13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ’ਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ

ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ (82), ਜਿਨ੍ਹਾਂ ਦਾ ਬੀਤੀ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਵਰਿੰਦਰ ਸਿੰਘ ਬਾਜਵਾ (82), ਜਿਨ੍ਹਾਂ ਦਾ ਬੀਤੀ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਦਾ ਪਤਾ ਲੱਗਦਿਆਂ ਹੀ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸਾਬਕਾ ਕੈਬਨਿਟ ਮੰਤਰੀ ਡਾ: ਦਲਜੀਤ ਸਿੰਘ ਚੀਮਾ, ਜਰਨੈਲ ਸਿੰਘ ਵਾਹਦ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੰਤਰੀ ਸੋਹਣ ਸਿੰਘ ਠੰਡਲ, ਜ਼ਿਲ੍ਹਾ ਪ੍ਰਧਾਨ (ਦਿਹਾਤੀ) ਲਖਵਿੰਦਰ ਸਿੰਘ ਲੱਖੀ ਗਿਲਜੀਆਂ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਸਾਬਕਾ ਮੰਤਰੀ ਬਲਵੀਰ ਸਿੰਘ ਮਿਆਣੀ, ਜਤਿੰਦਰ ਸਿੰਘ ਲਾਲੀ ਬਾਜਵਾ, ਅਰਵਿੰਦਰ ਸਿੰਘ ਰਸੂਲਪੁਰ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਐਡ: ਕਰਮਵੀਰ ਸਿੰਘ ਘੁੰਮਣ, ਸਰਬਜੋਤ ਸਿੰਘ ਸਾਬੀ, ਸਾਬਕਾ ਕੇਂਦਰੀ ਰਾਜ ਮੰਤਰੀ ਵਿ ਜੇ ਸਾਂਪਲਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਸਾਬਕਾ ਮੰਤਰੀ ਬੀਬੀ ਮਹਿੰਦਰ ਕੌਰ ਜੋਸ਼, ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਵਿਸ਼ਵਨਾਥ ਬੰਟੀ, ਸਾਬਕਾ ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਗੁਰਪ੍ਰੀਤ ਸਿ ੰਘ ਹੁਸ਼ਿਆਰਪੁਰ ਆਟੋਮੋਬਾਇਲ, ਅਮਰਜੀਤ ਸਿੰਘ ਢਾਡੇਕਟਵਾਲ ਪ੍ਰਧਾਨ ਕਿਸਾਨ ਵਿੰਗ ਕਾਂਗਰਸ, ਸਾਬਕਾ ਮੇਅਰ ਸ਼ਿਵ ਸੂਦ, ਜਥੇ: ਹਰਦੇਵ ਸਿੰਘ ਕੋਠੇ ਜੱਟਾਂ, ਅਵਤਾਰ ਸਿੰਘ ਕਪੂਰ, ਜੋਰਾਵਰ ਸਿੰਘ ਚੌਹਾਨ ਮੈਂਬਰ ਵਰਕਿੰਗ ਕਮੇਟੀ, ਤਜਿੰਦ ਰ ਸਿੰਘ ਸੋਢੀ, ਹਰਸਿਮਰਨ ਸਿੰਘ ਹਰਜੀ ਬਾਜਵਾ, ਪ੍ਰਿੰ: ਦੇਸ਼ਵੀਰ ਸ਼ਰਮਾ, ਐਸ.ਡੀ.ਓ. ਯਾਦਵਿੰਦਰ ਸਿੰਘ ਸੋਢੀ, ਸ਼ਿਵਦੇਵ ਸਿੰਘ, ਪਰਮਜੀਤ ਸਿੰਘ ਪੰਮੀ ਭੂੰਗਾ, ਸਤਨਾਮ ਸਿੰਘ ਬੰਟੀ ਚੱਗਰਾਂ , ਵਰਿੰਦਰ ਸਿੰਘ ਪਰਹਾਰ, ਅਵਤਾਰ ਸਿੰਘ ਕਪੂਰ, ਸਤਵਿੰਦਰਪਾਲ ਸਿੰਘ ਢੱਟ, ਪ੍ਰੇਮ ਸਿੰਘ ਪਿੱਪਲਾਂਵਾਲਾ, ਸੰਦੀਪ ਸਿੰਘ ਸੀਕਰੀ, ਹਰਮਿੰਦਰ ਸਿੰਘ ਸੰਧੂ, ਸੰਜੀਵ ਤਲਵਾੜ, ਸਰਬਜੀਤ ਸਿੰਘ ਮੌਮੀ, ਇਕਬਾਲ ਸਿੰਘ ਜੌਹਲ, ਅਵਤਾਰ ਸਿੰਘ ਜੌਹਲ, ਰਾਜ ਸਿੰਘ ਬੱਡਲਾ, ਗੁਰਿੰਦਰ ਸਿੰਘ ਗੋਲਡੀ, ਹਰਭਜਨ ਵਧਾਵਨ, ਮਨਜੀਤ ਸੈਣੀ, ਰਵਿੰਦਰ ਸਿੰਘ ਠੰਡਲ, ਜਪਿੰਦਰ ਸਿੰਘ, ਸੁਖਦੇਵ ਸਿੰਘ ਬੰਬੇਲੀ, ਪਰਮਿੰਦਰ ਸਿੰਘ ਛਾਉਣੀ, ਬਲਰਾਜ ਸਿੰਘ ਚੌਹਾਨ, ਐਡਵੋਕੇਟ ਜਸਪਾਲ ਸਿੰਘ, ਐਡਵੋਕੇਟ ਰੋਹਿਤ ਜੋਸ਼ੀ ਆਦਿ ਨੇ ਵਰਿੰਦਰ ਸਿੰਘ ਬਾਜਵਾ ਦੀ ਪਤਨੀ ਪ੍ਰਿੰ: ਜਗਜੀਤ ਕੌਰ ਬਾਜਵਾ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਵਰਿੰਦਰ ਸਿੰਘ ਬਾਜਵਾ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ ਤੇ ਉਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ।
Ad Position 22
No active advertisement
ਪਿਛਲੀ ਖ਼ਬਰ 2 ਦਿਨਾਂ ’ਚ ਜੇ ਬਿਜਲੀ ਸਪਲਾਈ ਨਿਰੰਤਰ ਨਾ ਮਿਲੀ ਤਾਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰਨ ਲਈ ਹੋਣਗੀਆਂ ਮਜ਼ਬੂਰ-ਭਾਕਿਯੂ ਦੁਆਬਾ ਅਗਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਕੁਮਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬੱਸ ਕੀਤੀ ਰਵਾਨਾ
Ad Position 24