14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਕੱਲ੍ਹ ਸੰਯੁਕਤ ਕਿਸਾਨ ਮੋਰਚਾ ਬਿਜਲੀ ਦਫ਼ਤਰ ਦਾ ਕਰੇਗਾ ਘਿਰਾਓ

ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਦੌਰਾਨ ਬਿਜਲੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਨਵਾਂਸ਼ਹਿਰ, 12 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਦਾਣਾ ਮੰਡੀ ਨਵਾਂਸ਼ਹਿਰ ਵਿਖੇ ਹੋਈ। ਮੀਟਿੰਗ ਦੌਰਾਨ ਬਿਜਲੀ ਸਪਲਾਈ ਸੰਬੰਧੀ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਝੋਨੇ ਦੀ ਫਸਲ ਪੱਕਣ ਦੇ ਨੇੜੇ ਹੈ, ਪਾਣੀ ਦੀ ਫਸਲ ਨੂੰ ਬਹੁਤ ਜਰੂਰਤ ਹੈ। ਬਿਜਲੀ ਮਹਿਕਮੇ ਵਲੋਂ ਲੰਬੇ ਕੱਟ ਲੱਗਣ ਕਾਰਨ ਖੇਤਾਂ ਨੂੰ ਪੂਰਾ ਪਾਣੀ ਨਾ ਮਿਲਣ ਕਰਕੇ ਪੁੱਤਰਾਂ ਵਾਂਗੂ ਪਾਲੀਆਂ ਫਸਲਾਂ ਸੁੱਕ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 14 ਸਤੰਬਰ ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਐਸ. ਈ. ਦਫ਼ਤਰ ਗੜ੍ਹਸ਼ੰਕਰ ਰੋਡ ਨਵਾਂਸ਼ਹਿਰ ਦਾ ਘਿਰਾਓ ਕੀਤਾ ਜਾਵੇਗਾ। ਬਿਜਲੀ ਸਪਲਾਈ ਮੋਟਰਾਂ ਤੇ ਘਰਾਂ ਲਈ ਨਿਰਵਿਘਨ ਅਤੇ ਲਗਾਤਾਰ ਲੈਣ ਲਈ ਸਮੂਹ ਖਪਤਕਾਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਠੀਕ ਸਮੇਂ ’ਤੇ ਪਹੁੰਚਣ ਦੀ ਖੇਚਲ ਕਰਨੀ। ਬਿਜਲੀ ਸਪਲਾਈ ’ਚ ਸੁਧਾਰ ਨਾ ਹੋਇਆ ਤਾਂ ਮੌਕੇ ’ਤੇ ਸੰਘਰਸ਼ ਨੂੰ ਤੇਜ਼ ਕਰਨ ਦਾ ਫੈਸਲਾ ਕੀਤਾ ਜਾਵੇਗਾ। ਇਸ ਮੌਕੇ ਸੁਰਿੰਦਰ ਸਿੰਘ ਬੈਂਸ, ਭੁਪਿੰਦਰ ਸਿੰਘ ਵੜੈਚ, ਤਰਸੇਮ ਸਿੰਘ ਬੈਂਸ, ਸੁਖਵਿੰਦਰ ਸਿੰਘ ਬੱਲੋਵਾਲ, ਗੁਰਦੇਵ ਸਿੰਘ ਚੌਹੜ, ਬਲਬੀਰ ਸਿੰਘ ਸਕੋਹਪੁਰ, ਜੀਵਨ ਦਾਸ ਬੇਗੋਵਾਲ, ਕਸ਼ਮੀਰ ਸਿੰਘ, ਮੇਜਰ ਸਿੰਘ, ਬਿੱਕਰ ਸਿੰਘ, ਮੱਖਣ ਸਿੰਘ, ਪਰਮਜੀਤ ਸਿੰਘ ਭਾਨਮਜਾਰਾ, ਰਾਮ ਜੀ ਦਾਸ ਸਨਾਵਾ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਉਦੇਸ਼ ਖੇਤੀ ’ਚ ਆਧੁਨਿਕ ਮਸ਼ੀਨਰੀ ਨੂੰ ਉਤਸ਼ਾਹਿਤ ਕਰਨਾ-ਡਾ. ਲੇਖਰਾਜ ਬੇਗੋਵਾਲ ਅਗਲੀ ਖ਼ਬਰ ਆਨੰਦ ਕਾਲਜ ਦਾ ਬੀ.ਐਸ.ਸੀ. (ਐਮ.ਐਲ.ਐਸ.) ਦਾ ਦੂਜੇ, ਚੌਥੇ ਤੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24