05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਚੰਡੀਗੜ੍ਹ ਦੇ ਕਿਸਾਨੀ ਮੋਰਚੇ ’ਚ ਕਿਸਾਨਾਂ ਦੀ ਇਤਿਹਾਸਕ ਜਿੱਤ-ਐਡਵੋਕੇਟ ਲਾਦੀਆਂ

ਕਟਾਰੀਆਂ, 10 ਸਤੰਬਰ (ਪ੍ਰੇਮੀ ਸੰਧਵਾਂ)-ਪਿਛਲੇ ਕਈ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਦੀ ਹੱਦ ’ਤੇ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਸਰਕਾਰ ਵਿਰੁੱਧ ਮੋਰਚਾ ਲਗਾਇਆ ਹੋਇਆ ਸੀ ਤਾਂ ਜੋ ਕਿਸਾਨਾਂ ਦੇ ਲਟਕਦੇ ਮਸਲਿਆਂ ਦਾ ਕੋਈ ਢੁੱਕਵਾਂ ਹੱਲ ਕੀਤਾ ਜਾਵੇ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਨਾ ਦਿੰਦੇ ਤਾਂ ਇਹ ਕਿਸਾਨੀ ਸੰਘਰਸ਼ ਲੰਮਾ ਹੁੰਦਾ ਜਾਣਾ ਸੀ।

Ad Position 21
No active advertisement
ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਗੱਲਬਾਤ ਕਰਦੇ ਹੋਏ ਨਾਲ ਕਿਸਾਨ। 11-09-2026
ਕਟਾਰੀਆਂ, 10 ਸਤੰਬਰ (ਪ੍ਰੇਮੀ ਸੰਧਵਾਂ)-ਪਿਛਲੇ ਕਈ ਦਿਨਾਂ ਤੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਦੀ ਹੱਦ ’ਤੇ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਲਈ ਸਰਕਾਰ ਵਿਰੁੱਧ ਮੋਰਚਾ ਲਗਾਇਆ ਹੋਇਆ ਸੀ ਤਾਂ ਜੋ ਕਿਸਾਨਾਂ ਦੇ ਲਟਕਦੇ ਮਸਲਿਆਂ ਦਾ ਕੋਈ ਢੁੱਕਵਾਂ ਹੱਲ ਕੀਤਾ ਜਾਵੇ। ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਕਿਸਾਨਾਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਨਾ ਦਿੰਦੇ ਤਾਂ ਇਹ ਕਿਸਾਨੀ ਸੰਘਰਸ਼ ਲੰਮਾ ਹੁੰਦਾ ਜਾਣਾ ਸੀ। ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਜੇਕਰ ਫੇਰ ਵੀ ਸਰਕਾਰ ਨੇ ਕਿਸਾਨੀ ਮਸਲਿਆਂ ਨੂੰ ਅਣਗੌਲਾ ਕੀਤਾ ਤਾਂ ਕਿਸਾਨ ਜਥੇਬੰਦੀਆਂ ਮੁੜ ਪੱਕਾ ਮੋਰਚਾ ਲਾਉਣ ਲਈ ਮਜ਼ਬੂਰ ਹੋਣਗੀਆਂ। ਇਸ ਮੌਕੇ ਗੁਰਬਚਨ ਸਿੰਘ ਦਿਓ, ਰਣਜੀਤ ਸਿੰਘ, ਪ੍ਰੇਮ ਸਿੰਘ ਕਲਸੀ, ਹਰਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਮਨ ਸ਼ਾਂਤੀ ਤੇ ਸਰਬਪੱਖੀ ਵਿਕਾਸ ਲਈ ਅਕਾਲੀ ਦਲ ਤੇ ਭਾਜਪਾ ਗੱਠਜੋੜ ਦਾ ਹੋਣਾ ਸਮੇਂ ਦੀ ਲੋੜ-ਹਰਮੇਸ਼ ਸ਼ਰਮਾ ਫੌਜੀ ਅਗਲੀ ਖ਼ਬਰ ਪਿੰਡ ਮੋਹਣ ਮਾਜਰਾ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ
Ad Position 24