11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੌਧਰੀ ਸੰਤ ਰਾਮ ਜੀਂਦੋਵਾਲ ਵਲੋਂ ਖ਼ਾਲਸਾ ਸਕੂਲ ਬੰਗਾ ਦੇ ਬੱਚਿਆਂ ਨੂੰ ਆਰਥਿਕ ਮਦਦ ਭੇਟ

ਬੰਗਾ, 10 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਮਾਜ ਸੇਵੀ ਚੌਧਰੀ ਸੰਤ ਰਾਮ ਜੀਂਦੋਵਾਲ ਵਲੋਂ ਐਸ. ਜੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬੰਗਾ, 10 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਮਾਜ ਸੇਵੀ ਚੌਧਰੀ ਸੰਤ ਰਾਮ ਜੀਂਦੋਵਾਲ ਵਲੋਂ ਐਸ. ਜੀ. ਐਚ. ਜੀ. ਖਾਲਸਾ ਹਾਈ ਸਕੂਲ ਬੰਗਾ ਦੇ ਆਰਥਿਕ ਤੌਰ ’ਤੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਇਕ ਸ਼ਲਾਘਾਯੋਗ ਉਦਮ ਕੀਤਾ। ਇਸ ਸੰਬੰਧੀ ਸਕੂਲ ਦੇ ਮੁੱਖ ਅਧਿਆਪਕ ਰਜਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਚੌਧਰੀ ਸੰਤ ਰਾਮ ਹੋਰਾਂ ਵਲੋਂ ਸਮੇਂ-ਸਮੇਂ ’ਤੇ ਸਕੂਲ ਦੇ ਵਿਦਿਆਰਥੀਆਂ ਤੇ ਖਿਡਾਰੀਆਂ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ। ਇਸੇ ਲੜੀ ਤਹਿਤ ਉਨ੍ਹਾਂ ਆਰਥਿਕ ਤੌਰ ’ਤੇ ਕੰਮਜ਼ੋਰ 13 ਵਿਦਿਆਰਥੀਆਂ ਨੂੰ ਸਕੂਲ ਦੀਆਂ ਵਰਦੀਆਂ ਅਤੇ ਦੋ ਵਿਦਿਆਰਥੀਆਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਚੌਧਰੀ ਸੰਤ ਰਾਮ ਨੇ ਵਿਸ਼ਵਾਸ ਦਿਵਾਇਆ ਕਿ ਉਹ ਭਵਿੱਖ ਵਿਚ ਵੀ ਲੋੜਵੰਦ ਵਿਦਿਆਰਥੀਆਂ ਦੀ ਮਦਦ ਕਰਦੇ ਰਹਿਣਗੇ। ਇਸ ਮੌਕੇ ਸਕੂਲ ਕਮੇਟੀ, ਹੈੱਡਮਾਸਟਰ ਤੇ ਸਮੂਹ ਸਟਾਫ਼ ਵਲੋਂ ਚੌਧਰੀ ਸੰਤ ਰਾਮ ਦਾ ਧੰਨਵਾਦ ਕੀਤਾ। ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਮਾਜ ਸੇਵੀ ਉਪਰਾਲੇ ਵਿਦਿਆਰਥੀਆਂ ਵਿਚ ਪੜ੍ਹਾਈ ਪ੍ਰਤੀ ਉਤਸ਼ਾਹ ਪੈਦਾ ਕਰਨ ਦੇ ਨਾਲ-ਨਾਲ ਸਮਾਜ ਵਿਚ ਸੇਵਾ ਤੇ ਸਹਿਯੋਗ ਦੀ ਭਾਵਨਾ ਨੂੰ ਵੀ ਮਜ਼ਬੂਤ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਇਤਿਹਾਸ ’ਚ ਪਹਿਲੀ ਵਾਰ ਹੋਏ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰ ਇਕੱਠੇ, ਸਰਕਾਰ ਨੂੰ ਕੀਤਾ ਸੋਚਣ ਲਈ ਮਜਬੂਰ-ਜਾਡਲੀ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਹੋਣ ਤੋਂ ਪਹਿਲਾਂ ਸਕੂਲ ਦੀ ਸਾਈਕਲ ਪਾਰਕਿੰਗ ਦੀ ਕਾਂਗਰਸੀ ਵਰਕਰਾਂ ਕੀਤੀ ਸਫਾਈ
Ad Position 24