ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰ. ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਮਨਾਉਣ ਸਮੇਂ ਕਾਲਜ ਸਟਾਫ਼।
ਸਿੱਖ ਨੈਸ਼ਨਲ ਕਾਲਜ ਵਿਖੇ ਮਨਾਇਆ ਅਧਿਆਪਕ ਦਿਵਸ
ਬੰਗਾ, 12 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਸੰਬੰਧੀ ਸਨਮਾਨ ਸਮਾਗਮ ਨਾਲ ਕਰਵਾਇਆ।
ਬੰਗਾ, 12 ਸਤੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਹੇਠ ਅਧਿਆਪਕ ਦਿਵਸ ਸੰਬੰਧੀ ਸਨਮਾਨ ਸਮਾਗਮ ਨਾਲ ਕਰਵਾਇਆ। ਇਸ ਮੌਕੇ ਕਾਲਜ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੰਦਿਆਂ ਅਧਿਆਪਕਾਂ ਵਲੋਂ ਸਿੱਖਿਆ ਅਤੇ ਸਮਾਜ ਦੇ ਨਿਰਮਾਣ ਵਿੱਚ ਨਿਭਾਈ ਜਾ ਰਹੀ ਅਹਿਮ ਭੂਮਿਕਾ ਨੂੰ ਸਰਾਇਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਕਿਹਾ ਕਿ ਅਧਿਆਪਕ ਸਿਰਫ਼ ਵਿਦਿਆਰਥੀਆਂ ਨੂੰ ਵਿਸ਼ੇ ਦਾ ਗਿਆਨ ਪ੍ਰਦਾਨ ਕਰਨ ਤੱਕ ਸੀਮਤ ਨਹੀਂ ਹੁੰਦੇ ਸਗੋਂ ਉਹ ਵਿਦਿਆਰਥੀਆਂ ਦੇ ਚਰਿੱਤਰ, ਸੋਚ ਤੇ ਸ਼ਖ਼ਸੀਅਤ ਦੇ ਨਿਰਮਾਣ ਵਿਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਇਕ ਸਮਰੱਥ ਅਧਿਆਪਕ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਦਿਖਾਉਣ ਦੇ ਨਾਲ-ਨਾਲ ਉਨ੍ਹਾਂ ਵਿਚ ਆਤਮ-ਵਿਸ਼ਵਾਸ, ਅਨੁਸ਼ਾਸਨ, ਨੈਤਿਕ ਕਦਰਾਂ-ਕੀਮਤਾਂ ਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦਾ ਹੈ। ਇਸ ਮੌਕੇ ਪ੍ਰੋਫੈਸਰ ਆਬਿਦ ਵਕਾਰ ਨੇ ਵੀ ਅਧਿਆਪਕ-ਵਿਦਿਆਰਥੀ ਸੰਬੰਧਾਂ ਤੇ ਅਜੋਕੇ ਸਮੇਂ ਵਿਚ ਅਧਿਆਪਕ ਦੀ ਬਦਲ ਰਹੀ ਭੂਮਿਕਾ ਬਾਰੇ ਚਾਨਣਾ ਪਾਇਆ। ਬੁਲਾਰਿਆਂ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਵਾਲੇ ਮਾਰਗ ਦਰਸ਼ਕ ਹੁੰਦੇ ਹਨ ਤੇ ਉਨ੍ਹਾਂ ਦੀ ਸਿੱਖਿਆ ਵਿਅਕਤੀਗਤ ਵਿਕਾਸ ਦੇ ਨਾਲ-ਨਾਲ ਸਮਾਜ ਦੇ ਬਿਹਤਰ ਭਵਿੱਖ ਦੀ ਨੀਂਹ ਵੀ ਰੱਖਦੀ ਹੈ। ਡਾ. ਕਮਲਦੀਪ ਕੌਰ, ਪ੍ਰੋ. ਤਜਿੰਦਰ ਸਿੰਘ, ਪ੍ਰੋ. ਅਨੀਤਾ, ਪ੍ਰੋ. ਪੱਲਵੀ ਤੇ ਪ੍ਰੋ. ਨਿਸ਼ਾ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਸਟਾਫ਼ ਸਕੱਤਰ ਡਾ. ਨਿਰਮਲਜੀਤ ਕੌਰ ਨੇ ਸੂਤਰਧਾਰ ਦੀ ਭੂਮਿਕਾ ਨਿਭਾਈ। ਇਸ ਮੌਕੇ ਸਮੂਹ ਅਧਿਆਪਕਾਂ ਵਲੋਂ ਚਾਹ ਦਾ ਕੱਪ ਵੀ ਸਾਂਝਾ ਕੀਤਾ।