13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਨਾਭ ਕੰਵਲ ਰਾਜਾ ਸਾਹਿਬ ਮਜ਼ਾਰਾ ਦਾ ਤਿੰਨ ਦਿਨਾਂ ਮੇਲਾ ਸਮਾਪਤ

ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬ੍ਰਹਮ ਗਿਆਨੀ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ‘ਤੇ ਪਿੰਡ ਮਜਾਰਾ ਨੌ ਅਬਾਦ ਵਿਖੇ ਤਿੰਨ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ‘ਚ ਦੀਵਾਨ ਸਜਾਏ ਗਏ। ਵੱਖ-ਵੱਖ ਰਾਗੀ ਢਾਡੀ ਜੱਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਵੱਡੀ ਗਿਣਤੀ ‘ਚ ਸੰਗਤਾਂ ਨਾਭ ਕੰਵਲ ਰਾਜਾ ਸਾਹਿਬ ਦੇ ਦਰਬਾਰ ‘ਤੇ ਨਤਮਸਤਕ ਹੋਈਆਂ।

Ad Position 21
repet_subhas-goyals [Copy P29]
ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ। ਤਸਵੀਰ : ਜਸਬੀਰ ਸਿੰਘ ਨੂਰਪੁਰ 13-09-2026
ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬ੍ਰਹਮ ਗਿਆਨੀ ਨਾਭ ਕੰਵਲ ਰਾਜਾ ਸਾਹਿਬ ਦੀ 86ਵੀਂ ਬਰਸੀ ‘ਤੇ ਪਿੰਡ ਮਜਾਰਾ ਨੌ ਅਬਾਦ ਵਿਖੇ ਤਿੰਨ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ‘ਚ ਦੀਵਾਨ ਸਜਾਏ ਗਏ। ਵੱਖ-ਵੱਖ ਰਾਗੀ ਢਾਡੀ ਜੱਥਿਆਂ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਵੱਡੀ ਗਿਣਤੀ ‘ਚ ਸੰਗਤਾਂ ਨਾਭ ਕੰਵਲ ਰਾਜਾ ਸਾਹਿਬ ਦੇ ਦਰਬਾਰ ‘ਤੇ ਨਤਮਸਤਕ ਹੋਈਆਂ। ਜਿਸ ਦੌਰਾਨ ਪੰਥ ਦੇ ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ, ਗੁਰਪ੍ਰੀਤ ਸਿੰਘ ਲਾਂਡਰਾਂ, ਬਾਬਾ ਗੁਲਾਬ ਸਿੰਘ, ਜਗਾਧਰੀ ਵਾਲੀਆਂ ਬੀਬੀਆਂ ਦੇ ਜਥੇ ਨੇ, ਪੰਡਿਤ ਸੋਮਨਾਥ ਰੋਡਿਆਂ ਵਾਲੇ, ਗੁਰਦੀਪ ਸਿੰਘ ਉੜਾਪੜ, ਬੀਬੀ ਜਸਵੀਰ ਕੌਰ ਖਾਲਸਾ, ਬੀਬੀ ਪਰਮਜੀਤ ਕੌਰ ਖਾਲਸਾ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾਇਆ। ਉਨ੍ਹਾਂ ਦੱਸਿਆ ਕਿ ਨਾਭ ਕੰਵਲ ਰਾਜਾ ਸਾਹਿਬ ਦਾ ਪਿੰਡ ਮੁਜਾਰਾ ਨੌ ਆਬਾਦ ਵਿਖੇ ਸਸਕਾਰ ਕੀਤਾ ਗਿਆ ਸੀ, ਜਿੱਥੇ ਇਸ ਸਮੇਂ ਅੰਗੀਠਾ ਸਾਹਿਬ ਬਣਿਆ ਹੋਇਆ ਹੈ। ਰਾਜਾ ਸਾਹਿਬ ਨੇ ਆਪਣੀ ਜ਼ਿੰਦਗੀ ਦੌਰਾਨ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਸੰਗਤਾਂ ਨੂੰ ਜੋੜਿਆ ਅਤੇ ਨਾਮ ਸਿਮਰਨ ਕਰਨ ਲਈ ਉਪਦੇਸ਼ ਦਿੱਤਾ। ਇਸੇ ਤਰ੍ਹਾਂ ਉਨ੍ਹਾਂ ਅੱਗੇ ਮਹੰਤ ਪੂਰਨ ਦਾਸ ਨੂੰ ਜਿੰਮੇਵਾਰੀ ਸੌਂਪੀ ਅਤੇ ਰਸੋਖਾਨਾ ਸਾਹਿਬ ਦੀਆਂ ਚਾਬੀਆਂ ਦਿੱਤੀਆਂ। ਉਨ੍ਹਾਂ ਵਲੋਂ ਪਿੰਡ ਰਹਿਪਾ, ਝਿੰਗੜਾਂ, ਗੋਸਲਾਂ, ਸੁੱਜੋਂ, ਗੁਣਾਂਚੌਰ ਵਿਖੇ ਗੁਰਦੁਆਰਾ ਸਾਹਿਬ ਬਣਾਏ ਗਏ। ਆਖਰੀ ਦਿਨ ਵੀ ਲੱਖਾਂ ਸੰਗਤਾਂ ਨਾਭ ਕੰਵਲ ਰਾਜਾ ਸਾਹਿਬ ਦੇ ਦਰਬਾਰ ‘ਤੇ ਨਤਮਸਤਕ ਹੋਈਆਂ। ਦਰਬਾਰ ‘ਤੇ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਵਾਸਤੇ ਜਿੱਥੇ 20 ਹਜ਼ਾਰ ਦੇ ਕਰੀਬ ਗੱਡੀਆਂ ਲਗਾਈਆਂ ਹੋਈਆਂ ਸਨ। ਉਥੇ ਸੰਗਤਾਂ ਦੇ ਰਾਤ ਠਹਿਰਨ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਬਰਸੀ ਸਮਾਗਮ ‘ਤੇ ਸੰਗਤਾਂ ਵਲੋਂ ਵੱਖ-ਵੱਖ ਥਾਵਾਂ ‘ਤੇ ਲੰਗਰ ਵੀ ਲਗਾਏ ਗਏ। ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਸੇਵਾ ਨਿਭਾਉਣ ਵਾਲੇ ਸੇਵਾਦਾਰਾਂ ਦਾ ਅਤੇ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਮਲਵਿੰਦਰ ਸਿੰਘ ਕੰਗ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ, ਡਾ. ਸੁਖਵਿੰਦਰ ਸੁੱਖੀ ਵਿਧਾਇਕ ਹਲਕਾ ਬੰਗਾ, ਕੁਲਜੀਤ ਸਿੰਘ ਸਰਹਾਲ ਇੰਚਾਰਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ, ਦਿਨੇਸ਼ ਸੂਰੀ ਸੀਨੀਅਰ ਆਗੂ, ਮੀਨਾ ਸੂੰਢ, ਡਾ. ਬਖਸ਼ੀਸ਼ ਸਿੰਘ, ਜਸਬੀਰ ਸਿੰਘ ਰਾਏ, ਇੰਦਰਜੀਤ ਸਿੰਘ ਸਿਆਣ ਪ੍ਰਧਾਨ, ਕੁਲਵੰਤ ਸਿੰਘ ਹੀਰ ਮੁੱਖ ਪ੍ਰਬੰਧਕ, ਸ਼ਿੰਗਾਰਾ ਸਿੰਘ, ਸਟੇਜ ਸਕੱਤਰ ਸਤਨਾਮ ਸਿੰਘ ਸ਼ੇਰਗਿੱਲ, ਗੁਰਦਿਆਲ ਸਿੰਘ ਐਡਵੋਕੇਟ, ਮੋਹਣ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ, ਪਰਮਜੀਤ ਸਿੰਘ ਪੰਮਾ, ਮਾ. ਬਲਿਹਾਰ ਸਿੰਘ, ਅਵਤਾਰ ਸਿੰਘ ਟੋਨੀ, ਸੁਰਜੀਤ ਸਿੰਘ ਪੱਪੂ, ਕਰਨੈਲ ਸਿੰਘ ਹੀਰ, ਤਜਿੰਦਰ ਸਿੰਘ ਬਿੱਟੂ, ਬਲਵਿੰਦਰ ਕੌਰ, ਕੁਲਵੰਤ ਸਿੰਘ ਘੁੰਮਣ, ਪਰਮਜੀਤ ਕੌਰ ਪ੍ਰਧਾਨ ਹਸਪਤਾਲ ਕਮੇਟੀ, ਗੁਰਦੀਪ ਸਿੰਘ ਬੱਬਾ, ਕਮਲਜੀਤ ਸਿੰਘ, ਸੁਰਿੰਦਰ ਸਿੰਘ, ਸ਼ਿੰਗਾਰਾ ਸਿੰਘ, ਅਮਨਦੀਪ ਸਿੰਘ, ਕਰਨਬੀਰ ਸਿੰਘ, ਅਮਰਜੀਤ ਸਿੰਘ, ਸੋਹਣ ਸਿੰਘ, ਦੀਦਾਰ ਸਿੰਘ, ਬਿੱਕਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਪੀ. ਏ. ਯੂ. ਨੇ ਕਿਸਾਨ ਮੇਲਾ ਲਗਾਇਆ ਅਗਲੀ ਖ਼ਬਰ ਸ਼ੇਖੂਪੁਰ ਵਿਖੇ ਦਿਨ ਦਿਹਾੜੇ ਚੋਰਾਂ ਵਲੋਂ ਲੱਖਾਂ ਰੁਪਏ ਦੇ ਗਹਿਣੇ ਤੇ ਨਕਦੀ ਚੋਰੀ
Ad Position 24