਾਏ ਨਾਲ ਮੁਕਾਬਲਿਆਂ ਸਬੰਧੀ ਮੀਟਿੰਗ ਕਰਦਿਆਂ ਦੱਸਿਆ ਕਿ ਇਹ ਮੁਕਾਬਲੇ ਤਹਿਸੀਲ ਗੜ੍ਹਸ਼ੰਕਰ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ। ਮੁਕਾਬਲਿਆਂ ਦਾ ਮੁੱਖ ਉਦੇਸ਼ ਦਿਵਿਆਂਗ ਵਿਦਿਆਰਥੀਆਂ ਦੀਆਂ ਕਲਾਤਮਕ ਅਤੇ ਰਚਨਾਤਮਿਕ ਯੋਗਤਾਵਾਂ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਮੰਚ ਪ੍ਰਦਾਨ ਕਰਨਾ ਹੈ। ਸਮਾਗਮ ਦੌਰਾਨ ਦਿਵਿਆਂਗ ਵਿਦਿਆਰਥੀਆਂ ਦੇ ਨਾਲ ਨਾਲ ਸਮਾਜ ਸੇਵਾ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਜਾਵੇਗਾ। ਸਮਾਗਮ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਸਿਵਲ ਸਰਜਨ ਡਾ. ਮਨਦੀਪ ਕਮਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਮੁਕਾਬਲੇ 11 ਵਜੇ ਸ਼ੁਰੂ ਹੋਣਗੇ ਤੇ ਦੁਪਹਿਰ 2 ਵਜੇ ਇਨਾਮਾਂ ਦੀ ਵੰਡ ਹੋਵੇਗੀ। ਉਨ੍ਹਾਂ ਸਮੂਹ ਸਕੂਲ ਮੁਖੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਦਿਵਿਆਂਗ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਤਾਂ ਜੋ ਬੱਚਿਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲ ਸਕੇ। ਇਸ ਮੌਕੇ ਰੌਸ਼ਨ ਲਾਲ, ਸਤਨਾਮ ਸਿੰਘ, ਜਸਵੀਰ ਸਿੰਘ, ਅਸ਼ਵਨੀ ਕੁਮਾਰ, ਨਰਿੰਦਰ ਕੌਰ, ਹਰਜੀਤ ਕੌਰ ਬੱਕੀ ਆਦਿ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਅਕਾਲੀ ਵਰਕਰਾਂ ਵਲੋਂ 12 ਦੀ ਰੈਲੀ ਸੰਬੰਧੀ ਕੀਤੀ ਵਿਸ਼ੇਸ਼ ਇੱਕਤਰਤਾ ਅਗਲੀ ਖ਼ਬਰ ਵਿਸ਼ਵ ਸਿੱਖ ਰਾਜਪੂਤ ਭਾਈਚਾਰੇ ਦੇ ਯੂਥ ਵਿੰਗ ਵਲੋਂ ਪਰਵਿੰਦਰ ਪਾਲ ਸਿੰਘ ਰਾਠੋਰ ਯੂ.ਐਸ.ਏ ਦਾ ਸਨਮਾਨ
Ad Position 24