10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪਿੰਡ ਮੋਹਣ ਮਾਜਰਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ

ਕਾਠਗੜ੍ਹ, 10 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਮੋਹਣ ਮਾਜਰਾ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਕਾਠਗੜ੍ਹ, 10 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਮੋਹਣ ਮਾਜਰਾ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ, ਸਤਿਕਾਰ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਦੌਰਾਨ ਸੰਗਤ ਵਿਚ ਭਾਰੀ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ‘ਆਪ’ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਸਮੂਹ ਪਿੰਡ ਦੀ ਪੰਚਾਇਤ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀਆਂ ਜੜ੍ਹਾਂ ਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਅਜਿਹੀਆਂ ਯਾਤਰਾਵਾਂ ਰਾਹੀਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੇ ਨਾਲ-ਨਾਲ ਆਤਮਿਕ ਸ਼ਾਂਤੀ ਅਤੇ ਸਕੂਨ ਵੀ ਪ੍ਰਾਪਤ ਹੁੰਦਾ ਹੈ। ਪਿੰਡ ਮੋਹਣ ਮਾਜਰਾ ਤੋਂ ਬੱਸ ਦੀ ਰਵਾਨਗੀ ਮੌਕੇ ਪਿੰਡ ਵਾਸੀਆਂ ਤੇ ਸੰਗਤ ਵਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਦੇ ਕਿਸਾਨੀ ਮੋਰਚੇ ’ਚ ਕਿਸਾਨਾਂ ਦੀ ਇਤਿਹਾਸਕ ਜਿੱਤ-ਐਡਵੋਕੇਟ ਲਾਦੀਆਂ ਅਗਲੀ ਖ਼ਬਰ 2027 ’ ਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਾਉਣ ਲਈ ਲੋਕ ਉਤਾਵਲੇ-ਸੰਦੀਪ ਭਾਟੀਆ ਸੋਨੂੰ ਆਦੋਆਣਾ
Ad Position 24