ਪਿੰਡ ਕੁਲਾਰ ਤੋਂ ਤੀਰਥ ਯਾਤਰਾ ਲਈ ਬੱਸ ਰਵਾਨਾ
ਕਾਠਗੜ੍ਹ, 12 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਕੁਲਾਰ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ।
ਕਾਠਗੜ੍ਹ, 12 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਕਾਠਗੜ੍ਹ ਦੇ ਨੇੜਲੇ ਪਿੰਡ ਕੁਲਾਰ ਤੋਂ ਸਮੂਹ ਸੰਗਤ ਦੀ ਹਾਜ਼ਰੀ ਵਿਚ ਤੀਰਥ ਯਾਤਰਾ ਲਈ ਜਾਣ ਵਾਲੀ ਬੱਸ ਨੂੰ ਪੂਰੀ ਸ਼ਰਧਾ ਤੇ ਧਾਰਮਿਕ ਭਾਵਨਾਵਾਂ ਨਾਲ ਰਵਾਨਾ ਕੀਤਾ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਪਹੁੰਚੇ ਅਤੇ ਉਨ੍ਹਾਂ ਵਲੋਂ ਤੀਰਥ ਯਾਤਰਾ ਵਾਲੀ ਬੱਸ ਨੂੰ ਰਵਾਨਗੀ ਦਿੱਤੀ ਗਈ। ਇਸ ਦੌਰਾਨ ਸੰਗਤ ਵਿਚ ਭਾਰੀ ਉਤਸ਼ਾਹ ਤੇ ਸ਼ਰਧਾ ਦਾ ਮਾਹੌਲ ਦੇਖਣ ਨੂੰ ਮਿਲਿਆ। ਬੱਸ ਦੀ ਰਵਾਨਗੀ ਤੋਂ ਪਹਿਲਾਂ ਸਮੂਹ ਸ਼ਰਧਾਲੂਆਂ ਦੀ ਸੁਖਮਈ ਯਾਤਰਾ ਤੇ ਚੜ੍ਹਦੀ ਕਲਾ ਲਈ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਗਈ। ਇਸ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਤੇ ਸਮੂਹ ਪਿੰਡ ਦੀ ਪੰਚਾਇਤ ਨੇ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਧਾਰਮਿਕ ਯਾਤਰਾਵਾਂ ਮਨੁੱਖ ਨੂੰ ਆਪਣੀਆਂ ਜੜ੍ਹਾਂ ਅਤੇ ਅਧਿਆਤਮਿਕ ਵਿਰਾਸਤ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਹਨ। ਇਸ ਮੌਕੇ ਉਨ੍ਹਾਂ ਵਾਹਿਗੁਰੂ ਜੀ ਅੱਗੇ ਅਰਦਾਸ ਕੀਤੀ ਕਿ ਤੀਰਥ ਯਾਤਰਾ ’ਤੇ ਜਾ ਰਹੇ ਸਮੂਹ ਸ਼ਰਧਾਲੂਆਂ ਦੀ ਯਾਤਰਾ ਸੁਖਮਈ, ਮੰਗਲਮਈ ਤੇ ਚੜ੍ਹਦੀ ਕਲਾ ਵਿਚ ਸਮਾਪਤ ਹੋਵੇ।