ਖੇਤੀਬਾੜੀ ਵਿਭਾਗ ਵਲੋਂ ਜਾਡਲੀ ਵਿਖੇ ਕੈਂਪ ਲਗਾ ਕੇ ਕਿਸਾਨਾਂ ਨੂੰ ਦਿੱਤੀ ਜਾਣਕਾਰੀ
ਮਜਾਰੀ/ਸਾਹਿਬਾ, 9 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਵਿਭਾਗ ਬਲਾਚੌਰ ਵੱਲੋਂ ਆਤਮਾ ਸਕੀਮ ਅਧੀਨ ਪਿੰਡ ਜਾਡਲੀ ਵਿਖੇ ਮੱਕੀ ਦੀ ਕਾਸ਼ਤ ਸਬੰਧੀ ਫੀਲਡ-ਡੇ ਕਰਵਾਇਆ ਗਿਆ। ਪ੍ਰੋਗਰਾਮ ਕਿਸਾਨਾਂ ਨੂੰ ਮੱਕੀ ਦੀ ਸੁਚੱਜੀ ਕਾਸ਼ਤ, ਕੀੜੇ-ਮਕੌੜਿਆਂ, ਬਿਮਾਰੀਆਂ ਦੀ ਰੋਕਥਾਮ, ਕੁਦਰਤੀ ਅਤੇ ਜੈਵਿਕ ਖੇਤੀ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਕੀਤਾ ਗਿਆ।
ਮਜਾਰੀ/ਸਾਹਿਬਾ, 9 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਖੇਤੀਬਾੜੀ ਵਿਭਾਗ ਬਲਾਚੌਰ ਵੱਲੋਂ ਆਤਮਾ ਸਕੀਮ ਅਧੀਨ ਪਿੰਡ ਜਾਡਲੀ ਵਿਖੇ ਮੱਕੀ ਦੀ ਕਾਸ਼ਤ ਸਬੰਧੀ ਫੀਲਡ-ਡੇ ਕਰਵਾਇਆ ਗਿਆ। ਪ੍ਰੋਗਰਾਮ ਕਿਸਾਨਾਂ ਨੂੰ ਮੱਕੀ ਦੀ ਸੁਚੱਜੀ ਕਾਸ਼ਤ, ਕੀੜੇ-ਮਕੌੜਿਆਂ, ਬਿਮਾਰੀਆਂ ਦੀ ਰੋਕਥਾਮ, ਕੁਦਰਤੀ ਅਤੇ ਜੈਵਿਕ ਖੇਤੀ ਅਤੇ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਕੀਤਾ ਗਿਆ। ਇਸ ਮੌਕੇ ਡਾ. ਲੇਖ ਰਾਜ ਮਾਹੀ, ਮੁੱਖ ਖੇਤੀਬਾੜੀ ਅਫਸਰ ਅਤੇ ਡਾ. ਸੁਰਿੰਦਰ ਕੁਮਾਰ ਜ਼ਿਲ੍ਹਾ ਸਿਖਲਾਈ ਅਫਸਰ ਦੀ ਰਹਿਨੁਮਾਈ ਹੇਠ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਜਗਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ ਬਲਾਚੌਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿੱਚ ਹੀ ਵਾਹ ਕੇ ਮਿੱਟੀ ਵਿੱਚ ਮਿਲਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਮਾਹਿਰਾਂ ਨੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਅਤੇ ਉਨ੍ਹਾਂ ਨੂੰ ਵਿਗਿਆਨਕ ਖੇਤੀ ਤਕਨੀਕਾਂ ਅਪਣਾਉਣ, ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਖੇਤੀ ਨੂੰ ਵਧੇਰੇ ਲਾਹੇਵੰਦ ਤੇ ਟਿਕਾਊ ਬਣਾਉਣ ਲਈ ਪ੍ਰੇਰਿਤ ਕੀਤਾ। ਅੰਤ ਵਿੱਚ ਰਾਜ ਕੁਮਾਰ ਸੈਕਟਰੀ ਜਾਡਲੀ ਸੋਸਾਇਟੀ ਨੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਹਿੱਤ ਵਿੱਚ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਸ਼ਲਾਘਾ ਕੀਤੀ ਅਤੇ ਕਿਸਾਨਾਂ ਨੂੰ ਵਿਭਾਗ ਵਲੋਂ ਦੱਸੀਆਂ ਗੱਲਾਂ ‘ਤੇ ਅਮਲ ਕਰਨ ਲਈ ਬੇਨਤੀ ਕੀਤੀ। ਇਸ ਮੌਕੇ ਪਰਮਜੀਤ ਸਿੰਘ, ਨੰਬਰਦਾਰ, ਨਵਰੂਪ ਸਿੰਘ, ਪ੍ਰਭਜੋਤ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।