ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੰਜੀਵ ਚੇਚੀ ਨੇ ਪਿੰਡ ਜੰਡੀ ’ਚ ਕੀਤੀ ਲੋਕ ਮਿਲਣੀ
ਰੱਤੇਵਾਲ, 12 ਸਤੰਬਰ (ਅਸ਼ੋਕ ਕੁਮਾਰ ਲੀਲ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਜਨਰਲ ਸੈਕਟਰੀ ਯੂਥ ਵਿੰਗ ਚੌਧਰੀ ਸੰਜੀਵ ਚੇਚੀ ਨੇ ਪਿੰਡ ਜੰਡੀ ਵਿਖੇ ਲੋਕ ਮਿਲਣੀ ਕੀਤੀ। ਇਥੇ ਪਹੁੰਚਣ ’ਤੇ ਸਮੂਹ ਨਗਰ ਨਿਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
ਰੱਤੇਵਾਲ, 12 ਸਤੰਬਰ (ਅਸ਼ੋਕ ਕੁਮਾਰ ਲੀਲ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇ ਜਨਰਲ ਸੈਕਟਰੀ ਯੂਥ ਵਿੰਗ ਚੌਧਰੀ ਸੰਜੀਵ ਚੇਚੀ ਨੇ ਪਿੰਡ ਜੰਡੀ ਵਿਖੇ ਲੋਕ ਮਿਲਣੀ ਕੀਤੀ। ਇਥੇ ਪਹੁੰਚਣ ’ਤੇ ਸਮੂਹ ਨਗਰ ਨਿਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨਾਲ ਮਾਰਕੀਟ ਕਮੇਟੀ ਬਲਾਚੌਰ ਦੇ ਚੇਅਰਮੈਨ ਸੇਠੀ ਉਧਨਵਾਲ ਨਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਵਲੋਂ ਪਿੰਡ ਵਾਸੀਆਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ, ਪਿੰਡ ਦੇ ਵਿਕਾਸ ਕਾਰਜਾਂ ਤੇ ਹੋਰ ਸਮੱਸਿਆਵਾਂ ਸੰਬੰਧੀ ਪਿੰਡ ਵਾਸੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਵਲੋਂ ਪੰਜਾਬ ਸਰਕਾਰ ਦੁਆਰਾ ਲੋਕ ਭਲਾਈ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਸੰਬੰਧੀ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਲਈ ਜੋ ਸਕੀਮਾਂ ਚਲਾ ਰਹੀ ਹੈ ਉਹ ਅੱਜ ਤੱਕ ਆਈਆਂ ਸਰਕਾਰਾਂ ਦੀ ਸੋਚ ਤੋਂ ਵੀ ਪਰੇ ਸਨ। ਉਨ੍ਹਾਂ ਵਲੋਂ ਸਮੂਹ ਵਰਕਰਾਂ ਨੂੰ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਜਨ ਜਨ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰਨ ਲਈ ਕਿਹਾ ਗਿਆ । ਉਨ੍ਹਾਂ ਦੱਸਿਆ ਕਿ ਪਿੰਡ ਦੇ ਜੋ ਵੀ ਵਿਕਾਸ ਕਾਰਜ ਰਹਿੰਦੇ ਹਨ ਉਨ੍ਹਾਂ ਸੰਬੰਧੀ ਪਿੰਡ ਵਾਸੀਆਂ ਤੋਂ ਜਾਣਕਾਰੀ ਲੈ ਲਈ ਗਈ ਹੈ ਜੋ ਕਿ ਆਉਣ ਵਾਲੇ ਸਮੇਂ ਵਿਚ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣਗੇ। ਉਨ੍ਹਾਂ ਪਿੰਡ ਵਾਸੀਆਂ ਨੂੰ 2027 ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕਰਨ ਦੀ ਅਪੀਲ ਕੀਤੀ । ਇਸ ਮੌਕੇ ਸਰਪੰਚ ਗੁਰਚੈਨ ਸਿੰਘ ਨੇ ਸੰਜੀਵ ਚੇਚੀ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਪਿੰਡ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਮਨਮੋਹਨ ਲਾਲ ਪੰਚ, ਰਵੀਨੰਦਨ ਪੰਚ, ਕਮਲਜੀਤ ਪੰਚ, ਮਨਪ੍ਰੀਤ ਪੰਚ, ਸੋਹਣ ਲਾਲ ਰਿਟਾਇਰਡ ਪੰਜਾਬ ਪੁਲਿਸ, ਕਰਮ ਚੰਦ, ਗੁਰਮੇਲ ਸਿੰਘ, ਮਾਸਟਰ ਕੁਲਦੀਪ ਕੁਮਾਰ, ਰੋਸ਼ਨ ਲਾਲ ਭੂੰਬਲਾ, ਸੁਭਾਸ਼ ਚੰਦਰ ਨੰਬਰਦਾਰ, ਕਮਲਜੀਤ ਬਾਂਠ, ਪਰਮਜੀਤ ਬਾਂਠ, ਅਸ਼ਵਨੀ ਕਿਸਾਣਾ, ਅਮਰਜੀਤ ਕਿਸਾਣਾ ਅਤੇ ਸਮੂਹ ਨਗਰ ਨਿਵਾਸੀ ਮੌਜੂਦ ਰਹੇ।